Skip to content
Independent perspectives. Global stories.
BREAKING

ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖਾਲੀ: ਪੰਜਾਬ ਸਰਕਾਰ

Share this story

ਚੰਡੀਗੜ 6 ਨਵੰਬਰ: ਪੰਜਾਬ ਸਰਕਾਰ ਦੇ ਜ਼ੋਰ ਦੇਣ ‘ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚੱਲ ਸਕਣ।ਰਾਜ ਅੰਦਰ ਰੇਲ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਰਾਜ ਵਿੱਚ ਰੇਲਵੇ ਟਰੈਕ ਇਸ ਸਮੇਂ ਬਿਲਕੁਲ ਖਾਲੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲੇ ਵਿੱਚ ਜੰਡਿਆਲਾ ਵਿਖੇ ਸਿਰਫ ਇੱਕ ਰੇਲਵੇ ਪਲੇਟਫਾਰਮ ‘ਤੇ ਕਿਸਾਨ ਯੂਨੀਅਨ ਦੇ ਕਾਰਕੁੰਨ ਮੌਜੂਦ ਹਨ ਜਿਸ ਲਈ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਅੰਮ੍ਰਿਤਸਰ ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨਾਲ ਰੇਲਵੇ ਪਲੇਟਫਾਰਮ ਖਾਲੀ ਕਰਾਉਣ ਲਈ ਕੋਸ਼ਿਸ਼ ਕਰ ਰਹੇ ਹਨ।ਉਨਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ ਮਾਲਗੱਡੀਆਂ ਦੀ ਆਵਾਜਾਈ ਨਿਰੰਤਰ ਹੋਣ ਤੋਂ ਕੁਝ ਦਿਨ ਬਾਅਦ ਯਾਤਰੀ ਰੇਲ ਗੱਡੀਆਂ ਦੀ ਆਵਾਜਾਈ ਵੀ ਸੰਭਵ ਹੋ ਸਕੇਗੀ, ਕਿਉਂਕਿ ਮੰਤਰੀਆਂ ਦੀ ਕਮੇਟੀ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਕੇ ਵਡੇਰੇ ਲੋਕ ਹਿੱਤਾਂ ਲਈ ਯਾਤਰੀ ਰੇਲ ਗੱਡੀਆਂ ਦੀ ਸੁਚਾਰੂ ਆਵਾਜਾਈ ਚਾਲੂ ਕਰਵਾਉਣ ਸਬੰਧੀ ਜੁਟੀ ਹੋਈ ਹੈ।ਇਸ ਤੋਂ ਪਹਿਲਾਂ ਕੇਂਦਰੀ ਰੇਲਵੇ ਬੋਰਡ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ 21 ਸਥਾਨਾਂ ਤੇ ਮੌਜੂਦ ਸਨ ਪਰ ਹੁਣ ਉਂਨਾਂ ਥਾਂਵਾਂ ਨੂੰ ਮਾਲ ਗੱਡੀਆਂ ਦੀ ਢੋਆ-ਢੁਆਈ ਲਈ ਖਾਲੀ ਕਰ ਦਿੱਤਾ ਗਿਆ ਹੈ।

WRITTEN BY