Skip to content
Independent perspectives. Global stories.
BREAKING

ਸਾਰਿਆਂ ਨੂੰ ਤਰੱਕੀ ਦੇ ਮੌਕੇ ਅਤੇ ਰੋਜ਼ਗਾਰ ਦਿੱਤੇ ਬਿਨਾਂ ਸਿਆਸਤ ਨਹੀਂ ਛੱਡਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਤਹੱਈਆ

Share this story

ਯੂਥ ਕਾਂਗਰਸ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ

ਚੰਡੀਗੜ੍ਹ, 9 ਜਨਵਰੀ- ‘ਸਾਡਾ ਨਾਅਰਾ, ਕੈਪਟਨ ਦੁਬਾਰਾ’ ਦੇ ਨਾਅਰਿਆਂ ਦੀ ਗੂੰਜ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਹ ਓਦੋਂ ਤੱਕ ਸਿਆਸਤ ਨੂੰ ਅਲਵਿਦਾ ਨਹੀਂ ਕਹਿਣਗੇ, ਜਦੋਂ ਤੱਕ ਉਹ ਨੌਜਵਾਨਾਂ ਲਈ ਰੋਜ਼ਗਾਰ ਅਤੇ ਪ੍ਰਗਤੀਸ਼ੀਲ ਪੰਜਾਬ ਵਿੱਚ ਸਾਰਿਆਂ ਦੀ ਤਰੱਕੀ ਲਈ ਢੁਕਵੇਂ ਮੌਕੇ ਪੈਦਾ ਕੀਤੇ ਜਾਣ ਨੂੰ ਯਕੀਨੀ ਨਹੀਂ ਬਣਾ ਲੈਂਦੇ। ਅੱਜ ਇੱਥੇ ਕਾਂਗਰਸ ਭਵਨ ਵਿਖੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਨਵੇਂ ਚੁਣੇ ਅਹੁਦੇਦਾਰਾਂ ਦੇ ਅਹੁਦਾ ਸੰਭਾਲਣ ਮੌਕੇ ਯੂਥ ਕਾਂਗਰਸੀ ਮੈਂਬਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਸੂਬੇ ਦੀ ਇਸ ਦੀ ਤਰੱਕੀ ਤੇ ਵਿਕਾਸ ਲਈ ਇਸ ਨੂੰ ਆਪਣੀ ਅਗਵਾਈ ਦੇਣੀ ਜਾਰੀ ਰੱਖਣਗੇ। ਨੌਜਵਾਨਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਨਾਅਰਿਆਂ ਦੀ ਗੂੰਜ ਵਿੱਚ ਮੁੱਖ ਮੰਤਰੀ ਨੇ ਤਹੱਈਆ ਕਰਦਿਆਂ ਕਿਹਾ,”ਇਹ ਮੇਰਾ ਸੂਬਾ ਹੈ ਅਤੇ ਤੁਸੀਂ ਸਾਰੇ ਮੇਰੇ ਆਪਣੇ ਲੋਕ ਹੋ। ਮੈਂ ਤੁਹਾਡੀ ਖਾਤਰ ਸਦਾ ਇੱਥੇ ਹੀ ਰਹਾਂਗਾ ਅਤੇ ਤਦ ਤੱਕ ਕਿਤੇ ਨਹੀਂ ਜਾਵਾਂਗਾ, ਜਦੋਂ ਤੱਕ ਪੰਜਾਬ ਦੇ ਹਰੇਕ ਨਾਗਰਿਕ ਦੀ ਭਲਾਈ ਨੂੰ ਯਕੀਨੀ ਨਹੀਂ ਬਣਾ ਲੈਂਦਾ।” ਬਹੁਤੇ ਨੌਜਵਾਨ ਤਾਂ ਇਹ ਮੰਗ ਕਰਦੇ ਵੀ ਸੁਣੇ ਗਏ ਕਿ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਹੋਰ ਕਈ ਵਾਰ ਸੂਬੇ ਦੀ ਵਾਗਡੋਰ ਸੰਭਾਲਦੇ ਰਹਿਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਪੂਰਾ ਸਮਰਥਨ ਦੇਵੇਗੀ।

WRITTEN BY