Skip to content
Independent perspectives. Global stories.
BREAKING

ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਹੋਈ ਸਬ-ਕਮੇਟੀ ਦੀ ਇਕੱਤਰਤਾ

Share this story

ਅੰਮ੍ਰਿਤਸਰ, 20 ਦਸੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਵੱਖ-ਵੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ਪੁੱਜੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ’ਚ ਸਿੰਘ ਸਾਹਿਬ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਤੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਸ਼ਾਮਲ ਸਨ। ਇਸ ਸਬੰਧੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਉਣ ਲਈ ਵੱਖ-ਵੱਖ ਸਮੇਂ ਸ਼੍ਰੋਮਣੀ ਕਮੇਟੀ ਪਾਸ ਮੰਗਾਂ ਪੁੱਜਦੀਆਂ ਰਹਿੰਦੀਆਂ ਹਨ। ਬੀਤੇ ਸਮੇਂ ਦੌਰਾਨ ਆਈਆਂ ਮੰਗਾਂ ਸਬੰਧੀ ਵਿਚਾਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦੱਸਿਆ ਕਿ 20 ਦੇ ਕਰੀਬ ਪੁੱਜੀਆਂ ਮੰਗਾਂ ਨੂੰ ਵਿਚਾਰਿਆ ਗਿਆ ਹੈ। ਇਸ ਸਬੰਧ ਵਿਚ ਅੰਤਮ ਨਿਰਣਾ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਾਸ ਭੇਜੀਆਂ ਜਾਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।

WRITTEN BY