ਨਵੀਂ ਦਿੱਲੀ, 8 ਜੂਨ (ਪੀ. ਟੀ)- ਪ੍ਰਿਅੰਕਾ ਗਾਂਧੀ ਅਤੇ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਨੂੰ ਯਾਤਰਾ ਦੌਰਾਨ ਹਵਾਈ ਅੱਡਿਆਂ ‘ਤੇ ਸਧਾਰਨ ਸੁਰੱਖਿਆ ਜਾਂਚ ਤੋਂ ਮਿਲੀ ਛੁੱਟ ਵਾਪਸ ਲੈਣ ਸਬੰਧੀ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। ਇਕ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਖਤਰੇ ਦੇ ਵਿਸ਼ਲੇਸ਼ਣ ਦੇ ਅਧਾਰ ‘ਤੇ ਸੁਰੱਖਿਆ ਦਿੱਤੀ ਜਾਂਦੀ ਹੈ ਅਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੂੰ ਲਗਾਤਾਰ ਖਤਰਾ ਬਣਿਆ ਰਹਿੰਦਾ ਹੈ। ਇਸ ਤਰ੍ਹਾਂ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਏਜੰਸੀਆਂ ਨੂੰ ਖਾਸ ਪ੍ਰੋਟੋਕਾਲ ਦਾ ਪਾਲਣ ਕਰਨਾ ਪੈਂਦਾ ਹੈ, ਜਿਸ ਨੂੰ ਬਦਲਿਆ ਨਹੀਂ ਜਾ ਸਕਦਾ। ਗੌਰਤਲਬ ਹੈ ਕਿ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਸਮੇਤ 25 ਵੀ. ਆਈ. ਪੀ. ਦੀ ਸੁਰੱਖਿਆ ਸਹੂਲਤਾਂ ਦੀ ਸਮੀਖਿਆ ਦੀ ਗੱਲ ਕਹੀ ਗਈ ਸੀ। ਜਿਸ ‘ਤੇ ਪ੍ਰਿਅੰਕਾ ਗਾਂਧੀ ਨੇ ਚਿੱਠੀ ਲਿਖ ਕੇ ਉਨ੍ਹਾਂ ਨੂੰ ਮਿਲੀ ਸੁਰੱਖਿਆ ਅਤੇ ਹਵਾਈ ਅੱਡੇ ‘ਤੇ ਮਿਲੀ ਛੁੱਟ ਵਾਪਸ ਲੈਣ ਲਈ ਕਿਹਾ ਸੀ।



