June 9, 2026 3:28 pm

ਅੰਮ੍ਰਿਤਸਰ ਹੋਵੇਗਾ ‘ਸਮਾਰਟ ਸਿਟੀ’ ਵਜੋਂ ਵਿਕਸਤ

ਕੇਂਦਰੀ ਮੰਤਰੀ ਵੈਂਕੱਈਆ ਨਾਇਡੂ ਵੱਲੋਂ ਮੁੱਖ ਮੰਤਰੀ ਨੂੰ ਭਰੋਸਾ

Page-1_03 ਨਵੀਂ ਦਿੱਲੀ, 19 ਜੂਨ (ਪੀ. ਟੀ. ਲਾਇਵ)- ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਦੀ ਗਤੀ ਹੋਰ ਤੇਜ਼ ਕਰਨ ਦੇ ਮੰਤਵ ਨਾਲ ਕੇਂਦਰ ਸਰਕਾਰ ਨੇ ਅੱਜ ਦੇਸ਼ ਵਿੱਚ ਆਧੁਨਿਕ ਲੀਹਾਂ ’ਤੇ ਵਿਕਸਤ ਕੀਤੇ ਜਾ ਰਹੇ ਵੱਡੇ ਸ਼ਹਿਰਾਂ ਲਈ ਬਣਾਈ ਜਾ ਰਹੀ ਸਕੀਮ ਹੇਠ ਅੰਮ੍ਰਿਤਸਰ ਨੂੰ ਵੀ ‘ਸਮਾਰਟ ਸਿਟੀ’ ਵਜੋਂ ਵਿਕਸਤ ਕਰਨ ਦੀ ਸਹਿਮਤੀ ਦਿੱਤੀ ਹੈ। ਇਸ ਬਾਰੇ ਫੈਸਲਾ ਸ਼ਹਿਰੀ ਵਿਕਾਸ ਤੇ ਗਰੀਬੀ ਹਟਾਉਣ ਬਾਰੇ ਕੇਂਦਰੀ ਮੰਤਰੀ ਸ੍ਰੀ ਐਮ. ਵੈਂਕੱਈਆ ਨਾਇਡੂ ਦੀ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਹੋਈ ਇਕ ਮੀਟਿੰਗ ਦੌਰਾਨ ਲਿਆ ਗਿਆ। ਸ. ਬਾਦਲ ਅੱਜ ਸਵੇਰੇ ਇੱਥੇ ਨਿਰਮਾਣ ਭਵਨ ਵਿਖੇ ਕੇਂਦਰੀ ਮੰਤਰੀ ਨੂੰ ਉਨ੍ਹਾਂ ਦੇ ਦਫਤਰ ਵਿਚ ਮਿਲੇ। ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਨਾਇਡੂ ਨੂੰ ਜ਼ੋਰ

ਦੇ ਕੇ ਆਖਿਆ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਵੀ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਕਿ ਇਸ ਸ਼ਹਿਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਨਾਲ ਲਗਦੇ ਕਸਬਿਆਂ ਦਾ ਵੀ ਢੁਕਵਾਂ ਵਿਕਾਸ ਕੀਤਾ ਜਾ ਸਕੇ। ਸ.ਬਾਦਲ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ ਤੋਂ ਇਲਾਵਾ ਜਲ੍ਹਿਆਂ ਵਾਲੇ ਬਾਗ ਦੀ ਯਾਦਗਾਰ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਰੋਜ਼ਾਨਾ ਇੱਥੇ ਆਉਂਦੇ ਹਨ ਜਿਸ ਕਰਕੇ ਇਸ ਸ਼ਹਿਰ ਦਾ ਆਧੁਨਿਕ ਲੀਹਾਂ ’ਤੇ ਵਿਕਾਸ ਕਰਕੇ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਆਖਿਆ, ‘‘ਵਾਰਾਨਸੀ ਤੇ ਅੰਮ੍ਰਿਤਸਰ ਵਰਗੇ ਸ਼ਹਿਰਾਂ ਨੇ ਸਾਡੀ ਅਮੀਰ ਸਭਿਅਕ ਵਿਰਾਸਤ ਨੂੰ ਸਾਂਭਿਆ ਹੋਇਆ ਹੈ ਜਿਸ ਕਰਕੇ ਸ਼ਰਧਾਲੂਆਂ ਅਤੇ ਸਥਾਨਿਕ ਵਾਸੀਆਂ ਦੀ ਸਹੂਲਤ ਲਈ ਇਨ੍ਹਾਂ ਸ਼ਹਿਰਾਂ ਦੇ ਵਿਕਾਸ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਦੀ ਇਸ ਮੰਗ ਨੂੰ ਪ੍ਰਵਾਨ ਕਰਦਿਆਂ ਸ੍ਰੀ ਨਾਇਡੂ ਨੇ ‘ਸਮਾਰਟ ਸਿਟੀਜ਼’ ਦੀ ਲਾਗੂ ਹੋਣ ਵਾਲੀ ਸਕੀਮ ਵਿਚ ਅੰਮ੍ਰਿਤਸਰ ਨੂੰ ਵੀ ਸ਼ਾਮਲ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਨੇ ਸ.ਬਾਦਲ ਨੂੰ ਭਰੋਸਾ ਦਿੱਤਾ ਕਿ ਅੰਮ੍ਰਿਤਸਰ ਸਮੁੱਚੀ ਮਾਨਵਤਾ ਲਈ ਇਕ ਪਵਿੱਤਰ ਸਥਾਨ ਹੈ ਅਤੇ ਐਨ.ਡੀ.ਏ ਸਰਕਾਰ ਇਸ ਸ਼ਹਿਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਕ ਹੋਰ ਮਾਮਲੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਨਾਇਡੂ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਦੇ ਮੰਤਰਾਲੇ ਵੱਲੋਂ ਸੂਬੇ ਲਈ 1720 ਕਰੋੜ ਰੁਪਏ ਦੇ 19 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 3 ਪ੍ਰਾਜੈਕਟਾਂ ਲਈ ਸੂਬੇ ਨੂੰ 682 ਕਰੋੜ ਰੁਪਏ ਵਿਚੋਂ 85 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਿਲ ਚੁੱਕੀ ਹੈ।  ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਕਿ 1037 ਕਰੋੜ ਰੁਪਏ ਦੀ ਲਾਗਤ ਵਾਲੇ ਬਾਕੀ 16 ਪ੍ਰਾਜੈਕਟ ਅਜੇ ਤੱਕ ਮੰਤਰਾਲੇ ਕੋਲ ¦ਬਿਤ ਹਨ ਜਿਸ ਕਾਰਨ ਸੂਬੇ ਦੇ ਵਿਕਾਸ ਪ੍ਰਾਜੈਕਟ ਪ੍ਰਭਾਵਿਤ ਹੋ ਰਹੇ ਹਨ।  ਕੇਂਦਰੀ ਮੰਤਰੀ ਦੇ ਫੌਰੀ ਦਖਲ ਦੀ ਮੰਗ ਕਰਦਿਆਂ ਸ.ਬਾਦਲ ਨੇ ਇਹ ਫੰਡ ਛੇਤੀ ਜਾਰੀ ਕਰਨ ਲਈ ਆਖਿਆ।
ਮੁੱਖ ਮੰਤਰੀ ਨੇ ਸ੍ਰੀ ਨਾਇਡੂ ਨੂੰ ਜਾਣੂ ਕਰਵਾਇਆ ਕਿ ਜਵਾਹਰ ਲਾਲ ਨਹਿਰੂ ਕੌਮੀ ਸ਼ਹਿਰੀ ਨਵਿਆਉਣਯੋਗ ਮਿਸ਼ਨ ਹੇਠ ਛੋਟੇ ਅਤੇ ਮੱਧਮ ਦਰਜੇ ਦੇ ਸ਼ਹਿਰਾਂ ਤੇ ਕਸਬਿਆਂ ਲਈ ਜਲ ਸਪਲਾਈ ਤੇ ਸੀਵਰੇਜ ਵਾਸਤੇ 743 ਕਰੋੜ ਰੁਪਏ ਦੀ ਲਾਗਤ ਵਾਲੇ 33 ਪ੍ਰਾਜੈਕਟਾਂ ਨੂੰ ਸੂਬਾ ਪੱਧਰ ਦੀ ਪ੍ਰਵਾਨਗੀ ਦੇਣ ਵਾਲੀ ਕਮੇਟੀ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ।  ਉਨ੍ਹਾਂ ਆਖਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਵਾਨਗੀ ਉਨਾਂ ਦੇ ਮੰਤਰਾਲੇ ਕੋਲ ¦ਬਿਤ ਹੈ।  ਸ. ਬਾਦਲ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਤਕਨੀਕੀ ਏਜੰਸੀ ਪਾਸੋਂ ਲੋੜੀਦੀ ਪ੍ਰਕ੍ਰਿਆ ਛੇਤੀ ਮੁੰਕਮਲ ਕਰਵਾਕੇ ਫੰਡ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਵਲੋਂ ਉਠਾਏ ਵੱਖ ਵੱਖ ਮੁੱਦਿਆਂ ਪ੍ਰਤੀ ਹੁੰਗਾਰਾ ਭਰਦਿਆਂ ਸ੍ਰੀ ਨਾਇਡੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਨਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ।  ਕੇਂਦਰੀ ਮੰਤਰੀ ਨੇ ਆਖਿਆ ਕਿ ਉਹ ਛੇਤੀ ਹੀ ਆਪਣੇ ਮੰਤਰਾਲੇ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਬੁਲਾ ਕੇ ਉਪਰੋਕਤ ਮਸਲਿਆਂ ਦੇ ਹੱਲ ਲਈ ਨੀਤੀ ਬਨਾਉਣਗੇ।  ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦਸਿਆ ਕਿ ਸ਼ਹਿਰੀ ਇਲਾਕਿਆਂ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਸਮੱਰਥ ਬਨਾਉਣ ਲਈ ਹੁਨਰ ਸਿਖਲਾਈ ਕੇਂਦਰ ਖੋਲ੍ਹਣ ਵਾਸਤੇ ਕੌਮੀ ਸ਼ਹਿਰੀ  ਜੀਵਨ ਨਿਰਬਾਹ ਮਿਸ਼ਨ ਦਾ ਫਾਇਦਾ ਵੀ ਸੂਬਾ ਵੱਧ ਤੋਂ ਵੱਧ ਉਠਾ ਸਕਦਾ ਹੈ। ਮੁੱਖ ਮੰਤਰੀ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਅਤੇ ਉਨ੍ਹਾਂ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ ਹਾਜ਼ਰ ਸਨ।

Send this to a friend