Skip to content
Independent perspectives. Global stories.
BREAKING

ਹਰਿਆਣੇ ’ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਗਿਜ਼ ਬਰਦਾਸ਼ਤ ਨਹੀਂ ਹੋਵੇਗੀ : ਜਥੇਦਾਰ ਅਵਤਾਰ ਸਿੰਘ

Share this story

index ਅੰਮ੍ਰਿਤਸਰ 14 ਜੂਨ (ਪੀ. ਟੀ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਥਿਤ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਆਪੂੰ ਬਣੇ ਪ੍ਰਧਾਨ ਸ. ਦੀਦਾਰ ਸਿੰਘ ਨਲਵੀ ਦੇ ਹਰਿਆਣਾ ’ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਬਿਆਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ•ਾਂ ਕਿਹਾ ਕਿ ਸ. ਨਲਵੀ ਆਪਣੇ ਦਾਇਰੇ ’ਚ ਰਹਿ ਕੇ ਬਿਆਨ ਦੇਣ ਤੇ ਸਿੱਖਾਂ ’ਚ ਪਾੜਾ ਪਾਉਣ ਤੋਂ ਗੁਰੇਜ ਕਰਨ ਅਤੇ ਉਹ ਕਾਂਗਰਸ ਦਾ ਹੱਥ ਠੋਕਾ ਬਣ ਕੇ ਨਾ ਵਿੱਚਰਨ । ਉਨ•ਾਂ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀ ਸੋਚੀ ਸਮਝੀ ਸਾਜਿਸ਼ ਤਹਿਤ ਬਿਆਨ ਦਾਗ ਕੇ ਸਿੱਖ ਕੌਮ ਨੂੰ ਵੰਡਣ ਦੀ ਕੋਝੀ ਸਾਜਿਸ਼ ਰਚੀ ਹੈ।

ਜਿਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਉਚੇਚੇ ਤੌਰ ’ਤੇ ਮੁਲਾਕਾਤ ਕਰਦਿਆਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਇਮ ਕਰਨ ਦੀ ਤਜਵੀਜ ਦੀ ਸਖਤ ਲਹਿਜੇ ਵਿੱਚ ਰੱਦ ਕਰਨ ਦੀ ਵਕਾਲਤ ਕੀਤੀ ਹੈ।ਉਨ•ਾਂ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ ਅਤੇ ਸਿੱਖ ਕੌਮ ਨੂੰ ਹਰਿਆਣਾ ਵਿੱਖੇ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਗਿਜ਼ ਬਰਦਾਸ਼ਤ ਨਹੀਂ ਹੋਵੇਗੀ।ਉਨ•ਾਂ ਕਿਹਾ ਕਿ ਇਸ ਸੰਬੰਧ ’ਚ ਹਰਿਆਣਾ ਸਰਕਾਰ ਦਾ ਕੋਈ ਵੀ ਲੁਕਵਾਂ ਕਦਮ ਸੰਸਦ ਦੀਆਂ ਸ਼ਕਤੀਆਂ ਦੀ ਸਿੱਧੀ ਉਲੰਘਣਾ ਹੋਵੇਗੀ।
           ਇਥੋਂ ਜਾਰੀ ਬਿਆਨ ਵਿਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿਘ ਨੂੰ ਅਪੀਲ ਕੀਤੀ ਹੈ ਕਿ ਅਨੇਕਾਂ ਕੁਰਬਾਨੀਆਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ।1925 ’ਚ ਬਣੇ ਗੁਰਦੁਆਰਾ ਐਕਟ ਅਨੁਸਾਰ ਗੁਰਧਾਮਾਂ ਦੀ ਸੇਵਾ ਸੰਭਾਲ ਕਰਦੀ ਆ ਰਹੀ ਹੈ ।ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਵੱਲੋਂ ਪੇਸ਼ ਨੁਕਤਿਆਂ ਨੂੰ ਅਮਲੀ ਰੂਪ ਦੇਵੇ।ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਸਰੂਪ ਨਾਲ ਕਿਸੇ ਨੂੰ ਵੀ ਛੇੜ-ਛਾੜ ਦੀ ਆਗਿਆ ਹਰਗਿਜ ਨਹੀ ਦਿਤੀ ਜਾ ਸਕਦੀ।ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਇਮੀ ਵਾਸਤੇ ਸ਼੍ਰੋਮਣੀ ਅਕਲੀ ਦਲ ਦੀ ਅਗਵਾਈ ’ਚ ਸਿੱਖ ਕੌਮ ਨੇ ਬਹੁਤ ਵੱਡੀਆਂ ਕੁਰਬਾਨੀਆਂ ਦਿੱਤੀਆਂ, ਜਾਇਦਾਦਾਂ ਕੁਰਕ ਕਰਵਾਈਆਂ ਤੇ ਜੇਲ•ਾਂ ਕੱਟ ਕੇ ਗੁਰਦੁਆਰਿਆਂ ਦਾ ਪ੍ਰਬੰਧ ਸੰਗਤੀ ਬਣਾਇਆ। ਉਨ•ਾਂ ਕਿਹਾ ਕਿ ਸ.ਨਲਵੀ  ਸਿੱਖ ਕੌਮ ਨਾਲ (ਲਾਲ ਸਿੰਘ ਗਦਾਰ) ਵਰਗਾ ਰੋਲ ਨਾ ਨਿਭਾਵੇ।ਉਨ•ਾਂ ਹੁੱਡਾ ਦੇ ਬਿਆਨ ਤੇ ਵੀ ਪ੍ਰਤੀਕਰਮ ਕਰਦਿਆਂ ਕਿਹਾ ਕਿ ਹੁੱਡਾ ਸਿੱਖ ਭਾਈਚਾਰੇ ਵਿੱਚ ਪਾੜੋ ਅਤੇ ਰਾਜ ਕਰੋ ਦੀ ਨੀਤੀ ਨੂੰ ਤਿਆਗ ਦੇਣ। ਉਨ•ਾਂ ਕਿਹਾ ਕਿ ਕਾਂਗਰਸ ਸਰਕਾਰ ਤੇ ਨਲਵੀ ਵਰਗੇ ਵਿਅਕਤੀਆਂ ਨੂੰ 2011 ਦੀਆਂ ਸ਼੍ਰੋਮਣੀ ਕਮੇਟੀ ਚੋਣਾਂ ’ਚ ਹਰਿਆਣੇ ਦੇ ਸਿੱਖਾਂ ਨੇ ਮੂੰਹ ਤੋੜ ਸ਼ਿਕਸਤ ਦਿਤੀ ਸੀ,ਉਸ ਤੋਂ ਸਬਕ ਲੈਣਾ ਚਾਹੀਦਾ ਹੈ।ਉਨ•ਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਐਕਟ 1925 ਅਨੁਸਾਰ ਇਤਿਹਾਸਕ ਗੁਰਦੁਆਰਿਆਂ ਦਾ ਪ੍ਰਬੰਧ ਪੰਜਾਬ, ਹਿਮਾਚਲ ਅਤੇ ਹਰਿਆਣਾ ’ਚ ਬਹੁਤ ਸੁਚਾਰੂ ਢੰਗ ਨਾਲ ਕਰਦੀ ਆ ਰਹੀ ਹੈ। ਉਨਾਂ ਕਿਹਾ ਕਿ ਹਰਿਆਣਾ ਪ੍ਰਾਂਤ ਦੀ ਕਾਂਗਰਸ ਜਮਾਤ ਗੁਰਦੁਆਰਿਆਂ ਦੇ ਪ੍ਰਬੰਧ ’ਚ ਘੁਸਪੈਠ ਕਰਨਾ ਚਾਹੁੰਦੀ ਹੈ ਜੋ ਸਿੱਖ ਜਗਤ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ•ਾਂ ਦਿੱਲੀ ਵਿਚਲੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹੁੱਡਾ ਦੇ ਇਸ ਵਿਵਾਦਿਤ ਮੁੱਦੇ ਨੂੰ ਤੂਲ ਫੜਨ ਤੋਂ ਪਹਿਲਾਂ ਹੀ ਠੱਪ ਦਿੱਤਾ ਜਾਵੇ ਤੇ ਹੁੱਡਾ ਐਂਡ ਪਾਰਟੀ ਵੱਲੋਂ ਸਿੱਖ ਭਾਈਚਾਰੇ ’ਚ ਦਰਾੜ ਪਾਉਣ ਵਾਲੀਆਂ ਕੋਝੀਆਂ ਹਰਕਤਾਂ ਨੂੰ ਨਕੇਲ ਪਾ ਕੇ ਕੱਸਿਆ ਜਾਵੇਗਾ।

WRITTEN BY