ਅੰਮ੍ਰਿਤਸਰ: 06 ਜੂਨ- ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਤੇ ਹਜ਼ਾਰਾਂ ਬੇਦੋਸ਼ੇ ਸਿੰਘ-ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕਰ ਦਿੱਤਾ। ਭਾਰਤੀ ਫੌਜ ਵੱਲੋਂ ਕੀਤੀ ਇਸ ਅਣ-ਮਨੁੱਖੀ ਤੇ ਜਾਲਮਾਨਾ ਕਾਰਵਾਈ ਦਾ ਡੱਟਕੇ ਵਿਰੋਧ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰ•ਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਦੀ ਅਗਵਾਈ ਚ ਸੈਂਕੜੇ ਜੁਝਾਰੂ ਸਿੰਘ ਸ਼ਹੀਦ ਹੋ ਗਏ। ਸ਼ਹੀਦ ਹੋਏ ਉਨ•ਾਂ ਸਿੰਘਾਂ ਦੀ 30 ਵੀਂ ਸਾਲਾਨਾ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਸੱਚਖੰਡ ਸ੍ਰੀ
ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਤੇ ਅਰਦਾਸ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ• ਸਾਹਿਬ ਨੇ ਕੀਤੀ, ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈ¤ਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ ਨੇ ਲਿਆ। ਇਸ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈ¤ਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਵੇਲ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਿੰਘ ਸਾਹਿਬ ਭਾਈ ਜਸਵੀਰ ਸਿੰਘ ਖਾਲਸਾ ਤੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮੌਜੂਦ ਸਨ।ਇਸ ਮੌਕੇ ਜੁੜੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਦੇਸ਼ ਦਿੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਇਸ ਮੌੇਕੇ ਸੰਦੇਸ਼ ’ਚ ਕਿਹਾ ਕਿ ਅੱਜ ਵਕਤ ਦੀ ਲੋੜ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ-ਛਾਇਆ ਹੇਠ ਇੱਕ ਝੰਡੇ ਥੱਲੇ ਇਕੱਤਰ ਹੋ ਕੇ ਕੌਮੀ ਸ਼ਕਤੀ ਪ੍ਰਚੰਡ ਕਰੀਏ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਾਰੇ ਹੀ ਵਚਨਬੱਧ ਹੋਈਏ। 30ਵੇਂ ਘੱਲੂਘਾਰਾ ਦੇ ਸਮਾਗਮ ਸਮੇਂ ਭਾਈ ਈਸਰ ਸਿੰਘ ਸਪੁੱਤਰ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ, ਬੀਬੀ ਹਰਮੀਤ ਕੌਰ ਸੁਪਤਨੀ ਸ਼ਹੀਦ ਭਾਈ ਅਮਰੀਕ ਸਿੰਘ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਕਮੇਟੀ (ਸਪੁੱਤਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ) ਤੇ ਹੋਰ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ।ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਤੇ ਸ.ਗੁਰਬਚਨ ਸਿੰਘ ਕਰਮੂੰਵਾਲ ਤੇ ਸ.ਦਿਆਲ ਸਿੰਘ ਕੋਲਿਆਂਵਾਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਭਾਈ ਅਮਰਜੀਤ ਸਿੰਘ ਚਾਵਲਾ, ਸ.ਹਰਜਾਪ ਸਿੰਘ ਸੁਲਤਾਨਵਿੰਡ, ਬਾਬਾ ਚਰਨਜੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਕਾਦੀਆਂ, ਸ.ਭੁਪਿੰਦਰ ਸਿੰਘ ਭਲਵਾਨ, ਸ.ਭਗਵੰਤ ਸਿੰਘ ਸਿਆਲਕਾ, ਸ.ਹਰਪਾਲ ਸਿੰਘ ਚੀਮਾਂ, ਸ.ਜਗਜੀਤ ਸਿੰਘ ਖਾਲਸਾ, ਸ.ਬੋਹੜ ਸਿੰਘ, ਸ.ਨਵਤੇਜ ਸਿੰਘ ਕਾਉਣੀ, ਸ.ਉਜਾਗਰ ਸਿੰਘ ਵਡਾਲੀ, ਸ.ਜਸਬੀਰ ਸਿੰਘ ਘੁੰਮਣ, ਸ.ਗੁਰਬਖਸ਼ ਸਿੰਘ, ਸ.ਸੁਰਜੀਤ ਸਿੰਘ ਭਿੱਟੇਵੱਡ, ਸ.ਖੁਸ਼ਵਿੰਦਰ ਸਿੰਘ ਭਾਟੀਆ, ਸ.ਬਲਦੇਵ ਸਿੰਘ ਚੁੰਘਾ ਤੇ ਸ.ਨਿਰਮਲ ਸਿੰਘ ਘਰਾਚੋਂ ਮੈਂਬਰ ਸ਼੍ਰੋਮਣੀ ਕਮੇਟੀ, ਸ.ਦਲਮੇਘ ਸਿੰਘ, ਸ.ਮਨਜੀਤ ਸਿੰਘ ਤੇ ਸ.ਸਤਬੀਰ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਮਹਿੰਦਰ ਸਿੰਘ ਆਹਲੀ, ਸ.ਹਰਭਜਨ ਸਿੰਘ ਮਨਾਵਾਂ, ਸ.ਰਣਜੀਤ ਸਿੰਘ, ਸ.ਕੇਵਲ ਸਿੰਘ, ਸ.ਪਰਮਜੀਤ ਸਿੰਘ ਸਰੋਆ ਤੇ ਸ.ਬਲਵਿੰਦਰ ਸਿੰਘ ਜੌੜਾਸਿੰਘਾ ਐਡੀ:ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਬਿਜੈ ਸਿੰਘ, ਸ.ਜਗਜੀਤ ਸਿੰਘ, ਸ.ਸਕੱਤਰ ਸਿੰਘ, ਸ.ਗੁਰਬਚਨ ਸਿੰਘ, ਸ.ਪਰਮਜੀਤ ਸਿੰਘ, ਸ.ਜਸਵਿੰਦਰ ਸਿੰਘ ਦੀਨਪੁਰ ਤੇ ਸ.ਸੰਤੋਖ ਸਿੰਘ ਮੀਤ ਸਕੱਤਰ, ਸ.ਪ੍ਰਤਾਪ ਸਿੰਘ ਤੇ ਸ.ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ.ਹਰਮਿੰਦਰ ਸਿੰਘ ਮੂਧਲ ਸੁਪ੍ਰਿੰਟੈਂਡੈਂਟ, ਸ.ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਡਾਕਟਰ ਏ.ਪੀ. ਸਿੰਘ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ ਚੌਂਕ, ਬਾਬਾ ਅਵਤਾਰ ਸਿੰਘ(ਬਿਧੀ ਚੰਦ ਸੰਪਰਦਾਇ) ਸੁਰਸਿੰਘ ਵਾਲਿਆਂ ਵੱਲੋਂ ਬਾਬਾ ਨਾਹਰ ਸਿੰਘ, ਬਾਬਾ ਮੇਜਰ ਸਿੰਘ ਵਾਂ, ਨਿਹੰਗ ਮੁਖੀ ਬਾਬਾ ਜੋਗਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂਵੇਲਾਂ, ਬਾਬਾ ਗੁਰਦੇਵ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਸਿਰਸਾ (ਹਰਿਆਣਾ), ਬਾਬਾ ਹਰੀਦੇਵ ਸਿੰਘ ਈਸਾਪੁਰ, ਬਾਬਾ ਸੱਜਣ ਸਿੰਘ ਬੇਰ ਸਾਹਿਬ ਮੱਤੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਸ.ਸਿਮਰਨਜੀਤ ਸਿੰਘ ਮਾਨ, ਸ.ਇਮਾਨ ਸਿੰਘ ਮਾਨ, ਸ.ਧਿਆਨ ਸਿੰਘ ਮੰਡ ਸਾਬਕਾ ਐਮ.ਪੀ., ਸ.ਦਇਆ ਸਿੰਘ ਕੱਕੜ, ਸ.ਮੋਹਨ ਸਿੰਘ ਮਟੀਆ, ਭਾਈ ਗੁਰਮਿੰਦਰ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਦੇ ਸਮੁੱਚੇ ਸਟਾਫ ਤੋਂ ਇਲਾਵਾ ਵੱਡੀ ਗਿੱਣਤੀ ਸਿੱਖ ਸੰਗਤਾਂ ਮੌਜੂਦ ਸਨ।



