Skip to content
Independent perspectives. Global stories.
BREAKING

ਕੈਟ ਵੱਲੋਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ

Share this story

ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚਟੋਪਾਧਿਆ ਵੱਲੋਂ ਦਿੱਤੀ ਗਈ ਸੀ ਚੁਣੌਤੀ

ਚੰਡੀਗੜ੍ਹ, 17 ਜਨਵਰੀ- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਅੱਜ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਨੇ ਵੱਡਾ ਝਟਕਾ ਦਿੰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਪੰਜਾਬ ਦੇ. ਡੀ.ਜੀ.ਪੀ. ਅਹੁਦੇ ‘ਤੇ ਆਪਣੇ ਤੋਂ ਜੂਨੀਅਰ ਅਧਿਕਾਰੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਾਰਾਜ਼ ਮੁਹੰਮਦ ਮੁਸਤਫਾ ਅਤੇ ਸਿਧਾਰਥ ਚਟੋਪਾਧਿਆ ਨੇ ਨਿਯੁਕਤੀ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਕੈਟ ਨੇ ਅੱਜ ਇਸ ਸਬੰਧ ‘ਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਡੀ.ਜੀ.ਪੀ. ਦੀ ਨਿਯੁਕਤੀ ਨੂੰ ਗਲਤ ਦੱਸਦੇ ਹੋਏ ਕੈਟ ਨੇ ਕਿਹਾ ਹੈ ਕਿ ਨਿਯੁਕਤੀ ਦੀ ਪ੍ਰਕਿਰਿਆ ਦੁਬਾਰਾ ਕੀਤੀ ਜਾਣੀ ਚਾਹੀਦੀ ਹੈ। ਬੀਤੀ 8 ਜਨਵਰੀ ਨੂੰ ਪੰਜਾਬ ਦੇ ਡੀ.ਜੀ.ਪੀ. ਦੇ ਅਹੁਦੇ ਲਈ ਚੁਣੌਤੀ ਮਾਮਲੇ ‘ਚ ਸੁਣਵਾਈ ਕੀਤੀ ਗਈ ਸੀ। ਕੈਟ ‘ਚ ਪੂਰੇ ਦਿਨ ਲੰਬੀ ਬਹਿਸ ਕੀਤੀ ਗਈ ਸੀ। ਸਵੇਰੇ 11:30 ਵਜੇ ਤੋਂ ਸ਼ਾਮ 4:50 ਵਜੇ ਦੀ ਲੰਮੀ ਬਹਿਸ ਤੋਂ ਬਾਅਦ ਕੈਟ ਨੇ ਇਸ ਕੇਸ ‘ਚ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਪੰਜਾਬ ਦੀ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ ਦੇ ਡੀ.ਜੀ.ਪੀ. ਮੁਹੰਮਦ ਮੁਸਤਫਾ ਅਤੇ ਪੀ.ਐਸ.ਪੀ.ਸੀ.ਐਲ. ਦੇ ਡੀ.ਜੀ.ਪੀ. (1986 ਬੈਚ ਅਧਿਕਾਰੀ) ਸਿਧਾਰਥ ਚਟੋਪਾਧਿਆਏ ਨੇ ਡੀ.ਜੀ.ਪੀ. ਅਹੁਦੇ ਲਈ ਨਿਯੁਕਤ ਕੀਤੇ ਗਏ ਦਿਨਕਰ ਗੁਪਤਾ ਨੂੰ ਕੈਟ ‘ਚ ਚੁਣੌਤੀ ਦਿੱਤੀ ਸੀ। ਦੋਹਾਂ ਨੇ ਇਹ ਪਟੀਸ਼ਨ ਯੂ.ਪੀ.ਐਸ.ਸੀ, ਯੂਨੀਅਨ ਆਫ ਇੰਡੀਆ, ਪੰਜਾਬ ਸਰਕਾਰ ਅਤੇ ਦਿਨਕਰ ਗੁਪਤਾ ਵਿਰੁੱਧ ਦਾਇਰ ਕੀਤੀ ਸੀ। ਪਟੀਸ਼ਨ ‘ਚ ਆਪਣਾ ਪੱਖ ਰੱਖਦਿਆਂ ਉਨ੍ਹਾਂ ਕਿਹਾ ਸੀ ਕਿ ਉਹ ਨਿਯੁਕਤ ਕੀਤੇ ਗਏ ਡੀ.ਜੀ.ਪੀ. ਦਿਨਕਰ ਗੁਪਤਾ ਤੋਂ ਸੀਨੀਅਰ ਹਨ ਅਤੇ ਮੈਰਿਟ ਬੇਸ ‘ਚ ਵੀ ਉਨ੍ਹਾਂ ਤੋਂ ਅੱਗੇ ਹਨ। ਇਸ ਲਈ ਦਿਨਕਰ ਗੁਪਤਾ ਤੋਂ ਪਹਿਲਾਂ ਉਨ੍ਹਾਂ ਨੂੰ ਡੀ.ਜੀ.ਪੀ. ਬਣਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ 1985 ਬੈਚ ਦੇ ਅਧਿਕਾਰੀ ਮੁਹੰਮਦ ਮੁਸਤਫਾ ਦੇ ਵਕੀਲ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਉਹ ਡੀ.ਜੀ.ਪੀ. ਸੂਚੀ ‘ਚ ਸਭ ਤੋਂ ਸੀਨੀਅਰ ਹਨ। ਉਨ੍ਹਾਂ ਦਾ ਪੁਲਿਸ ਰਿਕਾਰਡ ਵੀ ਵਧੀਆ ਰਿਹਾ ਹੈ। ਸਿਧਾਰਥ ਨੇ ਇੱਕ ਪਟੀਸ਼ਨ ਦਾਖਲ ਕਰ ਕੇ ਯੂ.ਪੀ.ਐਸ.ਸੀ. ਨੂੰ ਨਵੇਂ ਪੈਨਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਪੰਜਾਬ ‘ਚ ਅੱਤਵਾਦ ਦੇ ਦੌਰ ਤੋਂ ਲੈ ਕੇ ਹੁਣ ਤੱਕ ਕਈ ਅਹਿਮ ਵਿਭਾਗਾਂ ‘ਚ ਕੰਮ ਕੀਤਾ ਹੈ।

WRITTEN BY