Skip to content
Independent perspectives. Global stories.
BREAKING

ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਮੌੜ ਮੰਡੀ ‘ਚ ਮਨਾਇਆ ਬਾਲ੍ਹੜੀ ਦਿਵਸ

Share this story

ਮੌੜ ਮੰਡੀ, 24 ਜਨਵਰੀ (ਹਰਮਿੰਦਰ ਸਿੰਘ ਅਵਿਨਾਸ਼, ਸੰਜੀਵ ਕੁਮਾਰ ਨੌਟੀ)- ਸਥਾਨਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਵਿੱਚ ਜਿਲ੍ਹਾ ਪ੍ਰੋਗਾਰਮ ਅਧਿਕਾਰੀ ਬਠਿੰਡਾ ਅਵਤਾਰ ਕੌਰ ਅਤੇ ਮਾਣਯੋਗ ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀਨਿਵਾਸਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ, ਆਂਗਣਵਾੜੀ ਵਰਕਰਾਂ ਅਤੇ ਸੁਪਰਵਾਇਜ਼ਰਾਂ ਨੂੰ ਘੱਟ ਰਹੇ ਲਿੰਗ ਅਨੁਪਾਤ ਨੂੰ ਮੁੱਖ ਰੱਖਦੇ ਹੋਏ ਮੌੜ ਮੰਡੀ ਦੇ ਸੀ.ਡੀ.ਪੀ.ਓ.ਡਾਕਟਰ ਬਹਾਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮਾਜ ਵਿੱਚ ਲੜਕੀਆਂ ਨੂੰ ਲੜਕਿਆਂ ਦੇ ਬਾਰਬਰ ਦਰਜਾ ਮਿਲਣਾ ਚਾਹੀਂਦਾ ਹੈ ਅਤੇ ਮਾਦਾ ਭਰੂਣ ਹੱਤਿਆ ਬਾਰੇ ਬੋਲਦਿਆਂ ਉਹਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਭਿਆਨਕ ਕਲੰਕ ਹੈ,ਜੋ ਕਿ ਦਿਨੋਂ-ਦਿਨ ਜਨਮ ਦਰ ਘਟ ਰਿਹਾ ਹੈ। ਇਹ ਵਿਭਾਗ ਅਤੇ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਹਨ੍ਹਾਂ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਪ੍ਰਕਾਰ ਦੀਆਂ ਯੋਜਨਾਵਾਂ ਬਾਰੇ ਚਾਨਣਾ ਪਾਇਆ ਅਤੇ ਇਹਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਂਭ ਲੈਣ ਲਈ ਉਤਸ਼ਾਹਿਤ ਵੀ ਕੀਤਾ। ਉਹਨ੍ਹਾਂ ਅੱਗੇ ਸੰਬੋਧਨ ਕਰਦਿਆਂ ਮਹਾਨ ਸਖ਼ਸ਼ੀਅਤਾਂ ਦੇ ਵੇਰਵੇ ਦਿੰਦੇ ਹੋਏ ਕਿਹਾ ਕਿ ਲੜਕੀਆਂ ਅੱਜ ਦੇ ਸਮਾਜ ਵਿੱਚ ਕਿਸੇ ਤੋਂ ਵੀ ਘੱਟ ਨਹੀਂ ਅਤੇ ਉਹ ਹਰ ਖ਼ੇਤਰ ਵਿੱਚ ਹੀ ਅੱਗੇ ਹੈ ਅਤੇ ਸਰਕਾਰੀ ਉੱਚ ਆਹੁਦਿਆਂ ‘ਤੇ ਬਿਰਾਜਮਾਨ ਹੈ। ਇਸ ਮੌਕੇ ਮੈਡਮ ਸੁਖਜੀਤ ਕੌਰ ਲੈਕਚਰਾਰ ਪੰਜਾਬੀ ਯੂਨੀਵਰਸਿਟੀ ਕੈਂਪਸ ਮੌੜ ਮੰਡੀ ਨੇ ਅਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਅਤੇ ਲੜਕੀਆਂ ਦੀ ਸਮਾਜ ਵਿੱਚ ਮਹੱਤਤਾ ਬਾਰੇ ਦੱਸਿਆ।

WRITTEN BY