ਤਲਵੰਡੀ ਸਾਬੋ, 22 ਜਨਵਰੀ (ਰਾਮ ਰੇਸ਼ਮ ਨਥੇਹਾ)- ਕਾਂਗਰਸ ਦੇ ਬਠਿੰਡਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਦੀ ਮਿਹਨਤ ਸਦਕਾ ਹਲਕੇ ਦੇ 10 ਪਿੰਡ ਜਗਾ ਰਾਮ ਤੀਰਥ, ਨਸੀਬਪੁਰਾ, ਜੀਵਨ ਸਿੰਘ ਵਾਲਾ, ਸ਼ੇਖਪੁਰਾ, ਕੋਟਬਖਤੂ, ਕਲਾਲਵਾਲਾ, ਨੰਗਲਾ, ਲਾਲੇਆਣਾ, ਬੰਗੀ ਰੁਘੂ ਅਤੇ ਭਾਗੀਵਾਂਦਰ ਨੂੰ ਵਾਟਰਵਰਕਸਾਂ ਦੀ ਦੇਖ ਰੇਖ ਅਤੇ ਪੀਣ ਵਾਲੇ ਪਾਣੀ ਦੀ ਸਾਂਭ ਸੰਭਾਲ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ 1 ਕਰੋੜ 30 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। ਪਾਣੀ ਦੀ ਸਾਂਭ ਸੰਭਾਲ ਲਈ ਪਿਛਲੇ ਕਾਫੀ ਸਮੇਂ ਤੋਂ ਹੋ ਰਹੀ ਲੋਕਾਂ ਦੀ ਮੰਗ ਨੂੰ ਖੁਸ਼ਬਾਜ ਸਿੰਘ ਜਟਾਣਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਜਿਸ ਨੂੰ ਸਵੀਕਾਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਪਿੰਡਾਂ ਦੇ ਜਲ ਘਰਾਂ ਲਈ ਇਹ ਰਾਸ਼ੀ ਜਾਰੀ ਕੀਤੀ ਗਈ। ਇਸ ਮੌਕੇ ਖੁਸ਼ਬਾਜ਼ ਸਿੰਘ ਜਟਾਣਾ ਨੇ ਕਿਹਾ ਕਿ ਜਲਦੀ ਹੀ ਪਿੰਡਾਂ ਦੇ ਜਲ ਘਰਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਿੰਡ ਨੂੰ ਪੀਣ ਵਾਲੇ ਸ਼ੁੱਧ ਪਾਣੀ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ ਰਾਮ ਤੀਰਥ ਅਤੇ ਸਾਬਕਾ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਖੁਸ਼ਬਾਜ ਸਿੰਘ ਜਟਾਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਟਾਣਾ ਦੇ ਯਤਨਾਂ ਸਦਕਾ ਕੈਪਟਨ ਸਰਕਾਰ ਵੱਲੋਂ ਹਲਕੇ ਦੇ ਪਿੰਡਾਂ ਨੂੰ ਰਾਸ਼ੀ ਮੁਹੱਈਆ ਕਰਵਾ ਕੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਦੂਰ ਕੀਤਾ ਜਾ ਸਕੇਗਾ। ਇਸ ਮੌਕੇ ਦਰਸ਼ਨ ਸਿੰਘ ਸੰਧੂ, ਹਰਜੀਤ ਸਿੰਘ ਭਾਗੀਵਾਂਦਰ, ਬਲਵੀਰ ਲਾਲੇਆਣਾ, ਐੱਮਸੀ ਅਜ਼ੀਜ਼ ਖ਼ਾਨ ਤਲਵੰਡੀ ਸਾਬੋ, ਕੋਕੀ ਸੇਠ ਅਤੇ ਚਿੰਟੂ ਜਿੰਦਲ ਆਦਿ ਹਾਜ਼ਰ ਸਨ।
ਹਲਕੇ ਦੇ ਕਿਸੇ ਵੀ ਪਿੰਡ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਖੁਸ਼ਬਾਜ ਸਿੰਘ ਜਟਾਣਾ



