ਲੇਬਰ ਚੌਂਕ ਰਾਜਪੁਰਾ ਨੇੜੇ ਅਣਪਛਾਤੇ 72 ਸਾਲਾ ਬਜ਼ੁਰਗ ਦੀ ਲਾਸ਼ ਮਿਲੀ

ਰਾਜਪੁਰਾ, 24 ਫਰਵਰੀ (ਦਇਆ ਸਿੰਘ)- ਇਥੋਂ ਦੇ ਲੇਬਰ ਚੌਂਕ ਨੇੜੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਆਈ ਸਵਰਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਟਾਊਨ ਸਥਿੱਤ ਲੇਬਰ ਚੌਂਕ ਨੇੜੇ ਝੁੱਗੀ ਵਿੱਚ ਇੱਕ ਬਜ਼ੁਰਗ ਵਿਅਕਤੀ (72) ਮ੍ਰਿਤਕ ਪਿਆ ਹੈ। ਜਦੋਂ ਉਹ ਮੌਕੇ ਉਤੇ ਪਹੁੰਚੇ ਤੇ ਦੇਖਿਆ ਕਿ ਇੱਕ ਕਾਲੀਆ ਨਾਮਕ ਵਿਅਕਤੀ ਦੀ ਲਾਸ਼ ਪਈ ਸੀ ਜਦੋਂ ਪੁਛਗਿੱਛ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਬਜ਼ੁਰਗ ਪਿਛਲੇ ਕਰੀਬ 6 ਸਾਲਾਂ ਤੋਂ ਇਥੇ ਰਹਿ ਰਿਹਾ ਸੀ ਤੇ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰ ਰਿਹਾ ਸੀ। ਪਰ ਹੁਣ ਪਿਛਲੇ ਕੁਝ ਦਿਨ੍ਹਾਂ ਤੋਂ ਬਿਮਾਰ ਚੱਲ ਰਿਹਾ ਸੀ ਮ੍ਰਿਤਕ ਬਜ਼ੁਰਗ ਪੰਜਾਬੀ ਹੈ ਤੇ ਦਾੜੀ ਮੁੱਛਾ ਰੱਖੀਆਂ ਹੋਈਆਂ ਹੈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

Send this to a friend