ਫੂਲ ਟਾਊਨ, 24 ਨਵੰਬਰ (ਮੱਖਣ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਹਿਰਾਜ ਦਾ 23 ਵਾਂ ਸਾਲਾਨਾ ਇਨਾਮ ਵੰਡ ਸਮਾਗਮ ਬੜੀ ਸ਼ਾਨੋ ਸ਼ੌਕਤ ਨਾਲ ਹੋਇਆ। ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਕਿਸਾਨ ਨੇ ਕੀਤੀ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬੋਲਦਿਆਂ ਮੰਤਰੀ ਕਾਂਗੜ ਨੇ ਕਿਹਾ ਕਿ ਇਹ ਬੜੇ ਮਾਣ ਦੀ ਗੱਲ ਹੈ ਕਿ ਇਸ ਸਕੂਲ ਦਾ ਨਤੀਜਾ ਹਮੇਸ਼ਾ ਸੌ ਪ੍ਰਤੀਸ਼ਤ ਆਉਂਦਾ ਹੈ। ਜਿਸ ਤੋਂ ਪਤਾ ਲੱਗਦਾ ਹੈ ਸਕੂਲ ਦੇ ਅਧਿਆਪਕ ਕਿੰਨੀ ਮਿਹਨਤ ਅਤੇ ਲਗਨ ਨਾਲ ਪੜਾਈ ਕਰਵਾ ਰਹੇ ਹਨ। ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਦੇ ਬੈਠਣ ਲਈ ਬੈਂਚ ਆਦਿ ਜਲਦੀ ਹੀ ਬਣਾ ਕੇ ਭੇਜੇ ਜਾਣਗੇ। ਉਨ੍ਹਾਂ ਸਕੂਲ ਦੇ ਸਮੁੱਚੇ ਸਟਾਫ਼ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇੱਕ ਯੋਗ ਅਧਿਆਪਕ ਹੀ ਬੱਚਿਆਂ ਅੰਦਰ ਛੁਪੀਆਂ ਕਲਾਤਮਿਕ ਰੁਚੀਆਂ ਨੂੰ ਸਾਹਮਣੇ ਲਿਆ ਕੇ ਉਨ੍ਹਾਂ ਨੂੰ ਇੱਕ ਸੰਪੂਰਨ ਇਨਸਾਨ ਬਣਾਉਂਦਾ ਹੈ ਤਾਂ ਜੋ ਸਮਾਜ ਦੀ ਸੇਵਾ ਕਰਨ ਦੇ ਕਾਬਲ ਬਣ ਸਕਣ ।ਇਸ ਮੌਕੇ ਕ੍ਰਿਸ਼ਨ ਕੁਮਾਰ ਨੇ ਸਕੂਲ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੜ੍ਹੀ ਜਦੋਂ ਕਿ ਪ੍ਰਿੰਸੀਪਲ ਹਰਨੇਕ ਸਿੰਘ ਖੋਸਾ ਨੇ ਸਾਰੇ ਮਹਿਮਾਨਾਂ ਲਈ ਧੰਨਵਾਦੀ ਸ਼ਬਦ ਕਹੇ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।ਸਮਾਗਮ ਦੌਰਾਨ ਪੜ੍ਹਾਈ ਤੋਂ ਇਲਾਵਾ ਖੇਡਾਂ ਅਤੇ ਹੋਰ ਵਿਦਿਅਕ ਗਤੀ ਵਿਧੀਆਂ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਮੌਕੇ ਡਾ ਗੁਰਪ੍ਰੀਤ ਸਿੰਘ ਮਾਹਲ ਅਤੇ ਪ੍ਰਿੰਸੀਪਲ ਮੇਵਾ ਸਿੰਘ ਸਿੱਧੂ ਨੇ ਸਰਕਾਰੀ ਸਕੂਲਾਂ ਵਿੱਚ ਕੀਤੀ ਗਈ ਪੜ੍ਹਾਈ ਬਾਰੇ ਆਪਣੇ ਅਨੁਭਵ ਸਰੋਤਿਆਂ ਨਾਲ ਸਾਂਝੇ ਕੀਤੇ।ਇਹ ਸਮਾਗਮ ਡਾ ਐਸ ਕੇ ਜਿੰਦਲ ਜੋ ਵਿੱਦਿਆ ਹਿਤੈਸ਼ੀ ਅਤੇ ਸਮਾਜ ਸੇਵੀ ਸ਼ਖਸੀਅਤ ਹਨ ਦੀ ਸੁਚੱਜੀ ਰਹਿਨਮਾਈ ਹੇਠ ਸਫਲਤਾ ਪੂਰਵਕ ਨੇਪਰੇ ਚੜ੍ਹਿਆ। ਸਰਕਾਰੀ ਸਕੂਲਾਂ ਦੇ ਵਿਕਾਸ ਲਈ ਲੱਖਾਂ ਰੁਪਏ ਦੀ ਸਹਾਇਤਾ ਰਾਸ਼ੀ ਦਾਨ ਕਰਨ ਵਾਲੇ ਜਸਵੰਤ ਸਿੰਘ ਬਾਹੀਆ ਨੂੰ ਵੀ ਇਸ ਮੌਕੇ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ, ਜਸਵੀਰ ਸਿੰਘ ਮੱਲੂਆਣਾ ਚੇਅਰਮੈਨ ਸਕੂਲ ਵਿਕਾਸ ਕਮੇਟੀ, ਮਿੱਤਰ ਸੈਨ ਸਿੰਗਲਾ ਐੱਮ.ਡੀ. ਸੈਨਿਕ, ਮਨਪ੍ਰੀਤ ਸਿੰਘ ਮਹਿਰਾਜ, ਖੁਸ਼ਵਾਸ ਸਿੰਘ ਖੁਸ਼ੀ ਸੁਖਦੇਵ ਸਿੰਘ ਸਾਬਕਾ ਸਰਪੰਚ, ਗੁਰਦੀਪ ਸਿੰਘ ਲੱਡੂ, ਪ੍ਰਧਾਨ ਜਤਿੰਦਰ ਸਿੰਘ, ਮੇਜਰ ਸਿੰਘ ਪ੍ਰਧਾਨ, ਰਵੇਲ ਸਿੰਘ ਸਰਪੰਚ, ਲੱਖਾ ਸਿੰਘ ਸਰਪੰਚ, ਗੁਰਦੀਪ ਸਿੰਘ ਸਾਬਕਾ ਪੰਚ, ਕੁਲਦੀਪ ਸਿੰਘ ਮੱਲ, ਪ੍ਰਿਤਪਾਲ ਸਿੰਘ ਮੀਤ ਪ੍ਰਧਾਨ, ਬਲਵਿੰਦਰ ਸਿੰਘ, ਮਨਜੀਤ ਸਿੰਘ ਭਾਨੂੰ, ਰਣਜੀਤ ਸਿੰਘ ਕਾਲਾ, ਮਨਦੀਪ ਸਿੰਘ, ਪ੍ਰਿੰਸ ਸ਼ਰਮਾ, ਦੀਪੀ ਮੱਲੂਆਣਾ ਆਦਿ ਪਤਵੰਤੇ ਹਾਜ਼ਰ ਸਨ।