ਮੁੱਖ ਮੰਤਰੀ ਨੇ ਲਿਆ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਜਾਇਜ਼ਾ
ਪਰਨੀਤ ਬਰਾੜ- ਕਾਰਜਕਾਰੀ ਸੰਪਾਦਕ ਜਲੰਧਰ/ਸ੍ਰੀ ਮੁਕਤਸਰ ਸਾਹਿਬ, 22 ਜੂਨ – ਪੰਜਾਬ ਸਰਕਾਰ ਵੱਲੋਂ ਡਿਪਟੀ ਮੈਡੀਕਲ ਕਮਿਸ਼ਨਰਾਂ ਨੂੰ ਜ਼ਿਲਿ•ਆਂ ਵਿਚ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਅਧਿਕਾਰੀ ਆਪਣੇ ਜ਼ਿਲ•ੇ ਵਿਚ ਨਸ਼ਾ ਮੁਕਤੀ ਕੇਂਦਰਾਂ ਨੂੰ ਸਫਲਤਾ ਪੂਰਵਕ ਚਲਾਉਣ ਲਈ ਹਰ ਪ੍ਰਕਾਰ ਲਈ ਜਿੰਮੇਵਾਰ ਹੋਣਗੇ।ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਇੱਥੋਂ ਦੇ ਸਿਵਲ ਹਸਪਤਾਲ ਵਿਚ ਸਥਾਪਿਤ ਕੀਤੇ ਜਾਣ ਵਾਲੇ ਨਸ਼ਾ ਮੁਕਤੀ ਕੇਂਦਰ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਉਨ•ਾਂ ਨੇ
ਐਲਾਣ ਕੀਤਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ•ਾ ਹਸਪਤਾਲ ਵਿਚ 12 ਬਿਸਤਰਿਆਂ ਦਾ ਨਸ਼ਾ ਮੁਕਤੀ ਕੇਂਦਰ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇੱਥੇ ਮਨੋਰੋਗ ਮਾਹਿਰ ਦੀ ਨਿਯੂਕਤੀ ਛੇਤੀ ਕਰਕੇ ਇਹ ਕੇਂਦਰ ਸ਼ੁਰੂ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜ਼ਿਲ•ੇ ਵਿਚ ਬਾਦਲ ਅਤੇ ਮਲੋਟ ਦੇ ਸਿਵਲ ਹਸਪਤਾਲਾਂ ਵਿਚ ਪਹਿਲਾਂ ਹੀ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦੀ ਬੁਰਾਈ ਦੇ ਮੁਕੰਮਲ ਖਾਤਮੇ ਲਈ ਦ੍ਰਿੜ ਸੰਕਲਪਤ ਹੈ ਅਤੇ ਇਸ ਲਈ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਮਿਲ ਕੇ ਸਾਂਝੀ ਯੋਜਨਾਬੰਦੀ ਤਹਿਤ ਕੰਮ ਕਰ ਰਹੇ ਹਨ। ਜਿਸ ਤਹਿਤ ਸਰਕਾਰ ਵੱਲੋਂ ਵਿਆਪਕ ਪੱਧਰ ਤੇ ਯੋਜਨਾ ਉਲੀਕੀ ਗਈ ਹੈ ਜਿਸ ਅਨੁਸਾਰ ਇਕ ਪਾਸੇ ਜਿੱਥੇ ਨਸ਼ੇ ਦੀ ਸਪਲਾਈ ਲਾਈਨ ਤੋੜੀ ਗਈ ਹੈ ਉੱਥੇ ਨਸ਼ੇ ਦੇ ਆਦੀ ਲੋਕਾਂ ਦਾ ਸਰਕਾਰ ਵੱਲੋਂ ਮੁਫਤ ਇਲਾਜ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ ਸਾਰੇ ਜ਼ਿਲਿ•ਆਂ ਵਿਚ ਨਸ਼ਾ ਮੁਕਤੀ ਕੇਂਦਰ ਸਥਾਪਿਤ ਕੀਤੇ ਗਏ ਹਨ ਜਦ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ•ੇ ਦੇ 5 ਦਿਹਾਤੀ ਕਮਿਊਨਟੀ ਹੈਲਥ ਸੈਂਟਰਾਂ ਤੇ ਵੀ ਇਲਾਜ ਦੀ ਸਹੁਲਤ ਉਪਲਬੱਧ ਕਰਵਾਈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਡਾਕਟਰਾਂ ਨੂੰ ਨਸ਼ੇ ਦੇ ਮਰੀਜਾਂ ਦੇ ਇਲਾਜ ਸਬੰਧੀ ਵਿਸੇਸ਼ ਤੌਰ ਤੇ ਸਿਖਲਾਈ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ਾ ਛੁਡਾਉਣ ਤੋਂ ਬਾਅਦ ਉਨ•ਾਂ ਦੇ ਮੁੜ ਵਸੇਬੇ ਲਈ ਰਾਜ ਵਿਚ 22 ਜ਼ਿਲਿ•ਆਂ ਵਿਚ ਮੁੜ ਵਸੇਬਾ ਕੇਂਦਰ ਵੀ ਸਥਾਪਿਤ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਪੰਜਾਬ ਐਗਰੋ ਸ: ਦਿਆਲ ਸਿੰਘ ਕੋਲਿਆਂ ਵਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਸਰਕਲ ਪ੍ਰਧਾਨ ਸ: ਮਨਜਿੰਦਰ ਸਿੰਘ ਬਿੱਟੂ, ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਹਿਲ, ਸਿਵਲ ਸਰਜਨ ਡਾ: ਨਰਿੰਦਰ ਸਿੰਘ, ਆਦਿ ਵੀ ਹਾਜਰ ਸਨ।