Skip to content
Independent perspectives. Global stories.
BREAKING

ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਪਾਤੜਾਂ ਪੁਲਿਸ ਪੂਰੀ ਤਰ੍ਹਾਂ ਮੁਸਤੈਦ-ਮਾਹੋਲ ਰਿਹਾ ਸ਼ਾਂਤ

Share this story

ਪਾਤੜਾਂ, 8 ਜਨਵਰੀ (ਹਰਭਜਨ ਸਿੰਘ ਮਹਿਰੋਕ)- ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ, ਮਜਦੂਰ ਜਥੇਬੰਦੀਆਂ ਨੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਭਾਰਤ ਬੰਦ ਦਾ ਅੱਜ ਐਲਾਨ ਕਰਕੇ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਦੇ ਮੰਤਵ ਲਈ ਧਰਨੇ ਲਾਉਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਅੱਜ ਕਈ ਥਾਂਈਂ ਬਿਜਲੀ ਮੁਲਾਜਮ, ਬੈਂਕ ਮੁਲਾਜਮਾਂ ਅਤੇ ਆਂਗਨਵਾੜੀ ਵਰਕਰਾਂ ਨੇ ਇਨ੍ਹਾਂ ਦਾ ਖੁੱਲ ਕੇ ਸਮਰਥਨ ਕੀਤਾ ਹੋਇਆ ਸੀ, ਇਨ੍ਹਾਂ ਕਿਸਾਨ, ਮਜਦੂਰ ਜਥੇਬੰਦੀਆਂ ਵੱਲੋਂ ਪਾਤੜਾਂ ਵਿਖੇ ਕੀਤੇ ਬੰਦ ਦਾ ਅਸਰ ਕਾਫੀ ਹੱਦ ਤੱਕ ਦੇਖਣ ਨੂੰ ਮਿਲਿਆ ਜਿੱਥੇ ਬੰਦ ਨੂੰ ਲੈ ਕੇ ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਪੂਰੀ ਤਰਾਂ ਸਰਗਰਮ ਦਿਖਾਈ ਦੇ ਰਹੀਆਂ ਸਨ। ਉੱਥੇ ਪਾਤੜਾਂ ਵਿਖੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕਰਕੇ ਸ਼ਰਾਰਤੀ ਅਨਸਰਾਂ ਉੱਪਰ ਗਹਿਰੀ ਨਜਰ ਰੱਖੀ ਹੋਈ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਉੱਪ ਕਪਤਾਨ ਪਾਤੜਾਂ ਦਲਬੀਰ ਸਿੰਘ ਗਰੇਵਾਲ ਦੱਸਿਆ ਕਿ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਜਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਸ਼ੱਕੀ ਅਤੇ ਸ਼ਰਾਰਤੀ ਅਨਸਰਾਂ ਵੱਲ ਤਿੱਖੀ ਨਜਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਦੇਖਣ ਨੂੰ ਮਿਲਿਆ ਹੈ ਕਿ ਇਸ ਤਰ੍ਹਾਂ ਦੇ ਧਰਨੇ ਮੁਜਾਹਰੇ ਕਰਨ ਵਾਲਿਆਂ ਦੀ ਆੜ ਵਿੱਚ ਇੱਕਾ-ਦੁੱਕਾ ਲੋਕ ਸ਼ਰਾਰਤ ਬਾਜੀ ਕਰਕੇ ਮਾਹੋਲ ਖਰਾਬ ਕਰਨ ਦੇ ਮੰਤਵ ਨਾਲ ਗੜਬੜੀ ਕਰ ਜਾਂਦੇ ਹਨ, ਜਿਨ੍ਹਾਂ ਉੱਪਰ ਪੁਲਿਸ ਵੱਲੋਂ ਗਹਿਰੀ ਨਜਰ ਰੱਖ ਕੇ ਕਾਬੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪਾਤੜਾਂ ਥਾਣਾ ਮੁਖੀ ਬਲਜੀਤ ਸਿੰਘ, ਸ਼ੁਤਰਾਣਾ ਥਾਣਾ ਮੁਖੀ ਰੁਪਿੰਦਰ ਸਿੰਘ, ਘੱਗਾ ਥਾਣਾ ਮੁਖੀ ਗੁਰਦੇਵ ਸਿੰਘ ਅਤੇ ਪਾਤੜਾਂ ਸ਼ਹਿਰੀ ਚੌਂਕੀ ਇੰਚਾਰਜ ਬੀਰਬਲ ਸ਼ਰਮਾ ਸਮੇਤ ਸਾਰੇ ਚੌਂਕੀ ਇੰਚਾਰਜ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੇ ਕਈ ਕੋਨਿਆਂ ਉੱਪਰ ਨਜਰ ਰੱਖੀ ਬੈਠੇ ਸਨ।

WRITTEN BY