ਮਾਨਸਾ, 18 ਦਸੰਬਰ (ਜਗਦੀਸ਼ ਬਾਂਸਲ)- ਮਾਨਸਾ ਦੇ ਸਾਰੇ ਪਿੰਡਾਂ ਨੂੰ ਜਲਦ ਹੀ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਧੀਨ 2.45 ਕਰੋੜ ਰੁਪਏ ਦੀ ਗਰਾਂਟ ਅਤੇ 14ਵੇਂ ਵਿੱਤ ਕਮਿਸ਼ਨ ਅਧੀਨ 9.66 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਜਿਹੜੇ ਪਿੰਡਾਂ ਨੂੰ ਆਰ.ਡੀ.ਐਫ਼. ਗਰਾਂਟ ਦੀ ਪਹਿਲੀ ਕਿਸ਼ਤ ਵੀ ਨਹੀਂ ਮਿਲੀ, ਉਨ੍ਹਾਂ ਨੂੰ ਸਰਕਾਰ ਦੇ ਹੋਰ ਸਰੋਤਾਂ ਤੋਂ ਫੰਡ ਦਿੱਤੇ ਜਾਣਗੇ। ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸ੍ਰੀ ਬਿਕਰਮ ਮੋਫ਼ਰ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਤੋਂ ਇਲਾਵਾ ਨਰੇਗਾ ਤਹਿਤ ਅਦਾਇਗੀਆਂ ਵੀ ਜਲਦ ਜਾਰੀ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਲੱਭਣ ਲਈ ਸਰਕਾਰ ਸਖਤ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਪ੍ਰਧਾਨ ਯੂਥ ਕਾਂਗਰਸ ਸ੍ਰੀ ਚੁਸ਼ਪਿੰਦਰ ਸਿੰਘ, ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਝੁਨੀਰ ਸ੍ਰੀ ਗੁਰਵਿੰਦਰ ਸਿੰਘ, ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਸ੍ਰੀ ਜਸਵੀਰ ਸਿੰਘ ਅਲੀਸ਼ੇਰ, ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਨਸਾ ਸ੍ਰੀ ਜਗਦੀਪ ਸਿੰਘ, ਸ੍ਰੀ ਪੋਹਲੋਜੀਤ ਸਿੰਘ ਬਾਜੇਵਾਲਾ, ਸ੍ਰੀ ਅਵਤਾਰ ਸਿੰਘ ਮੱਤੀ, ਸ੍ਰੀ ਸੁਖਦੇਵ ਸਿੰਘ, ਸ੍ਰੀ ਅਮਰੀਕ ਸਿੰਘ, ਸ੍ਰੀ ਮੱਖਣ ਸਿੰਘ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਕੁਲਦੀਪ ਸਿੰਘ, ਸ੍ਰੀ ਬਲਜੀਤ ਸ਼ਰਮਾ, ਸ੍ਰੀ ਭੋਲਾ ਸਿੰਘ ਸਮਾਓਂ, ਸ੍ਰੀ ਜਗਦੀਪ ਸਿੰਘ, ਸ੍ਰੀ ਸੁਖਵਿੰਦਰ ਕੌਰ ਮੱਤੀ, ਸ੍ਰੀ ਅਮਰਜੀਤ ਸਿੰਘ, ਸ੍ਰੀ ਮੱਖਣ ਸਿੰਘ, ਸ੍ਰੀ ਸੁਖਦੇਵ ਸਿੰਘ , ਸ੍ਰੀ ਕੰਵਲਜੀਤ ਸਿੰਘ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਰਾਜੂ ਸਿੰਘ, ਸ੍ਰੀ ਸਿਮਰਜੀਤ ਸਿੰਘ, ਸ੍ਰੀ ਜਗਸੀਰ ਸਿੰਘ, ਸ੍ਰੀ ਹਰਬੰਸ ਸਿੰਘ ਮੌਜੂਦ ਸਨ।
ਮਾਨਸਾ ਦੇ ਪਿੰਡਾਂ ਨੂੰ ਜਲਦ ਹੀ ਆਰ.ਡੀ.ਐਫ. ਅਧੀਨ 2.45 ਕਰੋੜ ਰੁਪਏ ਦੀ ਗਰਾਂਟ, 14ਵੇਂ ਵਿੱਤ ਕਮਿਸ਼ਨ ਦੀ ਗਰਾਂਟ ਅਧੀਨ 9.66 ਕਰੋੜ ਰੁਪਏ : ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ



