Skip to content
Independent perspectives. Global stories.
BREAKING

ਕੋਰੋਨਾ ਵਾਇਰਸ ਕਾਰਨ ਪੰਜਾਬ ‘ਚ ਲਾਕਡਾਊਨ-ਸਰਕਾਰੀ ਤੇ ਨਿੱਜੀ ਬੱਸਾਂ ਬੰਦ

Share this story

ਦੇਸ਼ ਭਰ ‘ਚ ਸਾਰੀਆਂ ਪ੍ਰੀਖਿਆਵਾਂ ਰੱਦ

ਚੰਡੀਗੜ੍ਹ, 19 ਮਾਰਚ- ਕੋਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਭਰ ‘ਚ ਨਿੱਜੀ ਅਤੇ ਸਰਕਾਰੀ ਬੱਸਾਂ ਦੀ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਆਟੋ, ਟੈਕਸੀਆਂ ਤੇ ਹੋਰ ਸਵਾਰੀਆਂ ਨੂੰ ਢੋਹਣ ਵਾਲੇ ਵਾਹਨਾਂ ਦੀ ਮਨਾਹੀ ਰਹੇਗੀ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪਹਿਲਾਂ ਸੂਬੇ ‘ਚ 50 ਲੋਕਾਂ ਦੇ ਇਕੱਠ ‘ਤੇ ਪਾਬੰਦੀ ਲਗਾਈ ਗਈ ਸੀ, ਜਿਸ ਨੂੰ ਹੁਣ ਘਟਾ ਕੇ 20 ਕਰ ਦਿੱਤਾ ਗਿਆ ਹੈ, ਹੁਣ ਕਿਸੇ ਵੀ ਥਾਂ ‘ਤੇ 20 ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਣਗੇ। ਇਸ ਤੋਂ ਇਲਾਵਾ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ, ਬੈਂਕਵੇਟ ਹਾਲ ਆਦਿ ਵੀ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਦਫ਼ਤਰਾਂ ‘ਚ ਜਨਤਕ ਦਫ਼ਤਰਾਂ ‘ਚ ਲੋਕਾਂ ਨਾਲ ਸਬੰਧਤ ਕੰਮਾਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਸਿਰਫ਼ ਜ਼ਰੂਰੀ ਕੰਮ ਹੀ ਕੀਤੇ ਜਾਣਗੇ। ਕਮਿਸ਼ਨਰਾਂ, ਐਸ.ਐਸ.ਪੀ. ਅਤੇ ਡੀ.ਸੀ. ਨੂੰ ਆਪਣੇ ਹਲਕਿਆਂ ‘ਚ ਤਾਇਨਾਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਬੋਰਡ ਦੀਆਂ 10ਵੀਂ, 12ਵੀਂ ਜਮਾਤ ਤੇ ਹੋਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਸਦਕਾ ਦੇਸ਼ ਭਰ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਨ੍ਹਾਂ ‘ਚ ਸੀ.ਬੀ.ਐਸ.ਈ-ਜੇ.ਈ.ਈ. ਮੇਨਸ ਸਮੇਤ ਸਕੂਲ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਸ਼ਾਮਿਲ ਹਨ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ 31 ਮਾਰਚ ਤੋਂ ਬਾਅਦ ਨਵੀਆਂ ਤਰੀਕਾਂ ਤੈਅ ਕਰਨ ਲਈ ਕਿਹਾ ਹੈ। ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇੱਕ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਆਦੇਸ਼ ਦਿੱਤਾ ਹੈ ਕਿ 50 ਫ਼ੀਸਦੀ ਮੁਲਾਜ਼ਮ ਰੋਜ਼ਾਨਾ ਦਫ਼ਤਰ ਆਉਣਗੇ ਅਤੇ ਬਾਕੀ 50 ਫ਼ੀਸਦੀ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਰਮਚਾਰੀਆਂ ਦੇ ਕੰਮ ਦੇ ਘੰਟੇ ਬਦਲੇ ਜਾ ਸਕਦੇ ਹਨ। ਇਹ ਆਦੇਸ਼ ਕੇਂਦਰੀ ਅਮਲੇ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨਾਂ ਮੰਤਰਾਲੇ ਨੇ ਜਾਰੀ ਕੀਤੇ ਹਨ।

WRITTEN BY