Skip to content
Independent perspectives. Global stories.
BREAKING

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

Share this story

ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 23 ਨਵੰਬਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ। ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੇਵਾ ਮੁਕੰਮਲ ਹੋਣ ਸਮੇਂ ਅਰਦਾਸ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਵਰਤਾਈ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਸਾਂਭ-ਸੰਭਾਲ ਲਈ ਕੁਝ ਮਹੀਨਿਆਂ ਬਾਅਦ ਹੀ ਇਨ੍ਹਾਂ ਨੂੰ ਰੰਗ ਰੋਗਨ ਕਰਨਾ ਪੈਂਦਾ ਸੀ, ਜਿਸ ਦੇ ਮੱਦੇਨਜ਼ਰ ਬਾਬਾ ਪ੍ਰਦੀਪ ਸਿੰਘ ਵੱਲੋਂ ਸਟੀਲ ਦੇ ਜੰਗਲੇ ਤਿਆਰ ਕਰਵਾ ਕੇ ਲਗਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ’ਤੇ ਕਰੀਬ 15 ਟਨ ਸਟੀਲ ਦੀ ਵਰਤੋਂ ਹੋਈ ਹੈ। ਭਾਈ ਲੌਂਗੋਵਾਲ ਨੇ ਸੇਵਾ ਕਰਵਾਉਣ ’ਤੇ ਬਾਬਾ ਪ੍ਰਦੀਪ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਬਾਬਾ ਪ੍ਰਦੀਪ ਸਿੰਘ ਵੱਲੋਂ ਕਰਵਾਈ ਗਈ ਸੇਵਾ ਦੀ ਸ਼ਲਾਘਾ ਕੀਤੀ। ਦੱਸਣਯੋਗ ਹੈ ਕਿ ਇਹ ਸੇਵਾ ਲੰਘੀ 18 ਨਵੰਬਰ ਨੂੰ ਅਰਦਾਸ ਉਪਰੰਤ ਸ਼ੁਰੂ ਕੀਤੀ ਗਈ ਸੀ, ਜੋ ਅੱਜ ਸੰਪੂਰਨ ਹੋਈ ਹੈ। ਸੇਵਾ ਦੀ ਸੰਪੂਰਨਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਸ. ਦਰਸ਼ਨ ਸਿੰਘ ਪੀ.ਏ., ਭਾਈ ਸੁਰਜੀਤ ਸਿੰਘ ਸਭਰਾ ਕਥਾਵਾਚਕ, ਸ. ਸਰਚਾਂਦ ਸਿੰਘ ਆਦਿ ਮੌਜੂਦ ਸਨ।

WRITTEN BY