Skip to content
Independent perspectives. Global stories.
BREAKING

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਅਧਿਆਪਕ ਸਿੱਖਿਆ ਮੰਤਰੀ ਵੱਲੋਂ ਸਨਮਾਨਤ

Share this story

ਪੱਖੋ ਕਲਾਂ, 9 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪ੍ਰਾਇਵੇਟ ਅਨਏਡਿਡ ਸਕੂਲ ਐਸੋਸ਼ੀਅੇਸ਼ਨ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਇਲਾਕੇ ਦੀ ਮਸ਼ਹੂਰ ਵਿਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਦੇ ਮਾਨਯੋਗ ਅਧਿਆਪਕ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸਨਮਾਨਤ ਕੀਤੇ ਗਏ। ਜਿਨ੍ਹਾਂ ਵਿੱਚ ਖੇਡ ਅਤੇ ਸੰਗੀਤਕ ਗਤੀਵਿਧੀਆਂ ਵਿੱਚ ਜ਼ਿਲ੍ਹਾ ਪੱਧਰ ਤੇ ਆਪਣੀਆਂ ਚੰਗੀਆਂ ਸੇਵਾਵਾਂ ਦੇਣ ਲਈ ਸਕੂਲ ਦੇ ਸਰੀਰਕ ਸਿੱਖਿਆ ਦੇ ਅਧਿਆਪਕ ਸ. ਗੁਰਪ੍ਰੀਤ ਸਿੰਘ ਅਤੇ ਸੰਗੀਤ ਦੇ ਅਧਿਆਪਕ ਸ. ਸਤਨਾਮ ਸਿੰਘ ਨੂੰ ਸਨਮਾਨਤ ਕੀਤਾ ਗਿਆ। ਸਕੂਲ ਦੇ ਪ੍ਰਧਾਨ ਅਮਰਜੀਤ ਕੌਰ ਖੀਪਲ ਅਤੇ ਸਕੂਲ ਦੇ ਚੇਅਰਮੈਨ ਸ. ਰਵਿੰਦਰਜੀਤ ਸਿੰਘ ਵੱਲੋਂ ਦੋਵਾਂ ਅਧਿਆਪਕਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਉਹਲਾਂ ਨੇ ਦੱਸਿਆ ਕਿ ਸਿੱਖਿਆ ਅਤੇ ਸਮਾਜ ਸੁਧਾਰ ਲਈ ਅਧਿਆਪਕਾਂ ਦਾ ਸਹਿਯੋਗ ਸਲਾਘਾਯੋਗ ਹੈ। ਉਹਨਾਂ ਦੱਸਿਆ ਕਿ ਅਧਿਆਪਕ ਸਿੱਖਿਆ ਦੇ ਖੇਤਰ ਦਾ ਧੁਰਾ ਹਨ। ਸਕੂਲ ਵਿੱਚ ਅਧਿਆਪਕਾਂ ਦੇ ਪਹੁੰਚਣ ਤੇ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ।

WRITTEN BY