Skip to content
Independent perspectives. Global stories.
BREAKING

ਜਥੇ: ਤੋਤਾ ਸਿੰਘ, ਠੰਢਲ ਤੇ ਡਾ. ਚੀਮਾ ਹੋਣਗੇ ਕੈਬਨਿਟ ਮੰਤਰੀ

Share this story

Page-1_18 ਚੰਡੀਗੜ੍ਹ, 9 ਜੂਨ (ਪੀ. ਟੀ)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਆਪਣੇ ਮੰਤਰੀ ਮੰਡਲ ‘ਚ 3 ਹੋਰ ਮੰਤਰੀਆਂ ਦਾ ਵਾਧਾ ਕਰਨਗੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 3 ਵਿਧਾਇਕਾਂ ਨੂੰ ਪੰਜਾਬ ਦੇ ਰਾਜਪਾਲ ਸ਼ਿਵਰਾਜ ਪਾਟਿਲ ਰਾਜ ਭਵਨ ਵਿਖੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਉਣਗੇ। ਬੁਲਾਰੇ ਨੇ ਦੱਸਿਆ ਕਿ ਜਥੇਦਾਰ ਤੋਤਾ ਸਿੰਘ, ਸੋਹਣ ਸਿੰਘ ਠੰਢਲ ਤੇ ਦਲਜੀਤ ਸਿੰਘ ਚੀਮਾ ਨੂੰ ਸੂਬੇ ਦੇ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਰਿਹਾ ਹੈ। ਬਾਦਲ ਸਰਕਾਰ ਵੱਲੋਂ 3 ਮਾਰਚ, 2012 ‘ਚ ਮੁੜ ਸੱਤਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਮੰਤਰੀ ਮੰਡਲ ‘ਚ ਇਹ ਵਾਧਾ ਸਰਕਾਰ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਕੀਤਾ ਜਾ ਰਿਹਾ ਹੈ। ਸਾਬਕਾ ਮੰਤਰੀਆਂ ਬੀਬੀ

ਜਗੀਰ ਕੌਰ, ਜਥੇਦਾਰ ਤੋਤਾ ਸਿੰਘ ਤੇ ਸਰਵਣ ਸਿੰਘ ਫਿਲੌਰ ਵੱਲੋਂ ਅਸਤੀਫੇ ਦਿੱਤੇ ਜਾਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਮੰਤਰੀਆਂ ਦਾ ਕੋਟਾ ਖਾਲੀ ਹੋਇਆ ਸੀ। ਬੀਬੀ ਜਗੀਰ ਕੌਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਫਿਲੌਰ ਨੇ ਆਪਣੇ ਬੇਟੇ ਦਾ ਨਾਂਅ ਨਸ਼ਾ ਤਸਕਰਾਂ ‘ਚ ਆਉਣ ਕਾਰਨ ਅਸਤੀਫਾ ਦੇ ਦਿੱਤਾ ਸੀ। ਇਸ ਸਮੇਂ ਸ. ਬਾਦਲ ਦੇ ਮੰਤਰੀ ਮੰਡਲ ਦੇ 15 ਮੈਂਬਰ ਹਨ, ਜਿਨ੍ਹਾਂ ‘ਚ ਮੁੱਖ ਮੰਤਰੀ ਤੇ ਉਨ੍ਹਾਂ ਦੇ ਬੇਟੇ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੀ ਸ਼ਾਮਿਲ ਹਨ।

WRITTEN BY