May 29, 2026 9:42 am

ਕਾਂਗਰਸੀ ਵਿਧਾਇਕ ਜਲਾਲਪੁਰ ਦੀ ਕੋਠੀ ‘ਚ ਕਾਂਗਰਸ ਸਰਕਾਰ ਮੁਦਾਰਬਾਦ ਦੇ ਲੱਗੇ ਨਾਅਰੇ

ਮਾਮਲਾ ਹਲਕਾ ਘਨੋਰ ‘ਚ 7 ਹਜਾਰ ਲਾਭਪਤਾਰੀਆਂ ਦੇ ਆਟਾ ਦਾਲ ਸਕੀਮ ਵਾਲੇ ਕਾਰਡ ਰੱਦ ਕਰਨ ਦਾ

ਘਨੌਰ, 18 ਮਾਰਚ (ਦਇਆ ਸਿੰਘ)- ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕੋਠੀ ‘ਚ ਇਲਾਕੇ ਦੀ ਆਟਾ ਦਾਲ ਸ਼ਕੀਮ ਦੇ ਲਾਭਪਾਤਰੀਆਂ ਦਾਖਲ ਹੋਵੇ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੀ ਨਾਅਰੇਬਾਜ਼ੀ ਕਰਨ ਲੱਗੇ। ਇਹ ਮਾਮਲਾ ਉਸ ਸਮੇਂ ਹੋਰ ਵੀ ਗੰਭੀਰ ਰੂਪ ਅਖਤਿਆਰ ਕਰ ਗਿਆ, ਜਦੋਂ ਕਾਂਗਰਸ ਪਾਰਟੀ ਦੇ ਬਲਾਕ ਘਨੌਰ ਪ੍ਰਧਾਨ ਪਰਮਿੰਦਰ ਸਿੰਘ ਲਾਲੀ ਤੇ ਬਲਾਕ ਸ਼ੰਭੂ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੀਮਾਜਰਾ ਨੇ ਵੀ ਆਪਣੇ ਸਾਥੀਆਂ ਸਮੇਤ ਪੀੜਤ ਲਾਭਪਾਤਰੀਆਂ ਦੇ ਹੱਕ ‘ਚ ਆਪਣੀ ਹੀ ਸਰਕਾਰ ਖ਼ਿਲਾਫ਼ ਮੁਰਦਾਬਾਦ ਦੀ ਆਵਾਜ਼ ਬੁਲੰਦ ਕਰ ਦਿੱਤੀ। ਹਾਲਾਂਕਿ ਹਲਕੇ ਵਾਸੀਆਂ ਨਾਲ ਮੀਟਿੰਗ ਕਰ ਰਹੇ ਵਿਧਾਇਕ ਮਦਨ ਲਾਲ ਜਲਾਲਪੁਰ ਤੁਰੰਤ ਪ੍ਰਦਰਸ਼ਨਕਾਰੀਆਂ ਕੋਲ ਪਹੁੰਚੇ ਅਤੇ ਪੀੜਤਾਂ ਦੇ ਨਾਲ ਗੱਲਬਾਤ ਕੀਤੀ। ਪਰ ਉਨ੍ਹਾਂ ਨੇ ਵੀ ਆਪਣੇ ਦਿਹਾਤੀ ਹਲਕੇ ਵਿਚੋਂ 7 ਹਜ਼ਾਰ ਲਾਭਪਾਤਰੀਆਂ ਦੇ ਕਾਰਡ ਕੱਟੇ ਜਾਣ ‘ਤੇ ਸਖਤ ਪ੍ਰਤੀਕਿਰਿਆ ਦਿੰਦੇ ਹੋਏ ਸੰਬੰਧਤ ਵਿਭਾਗ ਦੀ ਕਾਰਗੁਜ਼ਾਰੀ ਨੂੰ ਕਾਂਗਰਸ ਸਰਕਾਰ ਦੀਆਂ ਨੀਤੀਆਂ ਵਿਰੋਧੀ ਕਰਾਰ ਦੇ ਦਿੱਤਾ। ਵਿਧਾਇਕ ਜਲਾਲਪੁਰ ਨੇ ਦਾਅਵਾ ਕੀਤਾ ਕਿ ਤਿੰਨ ਸਾਲਾਂ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਮਿਹਨਤ ਨਾਲ ਪੰਜਾਬ ਨੂੰ ਪੈੰਰਾਂ ‘ਤੇ ਖੜ੍ਹਾ ਕੀਤਾ ਜਿਸ ਲਈ ਉਨ੍ਹਾਂ ਦੀ ਸੂਮੱਚੀ ਟੀਮ ਲੱਗੀ ਹੋਈ ਹੈ, ਵਿਧਾਇਕ ਜਲਾਲਪੁਰ ਨੇ ਚੰਗੀ ਕਾਰਗੁਜ਼ਾਰੀ ਵਾਲੇ ਮੰਤਰੀਆਂ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾਂ, ਸੁਖਬਿੰਦਰ ਸਿੰਘ ਸਰਕਾਰੀਆ, ਬਲਬੀਰ ਸਿੰਘ ਸਿੱਧੂ ਦੀ ਜੰਮ੍ਹ ਕੇ ਤਾਰੀਫ਼ ਕੀਤੀ ਪਰ ਉਥੇ ਹੀ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾਕਿ ਦੂਜੀ ਵਾਰ ਮੰਤਰੀ ਬਣੇ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਆਪਣੇ ਵਿਭਾਗ ‘ਤੇ ਕੰਟਰੋਲ ਨਹੀਂ ਹੈ ਅਤੇ ਕਥੀਤ ਤੌਰ ‘ਤੇ ਉਹ ਵਿਭਾਗ ਦੇ ਡਾਇਰੈਕਟਰ ਦੇ ਹੱਥਾਂ ‘ਚ ਖੇਡ ਰਿਹਾ ਹੈ ਜਿਸ ਨਾਲ ਪੰਜਾਬ ਸਰਕਾਰ ਦੇ ਸ਼ਾਖ ਨੂੰ ਠਾਹ ਲੱਗੀ ਰਹੀ ਹੈ। ਜਲਾਲਪੁਰ ਨੇ ਸੰਬੰਧਤ ਵਿਭਾਗ ‘ਚ ਅਨਾਜ ਘੁਟਾਲੇ ਦੀ ਆਸ਼ੰਕਾਂ ਵੱਲ ਵੀ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਉਹ ਗਰੀਬ ਤੇ ਲੋੜਵੰਦ ਲਾਭਪਾਤਰੀਆਂ ਦੇ ਨਾਲ ਹਨ ਅਤੇ ਜੋ ਅਨਾਜ ਅਕਾਲੀ-ਭਾਜਪਾ ਸਰਕਾਰ ਸਮੇਂ ਮਿਲਦਾ ਰਿਹਾ ਹੈ, ਉਸ ਨੂੰ ਕੱਟੇ ਜਾਣ ਦੀ ਸਖ਼ਤ ਨਿੰਦਾ ਕਰਦੇ ਹਨ। ਉਨ੍ਹਾਂ ਨੇ ਇਸ ਪਿੱਛੇ ਸਬੰਧਤ ਕਥੀਤ ਮੰਤਰੀ ਦੀ ਕਾਂਗਰਸ ਪਾਰਟੀ ਪ੍ਰਤੀ ਵਫ਼ਾਦਾਰੀ ‘ਤੇ ਵੀ ਸ਼ੰਕਾ ਜ਼ਾਹਿਰ ਕੀਤੀ ਅਤੇ ਨਿਰੋਲ ਦੇ ਦਿਹਾਤੀ ਹਲਕੇ ‘ਚ ਗਰੀਬੀ ਰੇਖਾ ਤੋਂ ਥੱਲੇ ਰਹਿ ਰਹੇ ਲਾਭਪਾਤਰੀਆਂ ਦੇ ਕਾਰਡਾਂ ਦੀ ਗਿਣਤੀ ਵਧਾਉਣ ਸਮੇਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਮਾਮਲੇ ਦੀ ਸਥਿਤੀ ਨੂੰ ਸੁਧਾਰਨ ਦਾ ਵਿਸ਼ਵਾਸ ਦਿਵਾਇਆ।

Send this to a friend