Skip to content
Independent perspectives. Global stories.
BREAKING

ਡਾਕਟਰ ਅਤੇ ਮੁਲਾਜ਼ਮ ਡਿਊਟੀ ਤਨਦੇਹੀ ਨਾਲ ਨਿਭਾਉਣ, ਨਹੀਂ ਤਾਂ ਨਤੀਜ਼ੇ ਭੁਗਤਣ ਲਈ ਤਿਆਰ ਰਹਿਣ: ਜਿਆਣੀ

Share this story

ਜਿਆਣੀ ਵੱਲੋਂ ਮੁਕਤਸਰ ਅਤੇ ਮਾਨਸਾ ਜ਼ਿਲ੍ਹਿਆਂ ਦਾ ਅਚਾਨਕ ਦੌਰਾ

Page-1_05 ਚੰਡੀਗੜ੍ਹ, 10 ਜੂਨ (ਪੀ. ਟੀ)-ਡਿਊਟੀ ਵਿਚ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਡਿਊਟੀ ਤੇ ਸਮੇਂ ਸਿਰ ਹਾਜ਼ਰੀ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਵੇ। ਅਜਿਹਾ ਨਾ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹਦਾਇਤਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਮਾਨਸਾ ਜ਼ਿਲ੍ਹਾ ਹਸਪਤਾਲ ਅਤੇ ਸਬ ਡਵੀਜਨ ਹਸਪਤਾਲ ਗਿੱਦੜਬਾਹਾ ਦੇ ਅਚਨਚੇਤ ਦੌਰੇ ਤੋਂ ਬਾਅਦ ਚੰਡੀਗੜ੍ਹ ਤੋਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਡਾਕਟਰ ਜਾਂ ਕਰਮਚਾਰੀ ਕੁਤਹੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਬਾਅਦ ਵਿਚ ਕੋਈ ਵੀ ਅਜਿਹਾ ਵਿਆਕਤੀ ਉਨ੍ਹਾਂ

ਤੱਕ ਕੋਈ ਵੀ ਬਹਾਨੇਬਾਜ਼ੀ ਬਣਾ ਕੇ ਪਹੁੰਚ ਵੀ ਨਾ ਕਰੇ। ਮੰਤਰੀ ਨੇ ਮੈਡੀਕਲ ਸਟੋਰਾਂ ਤੇ ਵਰਜਿਤ ਡਰੱਗਜ਼ ਅਤੇ ਬਿਨਾਂ ਸਮਰੱਥ ਅਧਿਕਾਰੀ ਦੀ ਤਜਵੀਜ਼ ਤੋਂ ਦਵਾਈਆਂ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮਾ ਨੂੰ ਮੁਕੰਮਲ ਤੌਰ ਤੇ ਬੰਦ ਕਰ ਦੇਣ। ਸ੍ਰੀ ਜਿਆਣੀ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਮੈਡੀਕਲ ਸਟੋਰਾਂ ਤੇ ਛਾਪੇਮਾਰੀ ਨਿੰਰੰਤਰ ਜਾਰੀ ਰੱਖਣ ਅਤੇ ਗਲਤ ਕੰਮ ਕਰਨ ਵਾਲਿਆਂ ਦੇ ਖਿਲਾਫ ਕੋਈ ਵੀ ਢਿੱਲ ਮੱਠ ਨਾ ਵਰਤਣ। ਉਨ੍ਹਾਂ ਨਾਲ ਹੀ ਡਰੱਗ ਇੰਸਪੈਕਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਾਰਵਾਈ ਕਰਨ ਵਿਚ ਢਿੱਲ ਵਰਤੀ ਗਈ ਤਾਂ ਡਰੱਗ ਇੰਸਪੈਕਟਰਾਂ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਦੇ ਮੁਖ ਦਫਤਰ ਤੋਂ ਵੀ ਸੀਨੀਅਰ ਅਧਿਕਾਰੀ ਮੈਡੀਕਲ ਸਟੋਰਾਂ ਤੇ ਛਾਪੇਮਾਰੀ ਕਰਨਗੇ ਅਤੇ ਜੇਕਰ ਕੋਈ ਊਣਤਾਈ ਪਾਈ ਗਈ ਤਾਂ ਡਰੱਗ ਇੰਸਪੈਕਟਰ ਇਸ ਲਈ ਜਿੰਮੇਵਾਰ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਭਰ ਦੇ ਹਸਪਤਾਲਾਂ ਵਿਚ ਉਨ੍ਹਾਂ ਵਲੋਂ ਲਗਾਤਾਰ ਅਚਨਚੇਤ ਚੈਕਿੰਗ ਜਾਰੀ ਰਹੇਗੀ ਅਤੇ ਹਸਪਤਾਲਾਂ ਦੀ ਚੈਕਿੰਗ ਦੌਰਾਨ ਜਿੱਥੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਫਾਈ ਪ੍ਰਬੰਧਾਂ ਦਾ ਨਰੀਖਣ ਕੀਤਾ ਜਾਵੇਗਾ, ਉੱਥੇ ਉਨ੍ਹਾਂ ਵਲੋਂ ਮਰੀਜ਼ਾਂ ਅਤੇ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸ੍ਰੀ ਜਿਆਣੀ ਨੇ ਸਿਵਲ ਸਰਜਨਾਂ ਅਤੇ ਐਸ.ਐ.ਓ ਨੂੰ ਹਦਾਇਤਾਂ ਜ਼ਾਰੀ ਕਰਦਿਆਂ ਕਿਹਾ ਕਿ ਸਮੇਂ ਸਿਰ ਅਤੇ ਸਹੀ ਢੰਗ ਨਾਲ ਡਿਊਟੀ ਨਾ ਕਰਨ ਵਾਲੇ  ਡਾਕਟਰਾਂ ਅਤੇ ਸਹਾਇਕ ਸਟਾਫ ਖਿਲਾਫ ਸਖਤੀ ਵਰਤੀ ਜਾਵੇ।

WRITTEN BY