ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ
ਅੰਮ੍ਰਿਤਸਰ: 4 ਜੂਨ (ਪੀ. ਟੀ)- ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਉ¤ਪਰ ਜੂਨ 1984 ‘ਚ ਸਮੇਂ ਦੀ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋ ਤੋਪਾਂ-ਟੈਕਾਂ ਨਾਲ ਹਮਲਾ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀਆਂ ਸਿੱਖ ਸੰਗਤਾਂ, ਨੌਜਵਾਨ, ਬਜੁਰਗ, ਬੱਚੇ ਤੇ ਬੱਚੀਆਂ ਨੂੰ ਸ਼ਹੀਦ ਕਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਵੱਲੋਂ ਉਹਨਾਂ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿੰਨ•ਾਂ ਦਾ ਭੋਗ 6 ਜੂਨ ਨੂੰ ਪਵੇਗਾ। ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਐਡੀ:ਸਕੱਤਰ ਸ.ਦਿਲਜੀਤ ਸਿੰਘ ਬੇਦੀ ਤੇ ਸ.ਹਰਭਜਨ ਸਿੰਘ ਮਾਨਵਾਂ, ਸ.ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਐਡੀ:ਮੈਨੇਜਰ ਸ. ਬਿਅੰਤ ਸਿੰਘ ਅਨੰਦਪੁਰੀ ਤੇ ਸ.ਸੁਖਰਾਜ ਸਿੰਘ, ਸੁਪਰਵਾਈਜਰ ਸ.ਲਖਵਿੰਦਰ ਸਿੰਘ ਬੱਦੋਵਾਲ, ਭਾਈ ਦਲੀਪ ਸਿੰਘ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।



