Skip to content
Independent perspectives. Global stories.
BREAKING

.ਸੁਨੀਲ ਜਾਖੜ ਦਾ ਅਸਤੀਫ਼ਾ ਨਾ-ਮਨਜ਼ੂਰ

Share this story

ਨਵੀਂ ਦਿੱਲੀ, 2 ਜੂਨ (ਪੀ. ਟੀ)- ਕਾਂਗਰਸ ਹਾਈ ਕਮਾਨ ਨੇ ਸੁਨੀਲ ਜਾਖੜ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਐਤਵਾਰ ਨੂੰ ਪੰਜਾਬ ‘ਚ ਲੋਕ ਸਭਾ ਦੀਆਂ ਚੋਣਾਂ ਪਿੱਛੋਂ ਪੈਦਾ ਹੋਏ ਸਿਆਸੀ ਹਾਲਾਤ ਨੂੰ ਦੇਖਦਿਆਂ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਆਗੂ ਸੁਨੀਲ ਜਾਖੜ ਨੇ ਸੀ. ਐਲ. ਪੀ. ਦੇ ਨੇਤਾ ਦੇ ਅਹੁਦੇ ਤੋਂ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਸੀ। ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ‘ਚ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸੋਨੀਆ ਗਾਂਧੀ ਨੂੰ ਅਸਤੀਫਾ ਭੇਜਿਆ ਸੀ, ਜਿਸਦੇ ਜਵਾਬ ‘ਚ ਸੋਨੀਆ ਗਾਂਧੀ ਨੇ ਸੁਨੀਲ ਜਾਖੜ ਦਾ ਅਸਤੀਫਾ ਨਾਮੰਜ਼ੂਰ ਕਰ ਦਿੱਤਾ ਅਤੇ ਉਨ੍ਹਾਂ ਜਾਖੜ ਨੂੰ ਵਿਧਾਨ ਸਭਾ ‘ਚ ਆਪਣੀਆਂ ਸਰਗਰਮੀਆਂ ਜਾਰੀ ਰੱਖਣ ਲਈ ਕਿਹਾ ਹੈ।ਅਸਤੀਫੇ ‘ਚ ਸੁਨੀਲ ਜਾਖੜ ਨੇ ਲਿਖਿਆ ਸੀ ਕਿ ਅਸੀਂ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਸਹੀ ਢੰਗ ਨਾਲ ਲੋਕਾਂ ਸਾਹਮਣੇ

ਨਹੀਂ ਰੱਖ ਸਕੇ। ਇਸੇ ਕਾਰਨ ਪੰਜਾਬ ‘ਚ ਕਾਂਗਰਸ ਦੀ ਸ਼ਰਮਨਾਕ ਹਾਰ ਹੋਈ ਹੈ। ਸੁਨੀਲ ਜਾਖੜ ਲੋਕ ਸਭਾ ਚੋਣਾਂ ‘ਚ ਫਿਰੋਜ਼ਪੁਰ ਹਲਕੇ ਤੋਂ ਚੋਣ ਮੈਦਾਨ ‘ਚ ਉਤਰੇ ਸੀ ਅਤੇ ਅਕਾਲੀ ਦਲ ਦੇ ਸ਼ੇਰ ਸਿੰਘ ਘੁਬਾਇਆ ਤੋਂ ਹਾਰ ਗਏ ਸਨ।

WRITTEN BY