June 9, 2026 3:27 pm

ਜਲੰਧਰ ਨੇੜੇ ਸਥਾਪਤ ਹੋਵੇਗਾ ਏਮਜ਼

ਮੁੱਖ ਮੰਤਰੀ ਵੱਲੋਂ ਸੂਬੇ ’ਚ 11 ਨਵੇਂ ਟਰੌਮਾ ਸੈਂਟਰ ਸਥਾਪਤ ਕਰਨ ਲਈ ਜਲਦੀ ਪ੍ਰਵਾਨਗੀ ਦੀ ਮੰਗ
ਪਰਨੀਤ ਬਰਾੜ- ਜਲੰਧਰ, 19 ਜੂਨ- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਭਾਰਤ ਸਰਕਾਰ ਨੇ ਜ¦ਧਰ ਦੇ ਨੇੜੇ ਆਲ ਇੰਡਿਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਸਥਾਪਤ ਕਰਨ ਲਈ ਸਹਿਮਤੀ ਦੇ ਦਿੱਤੀ ਹੈ।ਇਹ ਫੈਸਲਾ ਅੱਜ ਸਵੇਰੇ ਨਿਰਮਾਣ ਭਵਨ ਵਿਖੇ ਕੇਂਦਰੀ ਸਿਹਤ ਮੰਤਰੀ ਡਾ: ਹਰਸ਼ਵਰਧਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨਾਲ ਹੋਈ ਮੀਟਿੰਗ ਵਿੱਚ ਲਿਆ ਗਿਆ। ਵਿਚਾਰ ਚਰਚਾ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿਚ ਏਮਜ਼ ਸਥਾਪਤ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਇਸ ਸ਼ਾਨਾਮੱਤੇ ਹਸਪਤਾਲ ਨੂੰ ਸੂਬੇ ਦੇ ਕੇਂਦਰ ਵਿੱਚ ਸਥਾਪਤ ਕਰਨ ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਰਾਜ ਭਰ ਦੇ ਲੋਕਾਂ ਨੂੰ ਇੱਥੇ ਪਹੁੰਚਣਾ ਸੁਖਾਲਾ ਹੋਵੇਗਾ

ਅਤੇ ਸੂਬੇ ਦੇ ਬਿਲਕੁਲ ਮੱਧ ਵਿੱਚ ਇਹ ਹਸਪਤਾਲ ਹੋਣ ਕਾਰਨ ਮਰੀਜ਼ ਜਲਦੀ ਨਾਲ ਇਸ ਸਥਾਨ ’ਤੇ ਪਹੁੰਚ ਕੇ ਮਿਆਰੀ ਇਲਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਪ੍ਰਾਜੈਕਟ ਨੂੰ ਸਥਾਪਤ ਕਰਨ ਲਈ ਭਾਰਤ ਸਰਕਾਰ ਨੂੰ 200 ਏਕੜ ਜ਼ਮੀਨ ਮੁਫ਼ਤ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੂੰ ਪੂਰੀ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਉਂਦੇ ਹੋਏ ਡਾ: ਹਰਸ਼ਵਰਧਨ ਨੇ ਕਿਹਾ ਕਿ ਕੇਂਦਰ ਸਰਕਾਰ ਸੂਬੇ ਵਿਚ ਇਕ ਵਧੀਆ ਹਸਪਤਾਲ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਜ਼ਮੀਨ ਦੀ ਅਲਾਟਮੈਂਟ ਬਾਰੇ ਪ੍ਰਸਤਾਵ ਨੂੰ ਅੰਤਮ ਰੂਪ ਦਿੱਤੇ ਜਾਣ ਤੋਂ ਬਾਅਦ ਭਾਰਤ ਸਰਕਾਰ ਇਸ ਪ੍ਰਾਜੈਕਟ ਦੇ ਕੰਮ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕਰੇਗੀ। ਇਕ ਹੋਰ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਡਾ: ਹਰਸ਼ਵਰਧਨ ਨੂੰ ਭਾਰਤ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਮ੍ਰਿਤਸਰ ਵਿਖੇ ਰਾਜ ਕੈਂਸਰ ਇੰਸਟੀਚਿਊਟ ਸਥਾਪਤ ਕਰਨ ਲਈ ਪਹਿਲਾਂ ਹੀ ਪ੍ਰਵਾਨ ਹੋਇਆ 120 ਕਰੋੜ ਰੁਪਏ ਦਾ ਫੰਡ ਜਲਦੀ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸੇ ਤਰ੍ਹਾਂ ਹੀ ਸ. ਬਾਦਲ ਨੇ ਰਾਜ ਦੇ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐਸ. ਅਤੇ ਪੀ.ਜੀ. ਦੀਆਂ ਸੀਟਾਂ ਵਧਾਉਣ ਲਈ ਵੀ ਕੇਂਦਰੀ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿਚ ਡਾਕਟਰਾਂ ਦੀ ਕਮੀ ਨਾਲ ਨਿਪਟਿਆ ਜਾ ਸਕੇ।
ਰਾਜ ਵਿਚ ਨਸ਼ਿਆਂ ਦੇ ਮੁੱਦੇ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਗੰਭੀਰ ਸਮਸਿੱਆ ਨਾਲ ਨਿਪਟਣ ਲਈ ਕੇਂਦਰੀ ਸਿਹਤ ਮੰਤਰੀ ਦੀ ਸਹਾਇਤਾ ਦੀ ਮੰਗ ਕੀਤੀ।  ਉਨ੍ਹਾਂ ਨੇ ਕੇਂਦਰੀ ਮੰਤਰੀ ਉਤੇ ਰਾਜ ਵਿਚ ਐਡਵਾਂਸ ਨਸ਼ਾ ਛੁਡਾਊ ਕੇਂਦਰ ਸਥਾਪਤ ਕਰਨ ਤੇ ਜ਼ੋਰ ਪਾਇਆ ਤਾਂ ਜੋ ਨਸ਼ੇ ਕਰਨ ਵਾਲਿਆਂ ਦੇ ਮੁੜ ਵਸੇਬਾ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਨਸ਼ਾ ਛੁਡਾਇਆ ਜਾ ਸਕੇ। ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਹਤ ਦੀ ਇਸ ਸਮਸਿੱਆ ਨਾਲ ਨਿਪਟਣ ਲਈ 200 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਲਾਜ਼ਮੀ ਤੌਰ ’ਤੇ ਜਾਰੀ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਡਾ: ਹਰਸਵਰਧਨ ਨੂੰ ਕਿਹਾ ਕਿ ਕੇਂਦਰੀ ਸਪਾਂਸਰ ਸਕੀਮ ਸੂਬਾਈ ਰੋਗ ਫੰਡ (ਸਟੇਟ ਇਲਨੈ¤ਸ ਫੰਡ) ਨੂੰ ਛੋਟੇ ਅਤੇ ਦਰਮਿਆਨੇ ਕਿਸਾਨਾਂ ’ਤੇ ਵੀ ਲਾਗੂ ਕੀਤਾ ਜਾਵੇ ਜਿਸ ਦੇ ਹੇਠ ਗਰੀਬੀ ਤੋਂ ਹੇਠਾਂ ਰਹਿਣ ਵਾਲੇ ਮਰੀਜ਼ਾਂ ਦੇ ਇਲਾਜ ਲਈ ਇਸ ਸਮੇਂ 3 ਮਿਆਦੀ ਬਿਮਾਰੀਆਂ ਲਈ 1.5 ਲੱਖ ਰੁਪਏ ਦਿੱਤੇ ਜਾਂਦੇ ਹਨ।  ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਵਿਚ ਸਮਾਜ ਦੇ ਇਕ ਵੱਡੇ ਤਬਕੇ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਮਦਦ ਮਿਲੇਗੀ। ਸ. ਬਾਦਲ ਨੇ ਸੂਬੇ ਵਿਚ 108 ਐਂਬੂਲੈਂਸ ਦੀ ਕਾਰਜਸ਼ੀਲਤਾ ਲਈ ਭਾਰਤ ਸਰਕਾਰ ਦਾ ਹਿੱਸਾ ਜਾਰੀ ਕਰਨ ਦੀ ਵੀ ਮੰਗ ਕੀਤੀ। ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ, ਉਨ੍ਹਾਂ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀਮਤੀ ਵਿੰਨੀ ਮਹਾਜਨ ਅਤੇ ਡਾਇਰੈਕਟਰ ਪੰਜਾਬ ਸਿਹਤ ਸੇਵਾ ਕਾਰਪੋਰੇਸ਼ਨ ਸ੍ਰੀ ਹੁਸਨ ਲਾਲ ਵੀ ਹਾਜ਼ਰ ਸਨ।

Send this to a friend