ਕੀਰਤਪੁਰ ਸਾਹਿਬ, 23 ਦਸੰਬਰ (ਅਮਰਾਨ ਖਾਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ 11ਸਾਲ ਪ੍ਰਧਾਨ ਰਹੇ ਜਥੇਦਾਰ ਅਵਤਾਰ ਸਿੰਘ ਮੱਕੜ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਤਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ਦੇ ਕੰਢੇ ਬਣੇ ਅਸਥਘਾਟ ‘ਤੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਸਭ ਤੋਂ ਪਹਿਲਾਂ ਜਥੇਦਾਰ ਮੱਕੜ ਦੀਆਂ ਅਸਥੀਆਂ ਨੂੰ ਕਾਫ਼ਲੇ ਦੇ ਰੂਪ ਵਿੱਚ ਕੀਰਤਪੁਰ ਸਾਹਿਬ ਵਿਖੇ ਲਿਆਉਂਦਾ ਗਿਆ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਅਰਦਾਸ ਕਰਨ ਉਪਰੰਤ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ। ਇਸ ਮੌਕੇ ਇੰਦਰਜੀਤ ਸਿੰਘ ਮੱਕੜ (ਸਪੁੱਤਰ), ਰਵਿੰਦਰ ਕੌਰ (ਨੂੰਹ), ਮਨਜੀਤ ਕੌਰ (ਸਪੁੱਤਰੀ) ਕੁਲਵਿੰਦਰ ਸਿੰਘ (ਜਵਾਈ),ਮਨਜੀਤ ਕੌਰ (ਨੂੰਹ),ਰਾਜਵੀਰ ਸਿੰਘ ਬਿੱਕੀ, ਨਵਜੋਤ ਸਿੰਘ,ਏਕਮ ਜੋਤ ਸਿੰਘ, ਹਰਭਜਨ ਸਿੰਘ, ਹਰਜਿੰਦਰ ਸਿੰਘ ਮੱਕੜ ਵੱਲੋਂ ਨਮ ਅੱਖਾਂ ਨਾਲ ਜਲ ਪ੍ਰਵਾਹ ਕਰ ਦਿੱਤੀ ਗਈਆਂ।ਉਪਰੰਤ ਪਰਿਵਾਰਕ ਮੈਂਬਰਾਂ ਵੱਲੋਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਜਥੇਦਾਰ ਮੱਕੜ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ।ਇਸ ਮੌਕੇ ਉਕਤ ਤੋਂ ਇਲਾਵਾ ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਚਾਵਲਾ,ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਬਲਵਿੰਦਰ ਸਿੰਘ, ਬਾਬਾ ਜਰਨੈਲ ਸਿੰਘ, ਐਡਵੋਕੇਟ ਹਰਦੇਵ ਸਿੰਘ, ਅਜੈਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਦੀਆਂ ਅਸਥੀਆਂ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ



