Skip to content
Independent perspectives. Global stories.
BREAKING

ਢੀਂਡਸਾ ਵੱਲੋਂ ਬਾਲ ਮਜ਼ਦੂਰੀ ਨੂੰ ਜੜ੍ਹੋਂ ਖਤਮ ਕਰਨ ਦਾ ਸੱਦਾ

Share this story

 Page-1_03 ਚੰਡੀਗੜ੍ਹ, 12 ਜੂਨ (ਪੀ. ਟੀ)- ਵਿਸ਼ਵ ਬਾਲ ਮਜ਼ਦੂਰੀ ਖਾਤਮਾ ਦਿਵਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਬਾਲ ਮਜ਼ਦੂਰੀ ਨੂੰ ਜੜ੍ਹੋਂ ਖਤਮ ਕਰਨ ਦਾ ਸੱਦਾ ਦਿੱਤਾ ਹੈ। ‘ਸੇਵ ਦਾ ਚਿਲਡਰਨ’ (ਬੱਚਿਆ ਨੂੰ ਬਚਾਓ) ਨਾਮੀਂ ਇਕ ਗੈਰ ਸਰਕਾਰੀ ਸੰਸਥਾ ਤੇ ਉਸ ਦੀਆਂ ਸਹਿਯੋਗੀ ਸੰਸਥਾਵਾਂ ਵੱਲੋਂ ਇੱਥੇ ਕਰਵਾਏ ਇਕ ਸਮਾਗਮ ਦੌਰਾਨ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਬੱਚੇ ਆਪਣੇ ਨਾਲ ਹੋ ਰਹੇ ਸ਼ੋਸ਼ਣ ਖਿਲਾਫ ਆਵਾਜ਼ ਬੁਲੰਦ ਕਰਨ ਦੇ ਸਮਰੱਥ ਨਹੀਂ ਹੁੰਦੇ ਇਸ ਲਈ ਬਾਲ ਮਜ਼ਦੂਰੀ ਖਿਲਾਫ ਸਮਾਜ ਦੇ ਹਰੇਕ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਸਮਾਜਿਕ ਬੁਰਾਈ ਖਿਲਾਫ ਚੇਤਨਾ ਫੈਲਾਈਏ ਅਤੇ ਬਾਲ ਮਜ਼ਦੂਰਾਂ ਨੂੰ ਆਜ਼ਾਦ ਕਰਵਾਈਏ। ਵਿੱਤ ਮੰਤਰੀ ਨੇ ਕਿਹਾ ਕਿ ਬੱਚੇ ਰੱਬ ਦੀ

ਅਨਮੋਲ ਨਿਆਮਤ ਹਨ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨੀ ਸਾਡਾ ਕਰਤੱਵ ਹੈ। ਇਨ੍ਹਾਂ ਗੈਰ ਸਰਕਾਰੀ ਸੰਸਥਾਵਾਂ ਨੇ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀਆਂ ਕਪਾਹ ਪੱਟੀਆਂ ‘ਚ ਕੰਮ ਕਰ ਰਹੇ 7,90,000 ਬਾਲ ਮਜ਼ਦੂਰਾਂ ਨੂੰ ਸਕੂਲਾਂ ਤੱਕ ਪਹੁੰਚਾਉਣ ਲਈ 50 ਕਰੋੜ ਰੁਪਏ ਦੇ ਇਕ ਪ੍ਰੋਜੈਕਟ ਨੂੰ ਸ਼ੁਰੂ ਕੀਤਾ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਹਰਿਆਣਾ ਦੇ ਸਿਹਤ ਮੰਤਰੀ ਰਾਓਨਰਿੰਦਰ ਸਿੰਘ ਨੇ ਕੀਤਾ। ਇਸ ਮੌਕੇ ‘ਸੇਵ ਦਾ ਚਿਲਡਰਨ’ ਸੰਸਥਾ ਦੇ ਸੀਈਓ ਇੰਡੀਆ, ਥੌਮਸ ਚੰਡੀ ਅਤੇ ਚੇਅਰਮੈਨ ਹਰਪਾਲ ਸਿੰਘ ਵੀ ਹਾਜ਼ਰ ਸਨ।ਕਾਬਿਲੇਗੌਰ ਹੈ ਕਿ ਇਹ ਗੈਰ ਸਰਕਾਰੀ ਸੰਸਥਾਵਾਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਪੰਚਾਇਤੀ ਆਗੂਆਂ, ਕਿਸਾਨਾਂ, ਅਧਿਆਪਕਾਂ ਅਤੇ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਬਾਲ ਮਜ਼ਦੂਰੀ ਤੋਂ ਮੁਕਤ ਕਰਾਏ ਬੱਚਿਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਕੰਮ ਕਰਨਗੀਆਂ।

WRITTEN BY