Skip to content
Independent perspectives. Global stories.
BREAKING

ਸਿਹਤ ਵਿਭਾਗ ’ਚ ਰਿਸ਼ਵਤਖੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜਿਆਣੀ

Share this story

ਹਰ ਸ਼ੁਕਰਵਾਰ ਤੇ ਸ਼ਨੀਵਾਰ ਨੂੰ ਸਿਹਤ ਮੰਤਰੀ ਸਮੇਤ ਸੀਨੀਅਰ ਅਧਿਕਾਰੀਆਂ ਵਲੋਂ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ
Page-1_32 ਚੰਡੀਗੜ੍ਹ, 12 ਜੂਨ (ਪੀ. ਟੀ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਰਿਸ਼ਵਤਖੋਰੀ ਕਿਸੇ ਵੀ ਪ¤ਧਰ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਬਦਲੀਆਂ ਵਿਚ ਪੂਰੀ ਪਾਰਦਰਸ਼ਤਾ ਵਰਤੀ ਜਾਵੇ ਅਤੇ ਹਰ ਡਾਕਟਰ ਅਤੇ ਹੋਰਨਾਂ ਮੁਲਾਜ਼ਮਾਂ ਦੇ ਉਨ੍ਹਾਂ ਦੀ ਨੂੰ ਰਹਾਇਸ਼ ਦੇ ਨਜ਼ਦੀਕ ਤਾਇਨਾਤ ਕਰਨ ਲਈ ਯਤਨ ਕੀਤੇ ਜਾਣ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅ¤ਜ ਇ¤ਥੇ ਸਿਹਤ ਵਿਭਾਗ ਵਿਖੇ ਸਿਵਲ ਸਰਜਨਾਂ ਅਤੇ ਐਸ.ਐਮ.ਓ ਦੀ ਮੀਟਿੰਗ ਦੀ ਪ੍ਰਧਾਨਗੀ ਕਰਿਦਿਆਂ ਕਿਹਾ ਕਿ ਸਿਹਤ ਵਿਭਾਗ ਵਿਚ ਰਿਸ਼ਵਤਖੋਰੀ ਕਰਨ ਵਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਸ੍ਰੀ ਜਿਆਣੀ ਨੇ ਕਿਹਾ ਕਿ ਜੇਕਰ ਕਿਸੇ ਵੀ ਡਾਕਟਰ ਜਾਂ ਕਿਸੇ ਹੋਰ ਮੁਲਾਜ਼ਮ ਦੀ ਬਦਲੀ

ਕਰਵਾਉਣ ਲਈ ਕੋਈ ਅਧਿਕਾਰੀ ਜਾਂ ਕੋਈ ਹੋਰ ਵਿਆਕਤੀ ਰਿਸ਼ਵਤ ਲੈਂਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਅਧਿਕਾਰੀਆਂ ਵਲੋਂ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਦੀਆਂ ਸ਼ਿਕਾਇਤਾਂ ਦੇ ਅਧਾਰ ਤੇ ਕੀਤੀਆਂ ਗਈਆਂ ਬਦਲੀਆਂ ਨੂੰ ਬਿਲਕੁਲ ਵੀ ਰ¤ਦ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾਂ ਅਤੇ ਤਹਿਸੀਲ ਹਸਪਤਾਲਾਂ ਵਿਚ ਸ਼ਿਕਾਇਤ ਬਕਸੇ ਲਾਏ ਜਾਣ ਜਿਨ੍ਹਾਂ ਨੂੰ ਸੀਨੀਅਰ ਅਧਿਕਾਰੀਆਂ ਵਲੋਂ ਰੂਟੀਨ ਵਿਚ ਖੋਲਿਆ ਜਾਵੇ ਅਤੇ ਮਿਲੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਅਜੋਕੇ ਤਕਨੀਕੀ ਦੌਰ ਵਿਚ ਆਨਲਾਈਨ ਸ਼ਿਕਾਇਤਾਂ ਵੀ ਲੋਕ ਭੇਜਣ ਅਤੇ ਸਿਹਤ ਵਿਭਾਗ ਦੇ ਅਫਸਰ ਇਨ੍ਹਾਂ ਨੂੰ ਗੰਭੀਰਤਾ ਨਾਲ ਲੈ ਕੇ ਕਾਰਵਾਈ ਕਰਨ।ਸ੍ਰੀ ਜਿਆਣੀ ਨੇ ਇਸ ਮੌਕੇ ਇਕ ਬਾਰ ਫਿਰ ਪ੍ਰਾਈਵੇਟ ਪ੍ਰੈਕਟਿਸ ਕਰਦੇ ਸਰਕਾਰੀ ਡਾਕਟਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹਾ ਤੁਰੰਤ ਬੰਦ ਕਰ ਦੇਣ ਕਿਉਂਕਿ ਅਜਿਹਾ ਕਰਨ ਕਾਰਨ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗ।ਸਿਹਤ ਮੰਤਰੀ ਨੇ ਕਿਹਾ ਕਿ ਹਰ ਸ਼ੁਕਰਵਾਰ ਅਤੇ ਸ਼ਨੀਵਾਰ ਨੂੰ ਉਹ ਅਤੇ ਸਿਹਤ ਵਿਭਾਗ ਦੇ ਉ¤ਚ ਅਧਿਕਾਰੀ ਦੋ ਜ਼ਿਲਿਆਂ ਦੇ ਸਾਰੇ ਹਸਪਤਾਲਾਂ ਦੀ ਚੈਕਿੰਗ ਕਰਨਗੇ। ਹਸਪਤਾਲਾਂ ਵਿਚ ਵ¤ਧ ਤੋਂ ਵ¤ਧ ਬੂਟੇ ਲਾਏ ਜਾਣ।ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਦੌਰੇ ਦੌਰਾਨ ਜੇਕਰ ਸਭ ਕੁਝ ਠੀਕ ਠਾਕ ਨਾਂ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ/ਮੁਲਾਜ਼ਮ ਖਿਲਾਫ ਮੌਕੇ ਤੇ ਹੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਹੁਸਨ ਲਾਲ ਐਮ.ਡੀ ਪੀ.ਐਚ.ਐਸ.ਸੀ, ਸ੍ਰੀ ਵਿਕਾਸ ਗਰਗ ਵਿਸੇਸ਼ ਸਕ¤ਤਰ ਸਿਹਤ, ਡਾ. ਕਰਨਜੀਤ ਸਿੰਘ ਡਾਇਰੈਕਟਰ ਸਿਹਤ ਵਿਭਾਗ, ਸਿਵਲ ਸਰਜਨ, ਐਸ.ਐਮ.ਓ ਅਤੇ ਮੁ¤ਖ ਦਫਤਰ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਿਰ ਸਨ।

WRITTEN BY