ਨਵੀਂ ਜਿੰਮੇਵਾਰੀ ਲਈ ਸ਼ੁਕਰਾਨਾ ਅਤੇ ਇਰਾਕ ’ਚ ਫਸੇ ਪੰਜਾਬੀਆਂ ਦੀ ਸਲਾਮਤੀ ਲਈ ਅਰਦਾਸ
ਜਗਰਾਉਂ/ਲੁਧਿਆਣਾ, 21 ਜੂਨ (ਪੀ.ਟੀ.)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਦੀ ਮਨਸ਼ਾ ਤਹਿਤ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅੱਜ ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਲੱਖਾ ਸਿੰਘ ਦੀ ਗੈਰ-ਹਾਜ਼ਰੀ ਵਿੱਚ ਮੌਜੂਦ ਬਾਬਾ ਸਰਦਾਰਾ ਸਿੰਘ, ਭਾਈ ਜਗਵੰਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਬਾਬਾ ਕੁਲਦੀਪ ਸਿੰਘ, ਬਾਬਾ ਹਰਨੇਕ ਸਿੰਘ, ਬਾਬਾ ਭਰਪੂਰ ਸਿੰਘ, ਮੁੱਖ ਸੇਵਾਦਾਰ ਜਗਜੀਤ ਸਿੰਘ ਅਤੇ ਹੋਰ ਸੰਗਤ ਨਾਲ ਗੁਰੂ ਘਰ ਦੀ ਹਾਜ਼ਰੀ ਭਰੀ ਅਤੇ ਪ੍ਰਮਾਤਮਾ ਵੱਲੋਂ ਬਤੌਰ ਕੇਂਦਰੀ ਮੰਤਰੀ ਬਖ਼ਸ਼ੀਆਂ ਨਵੀਂਆਂ ਜਿੰਮੇਵਾਰੀਆਂ ਲਈ ਸ਼ੁਕਰਾਨਾ ਕੀਤਾ। ਉਨ੍ਹਾਂ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ
ਇਸਦੇ ਨਾਲ ਹੀ ਅਕਾਲ ਪੁਰਖ਼ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਇਰਾਕ ਵਿੱਚ ਫਸੇ ਪੰਜਾਬੀ ਇਸ ਦੁੱਖ ਦੀ ਘੜੀ ਵਿੱਚੋਂ ਸਹੀ ਸਲਾਮਤ ਨਿਕਲਕੇ ਘਰ (ਭਾਰਤ) ਪਰਤ ਆਉਣ। ਇਸ ਮੌਕੇ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ ਕਿਉਂਕਿ ਉਨ੍ਹਾਂ ਅਨੁਸਾਰ ਉਹ ਇਸ ਅਸਥਾਨ ’ਤੇ ਸ਼ਰਧਾ ਨਾਲ ਆਏ ਹਨ। ਉਨ੍ਹਾਂ ਅਨੁਸਾਰ ਇਸ ਅਸਥਾਨ ’ਤੇ ਆਉਣ ਤੋਂ ਪਹਿਲਾਂ ਵਿਅਕਤੀ ਨੂੰ ਦੁਨਿਆਵੀ ਕਾਰਾਂ ਵਿਹਾਰਾਂ ਨੂੰ ਪਾਸੇ ਰੱਖ ਦੇਣਾ ਚਾਹੀਦਾ ਹੈ। ਕਿਉਂਕਿ ਗੁਰੂ ਦੀ ਗੋਦ ਵਿੱਚ ਨਿਵ ਕੇ ਆਉਣ ਵਾਲੇ ਨੂੰ ਹਰੇਕ ਖੁਸ਼ੀ ਮਿਲਦੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਕੇਂਦਰੀ ਮੰਤਰੀ ਬਣਕੇ ਪਹਿਲੀ ਵਾਰ ਜ਼ਿਲ੍ਹਾ ਲੁਧਿਆਣਾ ਵਿੱਚ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਲੁਧਿਆਣਾ ਦਿਹਾਤੀ ਦੇ ਐ¤ਸ. ਪੀ. (ਸਥਾਨਕ) ਸ੍ਰ. ਬਹਾਦਰ ਸਿੰਘ, ਐ¤ਸ. ਡੀ. ਐ¤ਮ. ਮੈਡਮ ਅਪਨੀਤ ਰਿਆਤ, ਜਥੇਦਾਰ ਸ਼ਾਮ ਸਿੰਘ, ਜਥੇਦਾਰ ਅਮਰ ਸਿੰਘ, ਸਰਪੰਚ ਜਸਵੀਰ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।