ਅਮਲੋਹ, 24 ਦਸੰਬਰ, (ਰਣਜੀਤ ਸਿੰਘ ਘੁੰਮਣ)- ਅਣਉੱਚਿਤ ਪ੍ਰਸਥਿਤੀਆਂ ਦੇ ਚਲਦਿਆ ਅਮਲੋਹ ਰਾਇਸ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਰਕੇਸ਼ ਕੁਮਾਰ ਗਰਗ ਵੱਲੋਂ ਅੱਜ ਆਪਣੇ ਅਹੁਦੇ ਤੋ ਅਸਤੀਫ਼ਾ ਦੇ ਦਿੱਤਾ ਗਿਆ ਹੈ। ਲਗਭਗ ਇਕ ਦਹਾਕੇ ਤੱਕ ਇਸ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਰਕੇਸ਼ ਕੁਮਾਰ ਗਰਗ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸ਼ੈਲਰ ਟਰੇਡ ਚ ਬਣੇ ਹਾਲਤਾਂ ਦੇ ਕਾਰਨ ਉਨ੍ਹਾਂ ਲਈ ਇਹ ਜ਼ਿੰਮੇਵਾਰੀ ਨਿਭਾਉਣਾ ਹੁਣ ਮੁਸ਼ਕਿਲ ਹੋ ਗਿਆ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਮਜਬੂਰਨ ਇਹ ਫ਼ੈਸਲਾ ਲਿਆ ਗਿਆ ਹੈ।ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਆਪਣੇ ਪੂਰੇ ਕਾਰਜਕਾਲ ਵਿਚ ਸ਼ੈਲਰ ਸਨਅਤ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਸਮੇਂ ਸਮੇਂ ਤੇ ਲੋੜ ਪੈਣ ਤੇ ਸੰਘਰਸ਼ ਵੀ ਕੀਤਾ ਅਤੇ ਇਸ ਅਰਸੇ ਦੌਰਾਨ ਉਨ੍ਹਾਂ ਨੂੰ ਸਮੂਹ ਸ਼ੈਲਰ ਮਾਲਕਾਂ ਵੱਲੋਂ ਪੂਰਾ ਸਮਰਥਨ ਮਿਲਦਾ ਰਿਹਾ ਪਰ ਹੁਣ ਹਾਲਤ ਅਜਿਹੇ ਬਣ ਗਏ ਹਨ ਜਿਨ੍ਹਾਂ ਦੇ ਚਲਦਿਆ ਉਨ੍ਹਾਂ ਦੀ ਜ਼ਮੀਰ ਇਸ ਅਹੁਦੇ ਤੇ ਬਣੇ ਰਹਿਣ ਦੀ ਇਜਾਜ਼ਤ ਨਹੀ ਦਿੰਦੀ ਜਿਸ ਕਾਰਨ ਉਹ ਇਸ ਜ਼ਿੰਮੇਵਾਰੀ ਤੋ ਮੁਕਤ ਹੋਣਾ ਚਾਹੁੰਦੇ ਹਨ। ਉਨ੍ਹਾਂ ਇਕ ਵਾਰ ਫਿਰ ਸਮੂਹ ਸ਼ੈਲਰ ਮਾਲਕਾਂ ਦਾ ਧੰਨਵਾਦ ਕੀਤਾ ਜਿਹੜੇ ਹਰ ਸਮੇਂ ਉਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜਦੇ ਰਹੇ।
ਰਾਇਸ ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਕੇਸ਼ ਕੁਮਾਰ ਗਰਗ ਵੱਲੋਂ ਅਸਤੀਫ਼ਾ



