ਫਤਿਆਬਾਦ, 28 ਨਵੰਬਰ (ਸਹੋਤਾ)- ਕਾਂਗਰਸ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਫੋਨ ਤੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕਾ ਖਡੂਰ ਸਾਹਿਬ ਵਿੱਚ ਵਿਕਾਸ ਕਾਰਜ ਵੱਡੇ ਪੱਧਰ ਤੇ ਚੱਲ ਰਹੇ ਹਨ ਤੇ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਲਈ ਗ੍ਰਾਂਟਾਂ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਸਿੱਕੀ ਨੇ ਕਿਹਾ ਕਿ ਜਦ ਕਾਂਗਰਸ ਸਰਕਾਰ ਨੇ ਸੂਬੇ ਦੀ ਵਾਂਗਡੋਰ ਸੰਭਾਲੀ ਸੀ, ਉਸ ਸਮੇਂ ਪੰਜਾਬ ਵਿੱਚ ਨਸ਼ਿਆ, ਗੁੰਡਾਗਰਦੀ, ਭ੍ਰਿਸ਼ਟਾਚਾਰ, ਬੇਰੋਜਗਾਰੀ ਦਾ ਬੋਲਬਾਲਾ ਸੀ।ਅਕਾਲੀ-ਭਾਜਪਾ ਸਰਕਾਰ ਸਮੇਂ ਸੂਬਾ ਹਰ ਖੇਤਰ ਵਿਚ ਪਛੜ ਚੁੱਕਾ ਸੀ।ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿਚ ਪਾਰਦਰਸ਼ੀ ਤੇ ਲੋਕ ਪੱਖੀ ਸ਼ਾਸਨ ਦਿੱਤਾ। ਜਿਸ ਤੋਂ ਹਰ ਵਰਗ ਖੁਸ਼ ਹੈ। ਜ਼ਿਮਨੀ ਚੌਣਾਂ ਵਿਚ ਜਿੱਤਾ ਇਸ ਦਾ ਪ੍ਰਮਾਣ ਹਨ। ਵਿਧਾਇਕ ਸਿੱਕੀ ਕਿਹਾ ਕਿ ਸਰਕਾਰ ਨੇ ਸੂਬੇ ਵਿਚ ਨਸ਼ਿਆ, ਗੁੰਡਾਗਰਦੀ, ਭ੍ਰਿਸ਼ਟਾਚਾਰ ਤੇ ਨਕੇਲ ਕੱਸੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲਗਾਏ ਜਾ ਰਹੇ ਰੋਜਗਾਰ ਮੇਲੇ ਨੋਜਵਾਨਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ।ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਨਿੰਦਿਆ ਕਰਦਿਆ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਹਿੱਸੇ ਦਾ ਜੀਐਸਟੀ ਫੰਡ ਨਾ ਦੇਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਵੱਈਆ ਪੰਜਾਬ ਨਾਲ ਹਮੇਸ਼ਾ ਵਿਤਕਰੇ ਵਾਲਾ ਰਿਹਾ ਹੈ।ਸਰਹੱਦੀ ਸੂਬਾ ਹੋਣ ਦੇ ਬਾਵਜੂਦ ਕੋਈ ਰਿਆਇਤਾਂ ਨਹੀਂ ਦਿੱਤੀ।ਵਿਧਾਇਕ ਸਿੱਕੀ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਬਾਕੀ ਰਹਿੰਦੇ ਵਾਅਦੇ ਵੀ ਜਲਦੀ ਪੂਰੇ ਕਰ ਦਿੱਤੇ ਜਾਣਗੇ। ਵਿਕਾਸ ਕਾਰਜਾਂ ਲਈ ਸੂਬੇ ਦੀ ਸਰਕਾਰ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਕਈ ਕਾਂਗਰਸੀ ਵਰਕਰ ਤੇ ਆਗੂ ਹਾਜ਼ਰ ਸਨ।