Skip to content
Independent perspectives. Global stories.
BREAKING

ਪੰਜਾਬੀ ਦਿੱਲੀ ਦੀ ਤਰ੍ਹਾਂ ਪੰਜਾਬ ‘ਚ ਵੀ ਸਿਹਤ ਤੇ ਸਿੱਖਿਆ ਵਿੱਚ ਸੁਧਾਰ ਚਾਹੁੰਦੇ ਹਨ : ਗਿੱਲ

Share this story

ਅਮਰਗੜ੍ਹ, 29 ਜਨਵਰੀ (ਸੁਖਵਿੰਦਰ ਸਿੰਘ ਅਟਵਾਲ)- ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਲਈ ਪੰਜਾਬ ਵਿਚੋਂ ਪੰਜਾਬੀ ਵੱਡੀ ਗਿਣਤੀ ਵਿੱਚ ਦਿੱਲੀ ਡੇਰੇ ਲਗਾਈ ਬੈਠੇ ਹਨ ਉਹ ਇਨਕਲਾਬ ਦੀ ਆਸ ਨਾਲ ਪੂਰੇ ਜਜ਼ਬੇ ਨਾਲ ਪ੍ਰਚਾਰ ਵਿਚ ਲੱਗੇ ਹੋਏ ਹਨ ਕਿਉਂਕਿ ਪੰਜਾਬੀ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਸਿਹਤ ਤੇ ਸਿੱਖਿਆ ਵਿੱਚ ਸੁਧਾਰ ਚਾਹੁੰਦੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਸੀ.ਵਾਈ.ਐੱਸ.ਐੱਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਧਾਨ ਗੁਰਜੀਤ ਸਿੰਘ ਗਿੱਲ ਨੇਂ ਦਿੱਲੀ ਤੋਂ ਫੋਨ ਰਾਹੀਂ ‘ਪੰਜਾਬ ਟਾਇਮਜ਼’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ਜੋ ਅਪਣੇ ਸਾਥੀਆਂ ਸਤਗੁਰ ਸਿੰਘ ਸੱਤੀ, ਮਨਪ੍ਰੀਤ ਸਿੰਘ ਮਨੀ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ ਅਤੇ ਪਾਰਟੀ ਦੇ ਜੁਝਾਰੂ ਵਰਕਰਾਂ ਸਮੇਤ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਵਿਸ਼ੇਸ਼ ਤੌਰ ਤੇ ਦਿੱਲੀ ਪਹੁੰਚੇ ਹੋਏ ਹਨ । ਉਨ੍ਹਾਂ ਦੱਸਿਆ ਕਿ ਉਹ ਪਿਛਲੇ ਹਫਤੇ ਤੋਂ ਸਰਦਾਰ ਮਨਮੋਹਨ ਸਿੰਘ ਨਾਗੀ ਜੋ ਕਿ ਦਿੱਲੀ ਦੇ ਪੁਰਾਣੇ ਵਸਨੀਕ ਹਨ ਸਮੇਤ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਦੇ ਨਾਲ ਮਿਲ ਕੇ ਆਮ ਆਦਮੀ ਪਾਰਟੀ ਦਿੱਲੀ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ, ਰਵੀ, ਦਲੀਪ ਪਾਂਡੇ, ਪਵਨ ਸ਼ਰਮਾ, ਮਨੀਸ਼ ਸ਼ਿਸੋਦੀਆ ਆਦਿ ਦੇ ਹੱਕ ਵਿਚ ਵੱਡੇ ਪੱਧਰ ਤੇ ਰੈਲੀਆਂ, ਰੋਡ ਸ਼ੋਅ, ਨੁੱਕੜ ਮੀਟਿੰਗਾਂ ਰਾਹੀਂ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾ ਰਹੇ ਹਨ।

WRITTEN BY