April 24, 2026 8:39 am

ਸੇਵਾ ਕੇਂਦਰਾਂ ਦੇ ਕੰਮ-ਕਾਜ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ : ਡੀ.ਸੀ. ਜਲੰਧਰ

ਜਲੰਧਰ, 28 ਨਵੰਬਰ (ਰਾਜੂ ਸੇਠ)- ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਨਿਰਵਘਨ ਸੇਵਾਵਾਂ ਮੁਹਈਆ ਕਰਵਾਉਣ ਲਈ ਸੇਵਾ ਕੇਂਦਰਾਂ ਦੀ ਕਾਰਜ ਪ੍ਰਣਾਲੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ.ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਫੀਸ ਸਬੰਧੀ ਡਿਸਪਲੇਅ ਬੋਰਡ ਲਗਾਏ ਜਾਣ.ਉਹਨਾਂ ਇਹ ਵੀ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਬਿਨਾ ਕਿਸੇ ਦੇਰੀ ਦੇ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ.ਸ਼੍ਰੀ ਸ਼ਰਮਾ ਨੇ ਕਿਹਾ ਕੇ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰ ਲੋਕਾਂ ਨੂੰ ਸਹੂਲਤਾਂ ਮੁਹਈਆ ਕਰਵਾਉਣ ਵਿੱਚ ਸੇਵਾ ਕੇਂਦਰਾਂ ਵਲੋਂ ਕੀਤੀ ਗਈ ਅਣਗਹਿਲੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ.ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਦੀ ਕਾਰਜ਼ ਪ੍ਰਣਾਲੀ ਦੀ ਨਿਯਮਤ ਤੋਰ ਤੇ ਜਾਂਚ ਕੀਤੀ ਜਾਵੇ ਅਤੇ ਲੋਕਾਂ ਤੋਂ ਪ੍ਰਾਪਤ ਬਿਨੈਪੱਤਰਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹਨਾਂ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ.ਸ਼੍ਰੀ ਸ਼ਰਮਾ ਨੇ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਸੇਵਾਵਾਂ ਮੁਹਈਆ ਕਾਰਵਾਉਂਣ ਵਿੱਚ ਦੇਰੀ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਸੇਵਾ ਕੇਂਦਰਾਂ ਦੀ ਪ੍ਰਬੰਧਕ ਕਮੇਟੀ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ.ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਬਿਨੈਪੱਤਰਾਂ ਦੇ ਨਿਪਟਾਰੇ ਦਾ ਕੋਈ ਕੰਮ ਬਕਾਇਆ ਨਹੀਂ ਹੋਣਾ ਚਾਹੀਦਾ.ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ)ਸ਼੍ਰੀ ਜਸਬੀਰ ਸਿੰਘ,ਉਪ ਮੰਡਲ ਮੈਜਿਸਟ੍ਰੇਟ ਰਾਹੁਲ ਸਿੰਧੂ,ਅਮਿਤ ਕੁਮਾਰ ਪੰਚਾਲ,ਸੰਜੀਵ ਸ਼ਰਮਾ,ਜੈ ਇੰਦਰ ਸਿੰਘ,ਵਿਨੀਤ ਕੁਮਾਰ,ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ,ਜਿਲਾ ਮਾਲ ਅਫਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਿਰ ਸਨ।

Send this to a friend