Skip to content
Independent perspectives. Global stories.
BREAKING

ਐਨ.ਵੀ.ਐਸ.ਪੀ. ਪੋਰਟਲ ਉੱਪਰ ਖੁਦ ਕਰੋ ਆਪਣੀ ਵੋਟ ਅਪਲਾਈ- 15 ਜਨਵਰੀ, 2020 ਤੱਕ ਬਣਨਗੀਆਂ ਵੋਟਾਂ

Share this story

ਵੋਟ ਬਣਾਉਣਾ ਅਤੇ ਇਸ ਦੀ ਵਰਤੋਂ ਕਰਨਾ ਸਾਡਾ ਸੱਭ ਦਾ ਮੁਢਲਾ ਫਰਜ਼ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਾਲ 1 ਜਨਵਰੀ ਯੋਗਤਾ ਮਿਤੀ ਦੇ ਆਧਾਰ ਉਪਰ ਵੱਖ਼-ਵੱਖ ਸਮਿਆਂ ਉਪਰ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਸਮਰੀ ਰਵੀਜ਼ਨ ਦੇ ਸ਼ਡਿਊਲ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਯੌਗਤਾ ਮਿਤੀ ਦੇ ਆਧਾਰ ਉਪਰ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਹਰ ਯੌਗ ਬਿਨੈਕਾਰ ਆਪਣੀ ਵੋਟ ਬਣਵਾ ਸਕੇ ਅਤੇ ਲੋਕਤੰਤਰ ਵਿਚ ਭਾਗੀਦਾਰ ਬਣ ਸਕੇ। ਲੋਕਤੰਤਰ ਵਿਚ ਵੋਟ ਦਾ ਬਹੁਤ ਮਹੱਤਵ ਹੈ। ਜਿਸ ਤਰ੍ਹਾਂ ਸੜਕ ਉਤੇ ਵਾਹਨ ਚਲਾਉਣ ਲਈ ਡਰਾਇਵਿੰਗ ਲਾਇੰਸਸ ਦੀ ਲੋੜ ਹੁੰਦੀ ਹੈ ਅਤੇ ਡਰਾਇÎਵਿੰਗ ਲਾਇਸੰਸ ਬਣਵਾਉਣ ਲਈ ਘਟੋ ਘੱਟ ਉਮਰ 18 ਸਾਲ ਨਿਰਧਾਰਤ ਹੈ। ਇਸੇ ਤਰ੍ਹਾਂ ਦੇਸ਼ ਵੀ ਇਕ ਵਾਹਨ ਵਾਂਗ ਹੈ। ਇਸ ਨੂੰ ਚਲਾਉਣ ਲਈ ਵੀ ਸਾਨੂੰ ਵੋਟ ਬਣਾਉਣੀ ਅਤੇ ਪਾਉਣੀ ਪਵੇਗੀ। ਵੋਟ ਬਣਾਉਣ ਦੀ ਯੋਗਤਾ ਉਮਰ ਵੀ 18 ਸਾਲ ਹੈ. ਫਿਰ ਅਸੀਂ ਇਹ ਕਿਉਂ ਨਹੀਂ ਸੋਚਦੇ ਕਿ ਜੇਕਰ ਡਰਾਇਵਿੰਗ ਲਾਇਸੰਸ ਬਣਵਾਉਣ ਨੂੰ ਅਸੀ ਤਰਜੀਹ ਦਿੰਦੇ ਹਾਂ ਤਾਂ ਵੋਟ ਬਣਵਾਉਣਾ ਵੀ ਸਾਡਾ ਸੰਵਿਧਾਨਕ ਫ਼ਰਜ਼ ਹੈ। ਭਾਰਤੀ ਸੰਵਿਧਾਨ ਦੀ ਧਾਰਾ 325 ਅਤੇ 326 ਰਾਹੀਂ ਦੇਸ਼ ਦੇ ਹਰ ਉਸ ਨਾਗਰਿਕ ਜੋ ਪਾਗ਼ਲ ਜਾਂ ਅਪਰਾਧੀ ਨਾ ਹੋਵੇ, ਨੂੰ ਵੋਟ ਦਾ ਅਧਿਕਾਰ ਪ੍ਰਾਪਤ ਹੈ.ਕਿਸੇ ਵੀ ਨਾਗਰਿਕ ਨੂੰ ਧਰਮ, ਜਾਤੀ, ਵਰਗ, ਫ਼ਿਰਕੇ ਜਾਂ ਲਿੰਗ ਭੇਦ ਕਾਰਨ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ.ਇਹ ਸ਼ਾਇਦ ਬਹੁਤ ਘੱਟ ਲੋਕਾਂ ਨੂੰ ਪਤਾ ਹੋਵੇਗਾ ਕਿ ਭਾਰਤੀ ਸੰਵਿਧਾਨ ਲਾਗੂ ਹੋਣ ਤੋਂ ਪਹਿਲਾਂ 1935 ਦੇ ਗਵਰਨਮੈਂਟ ਆਫ਼ ਇੰਡੀਆ ਐਕਟ ਅਨੁਸਾਰ ਸਿਰਫ਼ 13 ਫ਼ੀਸਦੀ ਵੋਟਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਪ੍ਰਾਪਤ ਸੀ.ਉਸ ਸਮੇਂ ਇਹ ਅਧਿਕਾਰ ਸਿਰਫ਼ ਸਮਾਜਿਕ ਅਤੇ ਆਰਥਿਕ ਤੌਰ ਤੇ ਖ਼ੁਸ਼ਹਾਲ ਨਾਗਰਿਕਾਂ ਨੂੰ ਹੀ ਪ੍ਰਾਪਤ ਸੀ.ਪਰ ਆਜ਼ਾਦੀ ਮਗਰੋਂ 26 ਜਨਵਰੀ, 1950 ਵਿਚ ਲਾਗੂ ਹੋਏ ਭਾਰਤੀ ਸੰਵਿਧਾਨ ਨੇ ਇਹ ਵਿਤਕਰਾ ਖ਼ਤਮ ਕਰ ਦਿਤਾ. ਇਹ ਵੀ ਇਕ ਕੋੜਾ ਸੱਚ ਹੈ ਕਿ ਦੇਸ਼ ਦੀ ਆਬਾਦੀ ਦਾ ਇਕ ਵੱਡਾ ਹਿੱਸਾ ਅਪਣੀ ਉਮਰ ਦਾ 18ਵਾਂ ਸਾਲ ਪੂਰਾ ਹੋਣ ਦੇ ਬਾਵਜੂਦ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਨਹੀਂ ਕਰਵਾਉਂਦਾ ਜਦਕਿ ਡਰਾਇਵਿੰਗ ਲਾਇਸੰਸ ਜਾਂ ਪਾਸਪੋਰਟ ਆਦਿ ਬਣਵਾਉਣ ਲਈ ਹਰ ਕੋਈ 18 ਸਾਲ ਦੀ ਉਮਰ ਪੂਰੀ ਹੋਣ ਦੀ ਉਡੀਕ ਕਰਦਾ ਹੈ। ਇਹ ਸਾਡਾ ਸੱਭ ਦਾ ਸੰਵਿਧਾਨਕ ਫ਼ਰਜ਼ ਬਣਦਾ ਹੈ ਕਿ ਅਸੀ ਆਪਣਾ ਨਾਮ ਆਪਣੇ ਵਿਧਾਨ ਸਭਾ ਹਲਕੇ ਦੀ ਵੋਟਰ ਸੂਚੀ ਵਿਚ ਜ਼ਰੂਰ ਦਰਜ ਕਰਵਾਈਏ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਵੋਟਰ ਨੂੰ ਆਪਣਾ ਨਾਮ ਆਪਣੇ ਸਬੰਧਤ ਬੂਥ ਦੀ ਵੋਟਰ ਲਿਸਟ ਵਿਚ ਜ਼ਰੂਰ ਦਰਜ ਕਰਵਾਉਣਾ ਚਾਹੀਦਾ ਹੈ। ਇਸ ਤੋਂ ਬਿਨਾਂ ਕੋਈ ਵੀ ਵਿਅਕਤੀ ਵੋਟ ਨਹੀਂ ਪਾ ਸਕਦਾ।
ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਯੋਗਤਾ ਮਿਤੀ 01.01.2020 ਦੇ ਆਧਾਰ ਉਪਰ ਫੋਟੋ ਵੋਟਰ ਸੂਚੀਆਂ ਦੀ ਸਮਰੀ ਰਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ ਜਿਸ ਤਹਿਤ 16 ਦਸੰਬਰ, 2019 ਤੋਂ 15 ਜਨਵਰੀ, 2020 ਤੱਕ ਨਵੀਆਂ ਵੋਟਾਂ ਬਣਾਉਣ, ਵੋਟ ਕੱਟਣ, ਵੋਟਰ ਸ਼ਨਾਖਤੀ ਕਾਰਡ ਵਿਚ ਕਿਸੇ ਵੀ ਤਰ੍ਹਾਂ ਦੀ ਦਰੁੱਸਤੀ ਤੋਂ ਇਲਾਵਾ ਵਿਧਾਨ ਸਭਾ ਹਲਕੇ ਵਿਚ ਇਕ ਥਾਂ ਤੋਂ ਦੂਜੀ ਥਾਂ ਉਪਰ ਵੋਟ ਸਿਫ਼ਟ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਕੋਈ ਵੀ ਵਿਅਕਤੀ, ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਜਿਸ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਉਹ ਵਿਅਕਤੀ 15 ਜਨਵਰੀ, 2020 ਤੱਕ ਆਪਣੇ ਏਰੀਏ ਦੇ ਬੀ.ਐਲ.ਓ. ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਦਫਤਰ ਵਿਚ ਜਾ ਕੇ ਨਵੀਂ ਵੋਟ ਬਣਾਉਣ ਲਈ ਦਰਖਾਸਤ ਦੇ ਸਕਦਾ ਹੈ। ਇਸ ਤੋਂ ਇਲਾਵਾ ਉਪਰ ਵੀ ਆਨਲਾਇਨ ਵੋਟ ਅਪਲਾਈ ਕਰ ਸਕਦਾ ਹੈ। ਇਹ ਬਹੁਤ ਹੀ ਆਸਾਨ ਢੰਗ ਹੈ। ਆਨਲਾਇਨ ਵੋਟ ਅਪਲਾਈ ਕਰਨ ਨਾਲ ਵੋਟਰ ਸ਼ਨਾਖਤੀ ਕਾਰਡ ਅਤੇ ਵੋਟਰ ਸੂਚੀ ਵਿਚ ਗਲਤੀ ਦੀ ਗੁੰਜਾਇਸ਼ ਬਿਲਕੁਲ ਨਾਂ-ਮਾਤਰ ਰਹਿ ਜਾਂਦੀ ਹੈ.ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਕੋਈ ਵੀ 18-19 ਸਾਲ ਦੀ ਉਮਰ ਦਾ ਕੋਈ ਵੀ ਯੋਗ ਨੌਜਵਾਨ ਬਤੌਰ ਵੋਟਰ ਰਜਿਸਟਰਡ ਹੋਣ ਤੋਂ ਵਾਂਝਾ ਨਾ ਰਹਿ ਜਾਵੇ। ਵਿਸ਼ੇਸ਼ ਤੌਰ ਤੇ ਨੌਜਵਾਨਾਂ ਨੂੰ ਬਤੌਰ ਵੋਟਰ ਰਜਿਸਟਰਡ ਕਰਨ ਲਈ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ.ਪੰਜਾਬ ਰਾਜ ਵਿਚ ਯੋਗਤਾ ਮਿਤੀ 01.01. 2020 ਦੇ ਆਧਾਰ ਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕਿਆ ਹਰ ਨੌਜਵਾਨ ਬਤੌਰ ਵੋਟਰ ਰਜਿਸਟਰ ਹੋ ਜਾਵੇ, ਇਸ ਉਦੇਸ਼ ਨੂੰ ਮੁੱਖ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ ਮਿਤੀ 16 ਦਸੰਬਰ, 2019 ਤੋਂ ਸ਼ੁਰੂ ਹੋਈ ਫੋਟੋ ਵੋਟਰ ਸੂਚੀਆਂ ਦੀ ਸਮਰੀ ਰਵੀਜ਼ਨ, ਜੋ 15 ਜਨਵਰੀ, 2020 ਤੱਕ ਚੱਲ ਰਹੀ ਹੈ, ਦੌਰਾਨ ਸਵੀਪ ਗਤੀਵਿਧੀਆਂ ਤਹਿਤ ਵੱਖ-ਵੱਖ ਸਕੂਲਾਂ/ ਕਾਲਜਾਂ ਵਿਚ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਵੀਪ ਗਤੀਵਿਧੀਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਤੋਂ ਇਲਾਵਾ ਉਨ੍ਹਾਂ ਵੱਲੋਂ ਚੋਣ ਸਰਗਰਮੀਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਵੀ ਹੈ। ਇਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਹ ਆਪਣੀ ਵੋਟ ਐਨ.ਵੀ.ਐਸ.ਪੀ. ਪੋਰਟਲ ਉਪਰ ਖੁਦ ਅਪਲਾਈ ਕਰਨ। ਸਵੀਪ ਗਤੀਵਿਧੀਆਂ ਤਹਿਤ ਪੰਜਾਬ ਰਾਜ ਦੇ ਸਮੂਹ ਕਾਲਜਾਂ ਵਿਚ ਨੋਡਲ ਅਫਸਰ ਅਤੇ ਕੈਂਪਸ ਅੰਬੈਸਡਰ ਨਿਯੁਕਤ ਕੀਤੇ ਗਏ ਹਨ ਜੋ ਆਪਣੇਖ਼ਆਪਣੇ ਕਾਲਜ ਵਿਚ ਸਮੇਂ ਸਮੇਂ ਤੇ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਜਿਵੇਂ ਲੇਖ ਮੁਕਾਬਲੇ, ਡਰਾਇੰਗ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਕਰਵਾਉਂਦੇ ਰਹਿੰਦੇ ਹਨ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਵੋਟ ਬਣਾਉਣ ਸਬੰਧੀ, ਵੋਟ ਪ੍ਰਕ੍ਰਿਆ ਵਿਚ ਸ਼ਾਮਲ ਹੋਣ ਆਦਿ ਬਾਰੇ ਜਾਗਰੂਕ ਕੀਤਾ ਜਾ ਸਕੇ.ਵੱਖ-ਵੱਖ ਕਾਲਜਾਂ ਵਿਚ ਨਿਯੁਕਤ ਕੈਂਪਸ ਅੰਬੈਸਡਰ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਦੇ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਵੀ ਭਰਦੇ ਹਨ।
ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟ ਬਣਾਉਣ ਸਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਮੇਂ ਸਮੇਂ ਤੇ ਦੇਸ਼ ਭਰ ਵਿਚ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਂਦੇ ਹਨ। ਕਮਿਸ਼ਨ ਨੇ ਆਮ ਲੋਕਾਂ ਦੀ ਸਹੂਲਤ ਲਈ 25 ਜਨਵਰੀ, 2015 ਨੂੰ NVSP (National Voters Service Portal) ਪੋਰਟਲ ਸ਼ੁਰੂ ਕੀਤਾ ਸੀ। ਇਸ ਪੋਰਟਲ ਉਪਰ ਕੋਈ ਵੀ ਵਿਅਕਤੀ ਆਪਣੀ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟਰ ਸ਼ਨਾਖਤੀ ਕਾਰਡ ਵਿਚ ਕਿਸੇ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਵਿਚ ਇਕ ਥਾਂ ਤੋਂ ਦੂਜੀ ਥਾਂ ਤੇ ਸਿਫ਼ਟ ਹੋਣ ਤੇ ਫਾਰਮ ਨੰਬਰ 8ਏ ਭਰ ਸਕਦਾ ਹੈ। ਇਸ ਤੋਂ ਇਲਾਵਾ ਆਪਣੀ ਵੋਟ, ਵਿਧਾਨ ਸਭਾ ਹਲਕੇ ਸਬੰਧੀ ਜਾਣਕਾਰੀ, ਏਰੀਏ ਦੀ ਬੀ.ਐਲ.ਓ. ਆਦਿ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਅਕਸਰ ਵੇਖਣ ਵਿਚ ਆਉਂਦਾ ਹੈ ਕਿ ਕਾਫੀ ਧਿਆਨ ਦੇਣ ਦੇ ਬਾਵਜੂਦ ਕਿਸੇ ਵੋਟਰ ਦਾ ਨਾਮ ਗਲਤ ਛੱਪ ਜਾਂਦਾ ਹੈ, ਕਿਸੇ ਦੀ ਜਨਮ ਮਿਤੀ ਜਾਂ ਕਿਸੇ ਦੀ ਫੋਟੋ.ਇਸ ਪੋਰਟਲ ਰਾਹੀਂ ਕੋਈ ਵੀ ਵਿਅਕਤੀ ਖ਼ੁਦ ਆਪਣੀ ਨਵੀਂ ਵੋਟ ਅਪਲਾਈ ਕਰ ਸਕਦਾ ਹੈ, ਕਟਵਾ ਸਕਦਾ ਹੈ ਜਾਂ ਦਰੁਸਤੀ ਕਰਵਾ ਸਕਦਾ ਹੈ।

WRITTEN BY