Skip to content
Independent perspectives. Global stories.
BREAKING

ਪੰਜਾਬ ਦੀਵਾਲੀ ਬੰਪਰ ਨੇ ਰਬੜ ਫੈਕਟਰੀ ‘ਚ ਕੰਮ ਕਰਦੇ ਮਜ਼ਦੂਰ ਦੀਆਂ ਆਰਥਿਕ ਚਿੰਤਾਵਾਂ ਕੀਤੀਆਂ ਦੂਰ

Share this story

ਵਿਨੋਦ ਕੁਮਾਰ ਨੇ ਜਿੱਤਿਆ 20 ਲੱਖ ਰੁਪਏ ਦਾ ਦੂਜਾ ਇਨਾਮ

ਚੰਡੀਗੜ੍ਹ, 24 ਨਵੰਬਰ (ਪੰਜਾਬ ਟਾਇਮਜ਼ ਬਿਊਰੋ)- ਕਈ ਵਾਰ ਇੱਕ ਛੋਟੀ ਜਿਹੀ ਘਟਨਾ ਜੀਵਨ ਦੀ ਦਿਸ਼ਾ ਹੀ ਬਦਲ ਕੇ ਰੱਖ ਦਿੰਦੀ ਹੈ ਕੁਝ ਅਜਿਹਾ ਹੀ ਜਲੰਧਰ ਸਥਿਤ ਇੱਕ ਰਬੜ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਵਿਨੋਦ ਕੁਮਾਰ ਨਾਲ ਵਾਪਰਿਆ ਜੋ ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਦਾ 20 ਲੱਖ ਰੁਪਏ ਦਾ ਦੂਜਾ ਇਨਾਮ ਜਿੱਤਕੇ ਰਾਤੋ-ਰਾਤ ਲੱਖ ਪਤੀ ਬਣ ਗਿਆ। ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦਾ ਵਸਨੀਕ ਵਿਨੋਦ ਕੁਮਾਰ 1989 ਤੋਂ ਜਲੰਧਰ ਵਿੱਚ ਰਹਿ ਰਿਹਾ ਹੈ। ਤਿੰਨ ਬੇਟਿਆਂ ਅਤੇ ਇੱਕ ਬੇਟੀ ਦੇ ਪਿਤਾ ਵਿਨੋਦ ਕੁਮਾਰ ਨੇ ਦੱਸਿਆ ਕਿ ਜਦੋਂ ਉਸਨੇ ਆਪਣੀ ਲਾਟਰੀ ਦੇ ਨੰਬਰ ਦਾ ਮਿਲਾਨ ਜੇਤੂ ਟਿਕਟ ਨੰਬਰ ਏ -111864 ਨਾਲ ਕੀਤਾ ਤਾਂ ਉਸਨੂੰ ਆਪਣੀਆਂ ਅੱਖਾਂ ‘ਤੇ ਵਿਸ਼ਵਾਸ ਨਹੀਂ ਹੋਇਆ । ਇਸ ਤੋਂ ਬਾਅਦ ਉਸਨੇ ਇਨਾਮੀ ਰਾਸ਼ੀ ਲਈ ਆਪਣਾ ਦਾਅਵਾ ਜਮ੍ਹਾ ਕਰਵਾ ਦਿੱਤਾ ਅਤੇ ਪੰਜਾਬ ਰਾਜ ਲਾਟਰੀ ਵਿਭਾਗ ਦੇ ਅਧਿਕਾਰੀਆਂ ਨੇ ਉਸ ਨੂੰ ਛੇਤੀ ਤੋਂ ਛੇਤੀ ਅਦਾਇਗੀ ਕਰਨ ਦਾ ਭਰੋਸਾ ਦਿੱਤਾ। ਵਿਨੋਦ ਕੁਮਾਰ ਨੇ ਬੇਹੱਦ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇੰਨੀ ਵੱਡੀ ਰਕਮ ਜਿੱਤਣ ਬਾਰੇ ਉਹ ਸੁਪਨੇ ਵਿੱਚ ਵੀ ਕਲਪਨਾ ਨਹੀਂ ਸੀ ਕਰ ਸਕਦਾ, ਪਰ ਇਹ ਪੰਜਾਬ ਰਾਜ ਦੀਵਾਲੀ ਬੰਪਰ ਨੇ ਸੰਭਵ ਕਰ ਦਿੱਤਾ। ਸੂਬਾ ਸਰਕਾਰ ਵਲੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਜਾÎਣ ‘ਤੇ ਵਿਸ਼ਵਾਸ ਪ੍ਰਗਟਾਉਂਦਿਆਂ ਵਿਨੋਦ ਕੁਮਾਰ ਨੇ ਕਿਹਾ ਕਿ ਇਨਾਮੀ ਰਾਸ਼ੀ ਨਾਲ ਉਹ ਆਪਣੇ ਪਰਿਵਾਰ ਵਿੱਚ ਚੱਲ ਰਹੇ ਆਰਥਿਕ ਸੰਕਟ ਨੂੰ ਦੂਰ ਕਰਨ ਦੇ ਯੋਗ ਬਣ ਗਿਆ ਹੈ। ਦੱਸਣਯੋਗ ਹੈ ਕਿ ਬੰਪਰ ਦੇ ਡਰਾਅ ਦਾ ਐਲਾਨ 1 ਨਵੰਬਰ, 2019 ਨੂੰ ਲੁਧਿਆਣਾ ਵਿਖੇ ਕੀਤਾ ਗਿਆ ਸੀ। ਇਸ ਬੰਪਰ ਦੇ 2.50-2.50 ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਲੁਧਿਆਣਾ ਦੇ ਡੇਅਰੀ ਫਾਰਮ ਮਾਲਕ ਅਮਨਦੀਪ ਸਿੰਘ ਅਤੇ ਹਿਮਾਚਲ ਪ੍ਰਦੇਸ਼ ਦੇ ਇੱਕ ਪੇਂਟਰ ਸੰਜੀਵ ਕੁਮਾਰ ਨੇ ਹਾਸਲ ਕੀਤੇ ਹਨ।

WRITTEN BY