ਨਵੀਂ ਦਿੱਲੀ, 13 ਜੂਨ (ਪੀ. ਟੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫ਼ੌਜ ਮੁਖੀ ਜਨਰਲ ਬਿਕਰਮ ਸਿੰਘ ਨੇ ਅੱਜ ਮੌਜੂਦਾ ਸੁਰੱਖਿਆ ਹਾਲਾਤ ਅਤੇ ਸੈਨਿਕਾਂ ਦੀਆਂ ਆਪਰੇਸ਼ਨਲ ਤਿਆਰੀਆਂ ਦੇ ਬਾਰੇ ਜਾਣਕਾਰੀ ਦਿੱਤੀ। ਦੋਵਾਂ ਵਿਚਾਲੇ ਕਰੀਬ ਤਿੰਨ ਘੰਟੇ ਮੀਟਿੰਗ ਚੱਲੀ। ਇਹ ਮੀਟਿੰਗ ਇਸ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਇਹ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਰੱਖਿਆ ਮੰਤਰੀ ਅਰੁਣ ਜੇਤਲੀ ਦੇ ਦੌਰੇ ਤੋਂ ਇਕ ਦਿਨ ਪਹਿਲਾਂ ਪਾਕਿਸਤਾਨ ਵੱਲੋਂ ਪੁਣਛ ਵਿਚ ਗੋਲੀਬੰਦੀ ਦੀ ਉਲੰਘਣਾ ਕਰਨ ਦੌਰਾਨ ਕੀਤੀ ਗਈ ਹੈ। ਜੇਤਲੀ ਵੀ ਇਸ ਮੀਟਿੰਗ ਵਿਚ ਮੌਜੂਦ ਸਨ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਦੇਸ਼ ਦੀ ਸੁਰੱਖਿਆ ਸਥਿਤੀ ਸਮੇਤ ਸੰਪੂਰਨ ਸੁਰੱਖਿਆ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਨਾਲ ਭਵਿੱਖ ਦੀਆਂ ਚੁਣੌਤੀਆਂ ਦੇ ਸੰਦਰਭ ਵਿਚ ਵੀ ਚਰਚਾ ਹੋਈ। ਇਸ
ਮੌਕੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਮਾਲ, ਰੱਖਿਆ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ ਤੇ ਮਨੋਨੀਤ ਫ਼ੌਜ ਮੁਖੀ ਲੈਂਫਟੀਨੈਂਟ ਜਨਰਲ ਦਲਬੀਰ ਸਿੰਘ ਸੁਹਾਗ ਵੀ ਹਾਜ਼ਰ ਸਨ। ਇਹ ਮੀਟਿੰਗ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵੱਜ ਕੇ 40 ਮਿੰਟ ਤੱਕ ਚੱਲੀ।



