Skip to content
Independent perspectives. Global stories.
BREAKING

ਭਾਰਤੀ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਕਰਦੇ ਰਹਿਣਾ ਚਾਹੀਦੈ: ਏਡੀਸੀ ਤ੍ਰਿਪਾਠੀ

Share this story

ਸੰਗਰੂਰ/ ਸ਼ੇਰਪੁਰ- ਆਰਮਡ ਫੋਰਸਜ਼ ਫਲੈਗ ਡੇ ਦਾ ਪਵਿੱਤਰ ਦਿਹਾੜਾ ਭਾਰਤੀ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸੰਗਰੂਰ ਵਿਖੇ 10 ਦਸੰਬਰ ਨੂੰ ਮਨਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਡਿਪਟੀ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਸੰਗਰੂਰ ਵਿੰਗ ਕਮਾਂਡਰ ਰਾਜਵੰਤ ਸਿੰਘ ਨੇ ਕੀਤੀ ਸਮਾਗਮ ਵਿੱਚ ਏਡੀਸੀ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿੰਗ ਕਮਾਂਡਰ ਰਾਜਵੰਤ ਸਿੰਘ ਨੇ ਝੰਡਾ ਦਿਵਸ ਦੀ ਮਹੱਤਤਾ ਅਤੇ ਇਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਇਕੱਤਰ ਹੋਏ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ ਉਨ੍ਹਾਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਸਾਬਕਾ ਸੈਨਿਕਾਂ ਨੂੰ ਸਮਾਜ ਦੇ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਏਡੀਸੀ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਸਾਨੂੰ ਭਾਰਤੀ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਕਰਦੇ ਰਹਿਣਾ ਚਾਹੀਦਾ ਹੈ , ਉਨ੍ਹਾਂ ਸਾਬਕਾ ਸੈਨਿਕਾਂ ਅਤੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਦਾ ਭਰੋਸਾ ਦਿਵਾਇਆ । ਇਸ ਸਮੇਂ 10 ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਸ੍ਰੀ ਤ੍ਰਿਪਾਠੀ ਵੱਲੋਂ ਮਾਲੀ ਸਹਾਇਤਾ ਦੇ ਚੈੱਕ ਵੀ ਭੇਟ ਕੀਤੇ ਗਏ ਅਤੇ ਸਾਬਕਾ ਸੈਨਿਕ ਲੀਗ ਦੇ ਸਮੂਹ ਬਲਾਕ ਦੇ ਪ੍ਰਧਾਨ ਸਾਹਿਬਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ । ਉਨ੍ਹਾਂ ਕਿਹਾ ਆਓ ਆਪਾਂ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਜਿਨ੍ਹਾਂ ਨੇ ਦੇਸ਼ ਦੀ ਖ਼ਾਤਰ ਆਪਣਾ ਆਪਾ ਵਾਰ ਦਿੱਤਾ ਹੈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਦਿਲ ਖੋਲ੍ਹ ਕੇ ਦਾਨ ਦੇਈਏ । ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸ੍ਰੀ ਯੋਗਰਾਜ , ਈਸੀਐਚਐਸ ਦੇ ਕਮਾਂਡੈਂਟ ਕਮਾਂਡਰ ਸ਼ਰਮਾ, ਸ੍ਰੀ ਪਰਮਜੀਤ ਸਿੰਘ ਸੁਪਰਡੈਂਟ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੰਗਰੂਰ ਅਤੇ ਸਮੂਹ ਸਟਾਫ਼ ਤੋਂ ਇਲਾਵਾ ਜ਼ਿਲ੍ਹਾ ਸਾਬਕਾ ਸੈਨਿਕ ਲੀਗ ਦੇ ਪ੍ਰਧਾਨ ਕੈਪਟਨ ਬਲਦੇਵ ਸਿੰਘ , ਸਮੂਹ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰ ਹਾਜ਼ਰ ਸਨ।
ਪਰਮਜੀਤ ਸਿੰਘ ਲੱਡਾ /ਹਰਜੀਤ ਕਾਤਿਲ

WRITTEN BY