Skip to content
Independent perspectives. Global stories.
BREAKING

ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕੀਤੀ ਸੋਨੀਆ ਨਾਲ ਮੁਲਾਕਾਤ

Share this story

Page-1_25 ਨਵੀਂ ਦਿੱਲੀ, 30 ਮਈ (ਪੀ.ਟੀ.)-ਮਹਾਰਾਸ਼ਟਰ ਦੇ ਮੁੱਖ ਮੰਤਰੀ ਪ੍ਰਿਥਵੀ ਰਾਜ ਚੌਹਾਨ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਮਣਿਕ ਰਾਉ ਠਾਕਰੇ ਨੇ ਰਾਜ ’ਚ ਲੋਕ ਸਭਾ ਚੋਣਾਂ ’ਚ ਪਾਰਟੀ ਦੀ ਹਾਰ ਦੇ ਸਬੰਧ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੋਹਨ ਪ੍ਰਕਾਸ਼ ਤੇ ਕਾਂਗਰਸ ਪ੍ਰਧਾਨ ਦੇ ਰਾਜਨੀਤਕ ਸਕੱਤਰ ਅਹਿਮਦ ਪਟੇਲ ਵੀ ਮੌਜੂਦ ਸਨ। ਹਾਲ ਹੀ ਦੀਆਂ ਲੋਕ ਸਭਾ ਚੋਣਾਂ ’ਚ ਮਹਾਰਾਸ਼ਟਰ ’ਚ ਕਾਂਗਰਸ ਦਾ ਕਾਫ਼ੀ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ ਤੇ ਰਾਜ ‘ਚ ਲੋਕ ਸਭਾ ਦੀਆਂ 48 ਸੀਟਾਂ ’ਚੋਂ ਉਸ ਨੂੰ ਮਾਤਰ 2 ਸੀਟਾਂ ਹੀ ਪ੍ਰਾਪਤ ਹੋਈਆਂ ਹਨ।

WRITTEN BY