ਅੰਮ੍ਰਿਤਸਰ, 12 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੋਨੇ ਦੀ ਧੁਆਈ ਦੀ ਕਾਰ ਸੇਵਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ (ਯੂ.ਕੇ.) ਵੱਲੋਂ ਬੜੀ ਸ਼ਰਧਾ ਸਤਿਕਾਰ ਨਾਲ ਆਰੰਭ ਕੀਤੀ ਗਈ। ਇੰਗਲੈਂਡ ਤੋਂ ਪੁੱਜੇ ਗੁਰੂ ਨਾਨਕ ਨਿਸ਼ਕਾਮ ਸੇਵਕ ਜੱਥਾ ਜੱਥੇ ਦੇ ਮੈਂਬਰਾਂ ਨੇ ਸਾਂਝੇ ਰੂਪ ਟਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਣ ਹਿੱਤ ਆਪਣੇ ਹੱਥੀਂ ਸੋਨੇ ਦੀ ਧੁਆਈ ਦੀ ਕਾਰ ਸੇਵਾ ਆਰੰਭ ਕੀਤੀ।