ਜੰਮੂ, 14 ਜੂਨ (ਪੀ. ਟੀ)-ਤਾਜ਼ੀ ਘੁਸਪੈਠ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਸਰਹੱਦ ‘ਤੇ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ ਅਤੇ ਫ਼ੌਜਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਖੁਫੀਆ ਏਜੰਸੀਆਂ ਦੇ ਸੂਤਰਾਂ ਅਨੁਸਾਰ ਸਾਂਬਾ ਅਤੇ ਕਠੂਆ ਜ਼ਿਲ੍ਹਿਆਂ ਦੇ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ ਤੋਂ ਘੁਸਪੈਠ ਦੀਆਂ ਹੋਰ ਕੋਸ਼ਿਸ਼ਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਾੜ ਦੇ ਪਰਲੇ ਪਾਸੇ ਅੱਤਵਾਦੀਆਂ ਦਾ ਸਮੂਹ ਭਾਰਤੀ ਖੇਤਰ ‘ਚ ਦਾਖਲ ਹੋਣ ਦੀ ਤਾਕ ‘ਚ ਹੈ। ਸੂਤਰਾਂ ਅਨੁਸਾਰ ਸਰਹੱਦੀ ਸੁਰੱਖਿਆ ਬਲ (ਬੀ. ਐੱਸ. ਐੱਫ.) ਅਤੇ ਸੂਬੇ ਪੁਲਿਸ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਜੰਮੂ-ਪਠਾਨਕੋਟ ਸ਼ਾਹੀ ਮਾਰਗ ‘ਤੇ ਵੀ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ। ਸ਼ਾਹ ਮਾਰਗਾਂ ‘ਤੇ ਨਾਕੇ ਵਧਾ ਦਿੱਤੇ ਗਏ ਹਨ ਅਤੇ ਸਰਹੱਦ ਨੇੜਲੀਆਂ ਪਿਲਸ ਚੌਕੀਆਂ ਨੂੰ ਖਬਰਦਾਰ ਕਰ ਦਿੱਤਾ ਗਿਆ ਹੈ। ਇਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ ਗਸ਼ਤ ਵਧਾ ਦਿੱਤੀ ਗਈ ਹੈ।



