ਅੰਮ੍ਰਿਤਸਰ – ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਸੂਬੇ ਦੀਆਂ ਚਾਰ ਸੀਟਾਂ ’ਤੇ ਜਿੱਤ ਹਾਸਲ ਕਰਨ ਦੇ ਬਾਵਜੂਦ ਅਕਾਲੀ ਦਲ ਨੂੰ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਇਹ ਜਿੱਤ ਆਰਜ਼ੀ ਹੈ ਅਤੇ ਆਉਣ ਵਾਲੇ ਸਮੇਂ ’ਚ ਆਮ ਆਦਮੀ ਪਾਰਟੀ ਖਤਮ ਹੋ ਜਾਵੇਗੀ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਗੁਬਾਰਾ ਜਲਦ ਹੀ ਫੁੱਟ ਜਾਵੇਗਾ। ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ’ਚ ਨਰਿੰਦਰ ਮੋਦੀ ਦੀ ਹਵਾ ਨੂੰ ਆਮ ਆਦਮੀ ਪਾਰਟੀ ਨੇ ਹੀ ਰੋਕਿਆ ਹੈ। ਆਮ ਆਦਮੀ ਪਾਰਟੀ ਨਾ ਸਿਰਫ ਪੰਜਾਬ ਦੀਆਂ ਚਾਰ ਸੀਟਾਂ ’ਤੇ ਕਬਜ਼ਾ ਕਰਕੇ ਅਕਾਲੀ ਦਲ ਦੇ ਬਰਾਬਰ ਖੜ੍ਹੀ ਹੋ ਗਈ, ਸਗੋਂ 24.4 ਫੀਸਦੀ ਵੋਟ ਹਾਸਲ ਕਰਕੇ ਸੂਬੇ ’ਚ ਤੀਜੀ ਵੱਡੀ ਸਿਆਸੀ ਧਿਰ ਦੇ ਤੌਰ ’ਤੇ ਵੀ ਉਭਰੀ ਹੈ। ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ
ਆਮ ਆਦਮੀ ਪਾਰਟੀ ਨੂੰ ਕਰੀਬ ਤਿੰਨ ਦਰਜਨ ਵਿਧਾਨ ਸਭਾ ਸੀਟਾਂ ’ਤੇ ਲੀਡ ਮਿਲੀ ਹੈ, ਪਰ ਇਸ ਦੇ ਬਾਵਜੂਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇਹ ਗੱਲ ਚਿੰਤਾਜਨਕ ਨਹੀਂ ਲੱਗ ਰਹੀ।



