ਮੁੰਬਈ, 2 ਜੂਨ (ਪੀ. ਟੀ)- ਸ਼ਿਵ ਸੈਨਾ ਮੁਖੀ ਉਧਵ ਠਾਕਰੇ ਮਹਾਰਸ਼ਟਰ ‘ਚ ਭਾਜਪਾ ਤੇ ਸ਼ਿਵ ਸੈਨਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਅੱਜ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਭਾਜਪਾ ਤੇ ਸ਼ਿਵ ਸੈਨਾ ਗਠਜੋੜ ਵਲੋਂ ਉਧਵ ਠਾਕਰੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ। ਅਜੇ ਤੱਕ ਉਧਵ ਨੇ ਵਿਧਾਨ ਸਭਾ ਚੋਣਾਂ ਲੜਣ ਜਾਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਨ ਸਬੰਧੀ ਆਪਣੀ ਇੱਛਾ ਦੇ ਬਾਰੇ ‘ਚ ਕੋਈ ਗੱਲ ਨਹੀਂ ਕੀਤੀ ਪਰ ਮੀਡੀਆ ਰਿਪੋਰਟ ਨੇ ਪਾਰਟੀ ਬੁਲਾਰੇ ਸੰਜੇ ਰਾਉਤ ਦੇ ਹਵਾਲੇ ਤੋਂ ਦੱਸਿਆ ਕਿ ਸ਼ਿਵ ਸੈਨਾ ਮੁਖੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਹੋਣਗੇ।



