Skip to content
Independent perspectives. Global stories.
BREAKING

ਯੂ. ਪੀ. ‘ਚ ਦੋ ਹੋਰ ਨਾਬਾਲਗ ਭੈਣਾਂ ਨਾਲ ਸਮੂਹਿਕ ਜਬਰ ਜਨਾਹ

Share this story

ਲਖਨਊ, 6 ਜੂਨ (ਪੀ. ਟੀ)-ਉਤਰ ਪ੍ਰਦੇਸ਼ ਵਿਚ ਬਦਾਯੂੰ ਜਬਰ ਜਨਾਹ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਕਿ ਅੱਜ ਏਟਾ ਦੇ ਬਾਗ਼ਵਾਲਾ ਵਿਚ ਤਿੰਨ ਵਿਅਕਤੀਆਂ ਵੱਲੋਂ ਦੋ ਨਾਬਾਲਿਗ ਭੈਣਾਂ (ਉਮਰ 13 ਤੇ 15 ਸਾਲ) ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਸੂਬਾ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਯੂ.ਪੀ. ਵਿਚ ਔਰਤਾਂ ਨਾਲ ਦਰਿੰਦਗੀ ਜਾਰੀ ਹੈ। ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਸੰਜੇ ਯਾਦਵ ਨੇ ਦੱਸਿਆ ਕਿ ਉਕਤ ਦੋਵੇਂ ਭੈਣਾਂ ਆਪਣੇ ਘਰ ਤੋਂ ਆਟਾ ਚੱਕੀ ‘ਤੇ ਜਾ ਰਹੀਆਂ ਸਨ ਕਿ ਰਸਤੇ ਵਿਚ ਉਕਤ ਦੋਸ਼ੀਆਂ ਨੇ ਉਨ੍ਹਾਂ ਨੂੰ ਘੇਰ ਲਿਆ। ਲੜਕੀਆਂ ਦਾ ਸ਼ੋਰ-ਸ਼ਰਾਬਾ ਸੁਣ ਕੇ ਆਸਪਾਸ ਦੇ ਲੋਕ ਉਥੇ ਪੁੱਜੇ ਪਰ ਦੋਸ਼ੀ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਥੋਂ ਭੱਜ ਗਏ। ਬਾਅਦ ਵਿਚ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਦੀ

ਪਛਾਣ ਰਾਜਪਾਲ, ਮਾਹੀਪਾਲ ਤੇ ਸੰਜੇ ਬਾਘੇਲ ਵਜੋਂ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਖਿਲਾਫ਼ ਧਾਰਾ 376 ਦੇ ਤਹਿਤ ਜਬਰ ਜਨਾਹ ਤੇ ਪਾਕਸੋ ਐਕਟ ਤਹਿਤ ਨਾਬਾਲਿਗਾ ਨਾਲ ਯੋਨ ਸ਼ੋਸ਼ਣ ਦਾ ਕੇਸ ਦਰਜ ਕਰ ਲਿਆ ਹੈ। ਉਤਰ ਪ੍ਰਦੇਸ਼ ਵਿਚ ਬੀਤੇ ਕੁਝ ਦਿਨਾਂ ਵਿਚ ਜਬਰ ਜਨਾਹ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ।

WRITTEN BY