Skip to content
Independent perspectives. Global stories.
BREAKING

2016 ’ਚ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Share this story

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 7 ਅਕਤੂਬਰ-ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ ਵਿਚ 19 ਮਈ 2016 ਨੂੰ ਸ਼ਾਰਟ ਸਰਕਟ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 18 ਸਤੰਬਰ 2020 ਨੂੰ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਸਵੈ-ਇੱਛਤ ਤੌਰ ’ਤੇ ਪੇਸ਼ ਹੋਣ ਸਮੇਂ ਸਿੰਘ ਸਾਹਿਬਾਨ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਗਿਆ ਸੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਕੀਤੀ ਗਈ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਝਾੜੂ ਲਗਾਉਣ ਦੀ ਸੇਵਾ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਤਿੰਨ ਦਿਨ ਲਈ ਝਾੜੂ ਦੀ ਸੇਵਾ ਕਰੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੌਰਾਨ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਅਨੁਸਾਰ ਸੇਵਾ ਕੀਤੀ ਜਾ ਰਹੀ ਹੈ। ਸੇਵਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ ਆਦਿ ਮੌਜੂਦ ਸਨ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰਾਂ ਤੋਂ ਇਲਾਵਾ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।

WRITTEN BY