Skip to content
Independent perspectives. Global stories.
BREAKING

ਮਨਪ੍ਰੀਤ ਬਾਦਲ ਵੱਲੋਂ ਕੇਂਦਰ ਸਰਕਾਰ ਨੂੰ ਕਣਕ-ਝੋਨੇ ‘ਤੇ ਐਮਐਸਪੀ ਜਾਰੀ ਰੱਖਣ ਦੀ ਅਪੀਲ

Share this story

ਮੌਜੂਦਾ ਬੁਨਿਆਦੀ ਢਾਂਚੇ ਨੂੰ ਮੁੜ ਵਿਕਸਤ ਕਰਨ ਲਈ ਵਿਸ਼ੇਸ਼ ਸਹਾਇਤਾ ਮੰਗੀ

ਚੰਡੀਗੜ੍ਹ, 18 ਦਸੰਬਰ- ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਆਵਾਜ਼ ਉਠਾਉਂਦਿਆਂ ਅੱਜ ਸੂਬੇ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਣਕ ਅਤੇ ਝੋਨੇ ਦੀ ਖਰੀਦ ਜਾਰੀ ਰੱਖਣ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਮੱਕੀ ਅਤੇ ਹੋਰ ਬਦਲਵੀਆਂ ਫਸਲਾਂ ਦੀ ਖਰੀਦ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਨਵੀਂ ਦਿੱਲੀ ਵਿਖੇ ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨਾਲ ਸਮੂਹ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਵਿੱਤ ਮੰਤਰੀਆਂ ਨਾਲ ਪ੍ਰੀ-ਬਜਟ ਬੈਠਕ ਦੌਰਾਨ ਸ੍ਰੀ ਬਾਦਲ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਮੁੱਦਾ ਵੀ ਉਠਾਇਆ ਅਤੇ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਭਾਰਤ ਸਰਕਾਰ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਲਈ ਪ੍ਰੋਵੀਜ਼ਨਲ ਕਾਸਟ ਸ਼ੀਟ ਵਿੱਚ ਐਮਐਸਪੀ ‘ਤੇ 100 ਰੁਪਏ ਪ੍ਰਤੀ ਕੁਇੰਟਲ ਦੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸੜਕਾਂ/ ਬਿਜਲੀ / ਸਿੰਜਾਈ ਆਦਿ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਸੂਬਿਆਂ ਨੂੰ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਹਾਲਾਂਕਿ, ਪੰਜਾਬ ਵਰਗੇ ਰਾਜਾਂ ਨੇ ਪਹਿਲਾਂ ਹੀ ਆਪਣੇ ਸਰੋਤਾਂ ਤੋਂ ਜਾਂ ਕਰਜ਼ੇ ਲੈ ਕੇ ਕੇਂਦਰ ਸਰਕਾਰ ਦੀ ਮਦਦ ਬਗ਼ੈਰ ਹੀ ਢਾਂਚਾ ਵਿਕਸਤ ਕਰ ਲਿਆ ਹੈ, ਜਿਸ ਦਾ ਉਨ੍ਹਾਂ ਨੂੰ ਕੇਂਦਰ ਦੀਆਂ ਮੌਜੂਦਾ ਸਕੀਮਾਂ ਕਾਰਨ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।

WRITTEN BY