Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

Share this story

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਗੁਰਦੀਪ ਸਿੰਘ ਭਾਟੀਆ ਇੰਦੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਗੁਰਦੀਪ ਸਿੰਘ ਭਾਟੀਆ ਨੇ ਲੰਮਾ ਸਮਾਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਭਾ-ਸੁਸਾਇਟੀਆਂ ਦੀ ਪ੍ਰਤੀਨਿਧਤਾ ਕੀਤੀ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਯੋਗਦਾਨ ਪਾਇਆ। ਉਹ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਣ ਵਾਲੀ ਸ਼ਖ਼ਸੀਅਤ ਸਨ। ਭਾਈ ਲੌਂਗੋਵਾਲ ਨੇ ਸ. ਭਾਟੀਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।

WRITTEN BY