April 22, 2026 3:06 pm

ਧੂਰੀ ਦੇ ਕਿਸਾਨ ਦੀ ਝੋਲੀ ਪਿਆ ‘ਐਚੀਵਰ ਐਵਾਰਡ’

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਸਨਮਾਨਿਤ

ਧੂਰੀ/ਸੰਗਰੂਰ, 22 ਨਵੰਬਰ (ਪਰਮਜੀਤ ਸਿੰਘ ਲੱਡਾ)- ਕਪੂਰਥਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਬ-ਡਵੀਜ਼ਨ ਧੂਰੀ ਦੇ ਪਿੰਡ ਭੱਦਲਵੱਡ ਦੇ ਅਗਾਂਹਵਧੂ ਕਿਸਾਨ ਹਰਵਿੰਦਰ ਸਿੰਘ ਨੂੰ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਨੂੰ ਬੀਜ ਉਤਪਾਦਨ ਦੇ ਨਾਲ-ਨਾਲ ਅਗਾਂਹਵਧੂ ਅਤੇ ਵਾਤਾਵਰਣ ਪ੍ਰੇਮੀ ਕਿਸਾਨ ਹੋਣ ਸਦਕਾ ਇਹ ਮਾਣਮੱਤਾ ਸਨਮਾਨ ਹਾਸਲ ਹੋਇਆ ਹੈ। ਹਰਵਿੰਦਰ ਸਿੰਘ ਵੱਲੋਂ ਆਪਣੀਆਂ ਖਾਣ ਪੀਣ ਦੀਆਂ ਪਰਿਵਾਰਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਘਰੇਲੂ ਬਗੀਚੀ ਵੀ ਸਥਾਪਤ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ, ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਰੋਟਾਵੇਟਰ ਅਤੇ ਜ਼ੀਰੋ ਡਰਿੱਲ ਨਾਲ ਬਿਜਾਈ ਕਰਕੇ ਵਾਤਾਵਰਣ ਸੰਭਾਲ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ ਤੇ ਉਸ ਵੱਲੋਂ ਦੂਜੇ ਕਿਸਾਨਾਂ ਨੂੰ ਵੀ ਇਸ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਪੰਜਾਬ ਦੇ ਅਧਿਕਾਰੀਆਂ ਅਤੇ ਕੇ.ਵੀ.ਕੇ ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਤੋਂ ਸਮੇਂ ਸਮੇਂ ਤੇ ਸੇਧ ਲੈਣ ਵਾਲਾ ਹਰਵਿੰਦਰ ਸਿੰਘ ਖੇਤੀਬਾੜੀ ਯੂਨੀਵਰਸਿਟੀ ਕਿਸਾਨ ਕਲੱਬ ਲੁਧਿਆਣਾ ਅਤੇ ਨੌਜਵਾਨ ਕਿਸਾਨ ਗਰੁੱਪ ਦਾ ਮੈਂਬਰ ਵੀ ਹੈ।@

Send this to a friend