Skip to content
Independent perspectives. Global stories.
BREAKING

2 ਕਾਰਾਂ ਦੀ ਹੋਈ ਸਿੱਧੀ ਟੱਕਰ ‘ਚ 2 ਮਹਿਲਾਵਾਂ ਸਮੇਤ ਅੱਧੀ ਦਰਜਨ ਲੋਕ ਜ਼ਖਮੀ

Share this story

ਭਵਾਨੀਗੜ੍ਹ, 25 ਨਵੰਬਰ (ਕ੍ਰਿਸ਼ਨ ਗਰਗ)- ਸੰਗਰੂਰ ਮੁੱਖ ਸੜਕ ‘ਤੇ ਪੀ. ਜੀ. ਆਈ. ਹਸਪਤਾਲ ਨੇੜੇ ਦੋ ਕਾਰਾਂ ਦੀ ਹੋਈ ਸਿੱਧੀ ਟੱਕਰ ਵਿਚ 2 ਮਹਿਲਾਵਾਂ ਸਮੇਤ ਅੱਧੀ ਦਰਜਨ ਲੋਕ ਜ਼ਖਮੀ ਹੋ ਗਏ। ਹਾਦਸੇ ‘ਚ ਜ਼ਖ਼ਮੀਆਂ ਨੂੰ ਇਲਾਜ ਲਈ ਪਟਿਆਲਾ ਭਰਤੀ ਕਰਵਾਇਆ ਗਿਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਭਵਾਨੀਗੜ੍ਹ ਸਾਈਡ ਤੋਂ ਆ ਰਹੀ ਕਾਰ ਵਿਚ ਸਵਾਰ ਦੋ ਵਿਅਕਤੀ ਇਕ ਵਿਆਹ ਸਮਾਗਮ ‘ਚੋਂ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪੀ. ਜੀ. ਆਈ. ਘਾਬਦਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ। ਜਿਸ ਕਰਕੇ ਸੰਗਰੂਰ ਸਾਈਡ ਤੋਂ ਆ ਰਹੀ ਕਾਰਨ ਨਾਲ ਟਕਰਾਅ ਗਈ। ਇਸ ਹਾਦਸੇ ਵਿੱ ਦੋਵੇਂ ਕਾਰਾਂ ‘ਚ ਸਵਾਰ ਦੋ ਮਹਿਲਾਵਾਂ ਸਮੇਤ 6 ਲੋਕ ਜ਼ਖ਼ਮੀ ਹੋ ਗਏ ਜਦੋਂਕਿ ਕਾਰ ‘ਚ ਸਵਾਰ ਦੋ ਬੱਚੇ ਵਾਲ-ਵਾਲ ਬਚ ਗਏ। ਮੌਕੇ ‘ਤੇ ਰਾਹਗੀਰਾਂ ਦੀ ਸਹਾਇਤਾ ਨਾਲ ਜ਼ਖਮੀਆਂ ਨੂੰ ਐਬੂਲੈਂਸ ਰਾਹੀਂ ਪਟਿਆਲਾ ਵਿਖੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

WRITTEN BY