ਚੰਡੀਗੜ੍ਹ, 6 ਜੂਨ (ਪੀ. ਟੀ.)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਵਰਤੋਂ ਨੂੰ ਠੱਲ ਪਾਉਣ ਲਈ 9 ਮੈਂਬਰੀ ਸਟੇਟ ਲੈਵਲ ਡਰਗਜ ਐਡਵਾਈਜਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਇਹ ਕਮੇਟੀ ਸੂਬੇ ਅੰਦਰ ਨਸ਼ੀਲੀਆਂ ਦਵਾਈਆਂ ਦੀ ਰੋਕਥਾਮ ਬਾਰੇ ਪੰਜਾਬ ਸਰਕਾਰ ਨੂੰ ਸਲਾਹ ਦੇਵੇਗੀ। ਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨਰ ਫੂਡ ਐਂਡ ਡਰਗ ਐਡਮਿਨਿਸਟਰੇਸ਼ਨ, ਪੰਜਾਬ ਇਸ ਕਮੇਟੀ ਦੇ ਚੇਅਰਮੈਨ ਹੋਣਗੇ।



