ਸਮਾਣਾ, 27 ਜਨਵਰੀ (ਪ੍ਰੇਮ ਵਧਵਾ, ਰਿਸ਼ਵ ਮਿੱਤਲ)- 71 ਵੇਂ ਗਣਤੰਤਰ ਦਿਵਸ ਤੇ ਗਊ ਭਗਤ ਟਿੱਕਾ ਗਾਜੇਵਾਸ ਨੂੰ ਪਟਿਆਲਾ ਵਿਖੇ ਐਮ. ਪੀ. ਮਹਾਰਾਣੀ ਪ੍ਰਨੀਤ ਕੌਰ ਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਤੇ ਗਊ ਭਗਤ ਟਿੱਕਾ ਗਾਜੇਵਾਸ ਨੇ ਕਿਹਾ ਕਿ ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਗਾਜੀਪੁਰ ਗਊਸ਼ਾਲਾ ਵਿਖੇ ਅਪਣੀ ਸ਼ਰਧਾ ਨਾਲ ਦਾਨ ਕਰਕੇ ਪੂਣ ਕਮਾਉਣਾ ਚਾਹੀਦਾ ਹੈ ਅਤੇ ਅੱਜ ਕਲ ਗਊਆਂ ਨੂੰ ਕੜਾਕੇ ਦੀ ਠੰਡ ਤੋਂ ਬਚਾਉਣ ਲਈ ਚਾਦਰਾਂ ਲਾਉਣ ਦਾ ਕੰਮ ਚੱਲ ਰਿਹਾ ਹੈ ਜਿਸ ਵਿਚ ਸ਼ਹਿਰ ਵਾਸੀਆਂ ਨੂੰ ਆਪਣੀ ਨੇਕ ਕਮਾਈ ਚੋ ਆਪੋ ਆਪਣਾ ਦੱਸ ਕੰਡਣਾ ਚਾਹੀਦਾ ਹੈ ਇਸ ਮੌਕੇ ਤੇ ਭਾਰੀ ਗਿਣਤੀ ਵਿਚ ਸਿਨੀਅਰ ਆਗੂ ਤੇ ਵਰਕਰ ਹਾਜ਼ਰ ਸਨ।
ਗਊ ਭਗਤ ਟਿੱਕਾ ਗਾਜੇਵਾਸ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਵਿਸ਼ੇਸ਼ ਸਨਮਾਨ



