ਚੰਡੀਗੜ•, 13 ਜੂਨ ਪੰਜਾਬ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਸਥਾਪਿਤ ਕਰਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਇਸ ਕਤਲੇਆਮ ਦੇ ਪਿੱਛੇ ਸਿਆਸੀ ਅਤੇ ਸਰਕਾਰੀ ਪੁਸ਼ਤਪਨਾਹੀ ਦੀ ਸਾਜਿਸ਼ ਨੰਗੀ ਹੋ ਸਕੇ। ਮ੍ਯੁੱਖ ਮੰਤਰੀ ਸ੍ਰੀ ਰਾਜ ਨਾਥ ਸਿੰਘ ਨੂੰ ਅੱਜ ਦੁਪਹਿਰ ਉਨ•ਾਂ ਦੇ ਦਫਤਰ ਵਿਖੇ ਮਿਲੇ ਅਤੇ ਮੰਗ ਕੀਤੀ ਕਿ ਪ੍ਰਸਤਾਵਿਤ ਕਮਿਸ਼ਨ ਨੂੰ ਛੇ ਮਹੀਨਿਆਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਜਾਵੇ। ਇਸੇ ਤਰ•ਾਂ ਹੀ ਮੁੱਖ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜਿਨ•ਾਂ ਮਾਮਲਿਆਂ ਵਿੱਚ ਐਫ ਆਈ ਆਰ ਦਰਜ ਹੋ ਚੁੱਕੀ ਹੈ ਅਤੇ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਉਨ•ਾਂ ਵਿੱਚ ਤੇਜ਼ੀ ਨਾਲ ਨਿਆਂ ਦੁਆਉਣ ਲਈ ਵਿਸ਼ੇਸ਼ ਸਮਰਪਤ ਅਦਾਲਤ ਸਥਾਪਤ ਕੀਤੀ ਜਾਵੇ। ਊਨ•ਾਂ ਕੇਸਾਂ ਨੂੰ ਮੁੜ
ਖੋਲ•ਣ ਅਤੇ ਇਨ•ਾਂ ਦੀ ਮੁੜ ਜਾਂਚ ਕਰਨ ਦੀ ਮੰਗ ਕੀਤੀ ਅਤੇ ਇਨ•ਾਂ ਨੂੰ ਹੁਣ ਚਲਾਨ ਪੇਸ਼ ਕਰਕੇ ਵਿਸ਼ੇਸ਼ ਸਮਰਪਤ ਅਦਾਲਤ ਨੂੰ ਦੇਣ ਲਈ ਕਿਹਾ। ਉਨ•ਾਂ ਨੇ ਮੰਤਰੀ ’ਤੇ ਪ੍ਰਭਾਵਿਤਾਂ ਨੂੰ ਜਲਦੀ ਮੁੜਬਸੇਵਾ ਪੈਕਜ ਐਲਾਨ ਕਰਨ ਲਈ ਵੀ ਜੋਰ ਪਾਇਆ।ਸਹਿਜਧਾਰੀਆਂ ਨੂੰ ਵੋਟਾਂ ਦੇ ਅਧਿਕਾਰ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਗ੍ਰਿਹ ਮੰਤਰਾਲੇ ਦੇ ਕੋਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਿਕ ਕਮੇਟੀ ਦੀਆਂ ਚੋਣਾਂ ਵਿੱਚ ਸਹਿਜਧਾਰੀਆਂ ਦਾ ਵੋਟ ਦਾ ਅਧਿਕਾਰ ਖਤਮ ਕੀਤੇ ਜਾਣ ਲਈ ਸਿੱਖ ਗੁਰਦੁਆਰਾ ਐਕਟ 1925 ਵਿੱਚ ਪਾਰਲੀਮੈਂਟ ਦੇ ਐਕਟ ਰਾਹੀਂ ਸੋਧ ਕਰਨ ਦੀ ਮੰਗ ਕੀਤੀ ਜਿਸ ਸਬੰਧ ਵਿੱਚ ਨੋਟੀਫਿਕੇਸ਼ਨ 10 ਅਕਤੂਬਰ 2003 ਵਿੱਚ ਐਨ ਡੀ ਏ ਸਰਕਾਰ ਵੱਲੋਂ ਕੀਤਾ ਜਾ ਚੁੱਕਾ ਹੈ।



